Tuesday, August 11, 2026

ਜਿਲਾ ਤੇ ਸੈਸਨ ਜੱਜ ਕਮ ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਜੇਲ ਦਾ ਦੌਰਾ

ਪਠਾਨਕੋਟ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਤੇਜਵਿੰਦਰ ਸਿੰਘ ਜਿਲਾ ਤੇ ਸੈਸਨ ਜੱਜ ਕਮ ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ  ਤੇ ਸ਼੍ਰੀਮਤੀ PPN0109201706ਅਮਨਦੀਪ ਕੌਰ ਚਾਹਲ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਜੇਲ ਦਾ ਪਠਾਨਕੋਟ ਦਾ ਦੌਰਾ ਕੀਤਾ ਗਿਆ ਅਤੇ ਸਬ-ਜੇਲ `ਚ ਬੰਦ ਕੈਦੀਆਂ/ ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵੱਲੋਂ ਵਾਜ਼ਬ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।ਜਿਨਾਂ ਬੰਦਿਆਂ ਦੇ ਚੱਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਬੰਦਿਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਫਾਰਮ ਭਰੇ ਗਏ। ਇਸ ਤੋਂ ਇਲਾਵਾ ਉਹਨਾਂ ਨੇ ਬੰਦਿਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਤੇ ਅਪੀਲ ਦੇ ਬਾਰੇ ਜਾਗਰੂਕ ਕੀਤਾ ਅਤੇ ਅਪੀਲ ਪਾਉਣ ਦਾ ਤਰੀਕਾ ਦੱਸਿਆ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply