ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵੱਲੋਂ ਅੱਜ
1 ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਭਿਆਚਾਰਕ ਵੰਨ-ਸੁਵੰਨਤਾ ਵਿਸ਼ੇ ‘ਤੇ ਇਕ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਜਾਵੇਗਾ।ਇਹ ਸੈਮੀਨਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹੈ।
ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕਰਨਗੇ।ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਇਸ ਮੌਕੇ ਮੁੱਖ ਮਹਿਮਾਨ ਹੋਣਗੇ। ਉਦਘਾਟਨੀ ਭਾਸ਼ਣ ਭਾਈ ਅਸ਼ੋਕ ਸਿੰਘ ਬਾਗੜੀਆਂ ਅਤੇ ਭਾਈ ਵੀਰ ਸਿੰਘ ਸਾਹਿਤ ਸਦਨ ਦੇ ਡਾਇਰੈਕਟਰ ਡਾ. ਮਹਿੰਦਰ ਸਿੰਘ ਦਿੱਲੀ ਕੁੰਜੀਵਤ ਭਾਸ਼ਣ ਦੇਣਗੇ।ਇਹ ਜਾਣਕਾਰੀ ਸੈਮੀਨਾਰ ਡਾਇਰੈਕਟਰ ਪ੍ਰੋ. ਅਮਰਜੀਤ ਸਿੰਘ ਅਤੇ ਕੋਆਰਡੀਨੇਟਰ ਪ੍ਰੋ. ਅਮਰ ਸਿੰਘ ਨੇ ਦਿੱਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media