ਅੰਮਿ੍ਤਸਰ, 1 ਸਤੰਬਰ (ਪੰਜਾਬ ਪੋਸਟ-ਗੁਰਪ੍ਰੀਤ ਸਿੰਘ) – ਵਰਲਡ ਕੈਂਸਰ ਕੇਅਰ ਚੇਰੀਟੇਬਲ ਸੁਸਾਇਟੀ ਵੱਲੋਂ ਸ਼ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸ੍ਰੀ
ਦਰਬਾਰ ਸਾਹਿਬ ਕੰਪਲੈਕਸ `ਚ 3 ਦਿਨਾਂ ਫ੍ਰੀ ਮੈਡੀਕਲ ਕੈਂਪ ਲਾਇਆ ਗਿਆ। ਸੁਸਾਇਟੀ ਦੇ ਐਮ.ਡੀ ਧਰਮਿੰਦਰ ਸਿੰਘ ਢਿੱਲੋਂ ਦੀ ਅਗਵਾਈ ’ਚ ਲਾਏ ਗਏ ਇਸ ਕੈਂਪ ’ਚ ਲਗਭਗ 4 ਹਜਾਰ ਮਰੀਜਾਂ ਦਾ ਫ੍ਰੀ ਚੈਕਅੱਪ ਕੀਤਾ ਗਿਆ ਅਤੇ ਉਨਾਂ ’ਚ ਫ੍ਰੀ ਦਵਾਈਆਂ ਵੀ ਵੰਡੀਆਂ ਗਈਆਂ।ਕੈਂਪ ਦੌਰਾਨ ਕੈਂਸਰ ਨਾਲ ਸੰਬੰਧਿਤ ਬੀਮਾਰੀਆਂ ਦਾ ਚੈਕਅਪ ਕੀਤਾ ਗਿਆ।ਜਿਸ ’ਚ ਬੱਚੇਦਾਨੀ ਦਾ ਕੈਂਸਰ, ਗਦੂਦਾਂ ਦਾ ਕੈਂਸਰ, ਮੁੰਹ ਦਾ ਕੈਂਸਰ, ਗਲੇ ਦਾ ਕੈਂਸਰ, ਬੱਲਡ ਕੈਂਸਰ ਆਦਿ ਕਾ ਨਿਰੀਖਣ ਕੀਤਾ ਗਿਆ ਇਸ ਦੌਰਾਨ ਧਰਮਿੰਦਰ ਸਿੰਘ ਢਿੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਸਕੱਤਰ ਰੂਪ ਸਿੰਘ ਵੱਲੋਂ ਦਿੱਤੇ ਗਈ ਸਹਿਯੋਗ ਦੇ ਲਈ ਧੰਨਵਾਦ ਕੀਤਾ।
ਸੁਸਾਇਟੀ ਦੇ ਪ੍ਰਧਾਨ ਕੁਲਵੰਤ ਸਿੰਘ ਧਾਰੀਵਾਲ ਨੇ ਕਿਹਾ ਕਿ ਵਰਲਡ ਕੈਂਸਰ ਕੇਅਰ ਚੇਰੀਟੇਬਲ ਸੁਸਾਇਟੀ ਨੂੰ ਸ਼ੁਰੂ ਕਰਨ ਦਾ ਮੁੱਖ ਮੰਤਵ ਲੋਕਾਂ ਨੂੰ ਕੈਂਸਰ ਜਿਹੀ ਨਾਮੁਰਾਦ ਬੀਮਾਰੀ ਤੋਂ ਜਾਣੂ ਕਰਵਾਉਣਾ ਹੈ।ਅੱਜ ਜਿਸ ਤਰਾਂ ਕੈਂਸਰ ਆਪਣੇ ਪੈਰ ਫੈਲਾ ਰਿਹਾ ਹੈ, ਜੇਕਰ ਸਮਾਂ ਰਹਿੰਦਿਆ ਇਸ ’ਤੇ ਕਾਬੂ ਨਾ ਪਾਇਆ ਗਿਆ ਤਾਂ ਇਹ ਵਿਕਰਾਲ ਰੂਪ ਧਾਰਨ ਕਰ ਲੇਵੇਗਾ।ਉਨਾਂ ਕਿਹਾ ਕਿ ਸਮਰੱਥ ਲੋਕ ਤਾਂ ਕੈਂਸਰ ਨਾਲ ਸੰਬੰਧਿਤ ਬੀਮਾਰੀ ਹੋਣ ਤੇ ਇਲਾਜ ਕਰਵਾ ਲੈਂਦੇ ਹਨ ਪਰ ਗਰੀਬ ਵਰਗ ਇਸਤੋਂ ਵਾਂਝਾ ਰਹਿ ਜਾਂਦਾ ਹੈ। ਸੁਸਾਇਟੀ ਵਲੋਂ ਪ੍ਰਦੇਸ਼ ਭਰ ’ਚ ਜਗਾ-ਜਗਾ `ਤੇ ਕੈਂਪ ਲਾ ਕੇ ਲੋਕਾਂ ਨੂੰ ਕੈਂਸਰ ਜਿਹੀ ਨਾਮੁਰਾਦ ਬੀਮਾਰੀ ਤੋਂ ਜਾਣੂ ਕਰਵਾਇਆ ਜਾਂਦਾ ਹੈ ਅਤੇ ਇਸਦੇ ਇਲਾਜ ਤੋਂ ਜਾਣੂ ਕਰਵਾਇਆ ਜਾਂਦਾ ਹੈ। ਉਨਾਂ ਕਿਹਾ ਕਿ ਸੁਸਾਇਟੀ ਵੱਲੋਂ ਕੈਂਸਰ ਪੀੜਤ ਲੋਕਾਂ ਦੇ ਇਲਾਜ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਂਦੀ ਹੈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …
Punjab Post Daily Online Newspaper & Print Media