Wednesday, March 25, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ-ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਰਾਈਜ਼ ਗੇਮਜ਼ ਇੰਡੀਆ ਦੇ ਸਹਿਯੋਗ ਨਾਲ PPN0109201709ਯੂਨੀਵਰਸਿਟੀ ਦੇ ਮੁੱਖ ਖੇਡ ਮੈਦਾਨ `ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਜਿਸ ਦਾ ਉਦਘਾਟਨ ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕੀਤਾ।
ਪ੍ਰੋ. ਸੰਧੂ ਨੇ ਆਪਣੇ ਉਦਘਾਟਨੀ ਭਾਸ਼ਣ ਵਿਚ ਖਿਡਾਰੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਖੇਡਾਂ ਵਿਚ ਹੋਰ ਅੱਗੇ ਵਧਣ ਲਈ ਯੂਨੀਵਰਸਿਟੀ ਵੱਲੋਂ ਹਰ ਤਰ੍ਹਾਂ ਦੇ ਸੰਭਵ ਯਤਨ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਬੀਤੇ ਸਮੇਂ ਦੌਰਾਨ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਖੇਡਾਂ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਟਰਾਫੀਆਂ ਅਤੇ ਹੋਰ ਇਨਾਮ ਪ੍ਰਾਪਤ ਕਰਕੇ ਦੇਸ਼ ਦਾ ਮਾਣ ਵਧਾਇਆ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਆ ਰਹੀ ਜਾਂ ਉਹ ਕੋਈ ਸਲਾਹ ਦੇਣਾ ਚਾਹੁੰਦੇ ਹਨ ਤਾਂ ਉਹ ਸਿੱਧੇ ਤੌਰ ਉਨ੍ਹਾਂ ਨੂੰ ਮਿਲ ਸਕਦੇ ਹਨ।ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਸਰਵਪੱਖੀ ਵਿਕਾਸ ਦੇ ਨਾਲ ਨਾਲ ਖੇਡਾਂ ਪ੍ਰਤੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਖਿਡਾਰੀਆਂ ਨੂੰ ਹਰ ਸੰਭਵ ਸਹੂਲਤਾਂ ਦਿੱਤੀਆਂ ਜਾਣਗੀਆਂ।ਡਾਇਰੈਕਟਰ ਖੇਡਾਂ, ਡਾ. ਸੁਖਦੇਵ ਸਿੰਘ ਨੇ ਇਸ ਮੌਕੇ ਵਾਈਸ-ਚਾਂਸਲਰ ਪ੍ਰੋ. ਸੰਧੂ ਅਤੇ ਹੋਰਨਾਂ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ।
ਇਸ ਖੇਡ ਪ੍ਰੋਗਰਾਮ ਵਿਚ ਯੂਨੀਵਰਸਿਟੀ ਵਿਚੋਂ ਲੜਕੇ ਅਤੇ ਲੜਕੀਆਂ ਦੀਆਂ ਅੱਠ-ਅੱਠ ਟੀਮਾਂ ਨੇ ਭਾਗ ਲਿਆ। ਇਸ ਮੁਕਾਬਲੇ ਵਿਚ ਟਾਇਰ ਫਲਿਪ 50 ਮੀਟਰ, ਟਾਇਰ ਕੈਰੀ 25 ਮੀਟਰ ਅਤੇ ਸ਼ਟਲ ਰਨ 100 ਮੀਟਰ ਖੇਡਾਂ ਸ਼ਾਮਿਲ ਸੀ।ਇਹ ਵਿਸ਼ੇਸ਼ ਖੇਡ ਮੁਕਾਬਲੇ ਟੀਮ ਭਾਵਨਾ ਅਤੇ ਸਰੀਰਿਕ ਤੇ ਮਾਨਸਿਕ ਤੰਦਰੁਸਤੀ ਦੀ ਜਾਂਚ ਨਾਲ ਸਬੰਧਤ ਸੀ।ਇਨ੍ਹਾਂ ਖੇਡਾਂ ਦਾ ਮੁੱਖ ਉਦੇਸ਼ ਖਿਡਾਰੀਆਂ ਦੀ ਤਾਕਤ, ਸਪੀਡ ਅਤੇ ਓਵਰਆਲ ਫਿਟਨੈਸ ਦਾ ਪਤਾ ਲਗਾਉਣਾ ਹੈ।
ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਟੀਮ ਨੂੰ ਅੱਠ ਹਜ਼ਾਰ ਰੁਪਏ, ਪਹਿਲੇ ਰਨਰਜ਼ ਅੱਪ ਨੂੰ ਛੇ ਹਜ਼ਾਰ ਅਤੇ ਦੂਜੇ ਰਨਰਜ਼ਅੱਪ ਨੂੰ ਚਾਰ ਹਜ਼ਾਰ ਰੁਪਏ ਨਗਦ ਇਨਾਮ ਦਿੱਤਾ ਗਿਆ।ਅਮਿਤੋਜ ਲਿਖਾਰੀ ਡਾਇਰੈਕਟਰ ਰਾਈਜ਼ ਗੇਮਜ਼ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਅੰਦਰ ਛੁਪੀ ਪ੍ਰਤੀਭਾ ਨੂੰ ਨਿਖਾਰਣ ਅਤੇ ਬਾਹਰ ਲਿਆਉਣ ਵਿਚ ਅਹਿਮ ਭੂਮਿਕਾ ਅਦਾ ਕਰਦੇ ਹਨ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply