ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ-ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵੱਲੋਂ ਅੱਜ
ਇਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਭਿਆਚਾਰਕ ਵੰਨ-ਸੁਵੰਨਤਾ ਵਿਸ਼ੇ ‘ਤੇ ਇਕ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੀ।
ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕੀਤੀ। ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਇਸ ਮੌਕੇ ਮੁੱਖ ਮਹਿਮਾਨ ਸਨ।ਉਦਘਾਟਨੀ ਭਾਸ਼ਣ ਭਾਈ ਅਸ਼ੋਕ ਸਿੰਘ ਬਾਗੜੀਆਂ ਅਤੇ ਭਾਈ ਵੀਰ ਸਿੰਘ ਸਾਹਿਤ ਸਦਨ ਦੇ ਡਾਇਰੈਕਟਰ ਡਾ. ਮਹਿੰਦਰ ਸਿੰਘ ਦਿੱਲੀ ਨੇ ਕੁੰਜੀਵਤ ਭਾਸ਼ਣ ਦਿੱਤਾ।ਸੈਮੀਨਾਰ ਦੇ ਡਾਇਰੈਕਟਰ ਪ੍ਰੋ. ਅਮਰਜੀਤ ਸਿੰਘ ਨੇ ਸੈਮੀਨਾਰ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਅਤੇ ਕੋਆਰਡੀਨੇਟਰ ਪ੍ਰੋ. ਅਮਰ ਸਿੰਘ ਨੇ ਮੰਚ ਸੰਚਾਲਨ ਕੀਤਾ।ਕੇਂਦਰ ਦੇ ਪ੍ਰੋ. ਐਨ. ਮੁਥੂਮੋਹਨ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।
ਵਾਈਸ-ਚਾਂਸਲਰ ਪ੍ਰੋ. ਸੰਧੂ ਨੇ ਕਿਹਾ ਕਿ ਸਿੱਖ ਪੰਥ ਵਿਚ ਵੱਖ-ਵੱਖ ਸਭਿਆਚਾਰਕ, ਸਮਾਜਿਕ, ਧਾਰਮਿਕ ਅਤੇ ਹੋਰ ਵਰਗਾਂ ਦੀ ਸਮਾਨਤਾ ਹੈ।ਸ੍ਰੀ ਗੁਰੂ ਗ੍ਰੰਥ ਸਾਹਿਬ ਵਿਭਿੰਨਤਾਵਾਂ ਨੂੰ ਉਨ੍ਹਾਂ ਦੀ ਹੋਂਦ ਸਮੇਤ ਪ੍ਰਵਾਨ ਕਰਦਾ ਹੈ।ਉਨ੍ਹਾਂ ਆਪਣੇ ਨਿੱਜੀ ਅਨੁਭਵ ਸਾਂਝੇ ਕਰਦਿਆਂ ਕਿਹਾ ਕਿ ਪੰਥ ਅੰਦਰ ਲੰਗਰ ਦੀ ਪ੍ਰਥਾ ਇਕ ਬਹੁਤ ਮਾਣ ਵਾਲੀ ਅਤੇ ਸਮਾਜ ਦਾ ਭਲਾ ਕਰਨ ਵਾਲੀ ਵਿਲੱਖਣ ਪ੍ਰਥਾ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਕੁਦਰਤ ਦੀ ਮਿਹਰ ਵਿਚ ਵਿਸ਼ਵਾਸ ਰੱਖਣਾ ਚਾਹੀਦਾ ਹੈ।
ਭਾਈ ਅਸ਼ੋਕ ਬਾਗੜੀਆ ਨੇ ਆਪਣਾ ਉਦਘਾਟਨੀ ਭਾਸ਼ਣ ਦਿੰਦਿਆਂ ਗੁਰੂ ਨਾਨਕ ਦੇ ਮਿਸ਼ਨ ਨੂੰ ਗੁਰਬਾਣੀ ਦੇ ਹਵਾਲਿਆਂ ਨਾਲ ਤਿੰਨ ਪੜਾਵਾਂ ਵਿਚ ਪਰਿਭਾਸ਼ਿਤ ਕੀਤਾ ਅਤੇ ਗੁਰਮਤਿ ਸਿਧਾਂਤ, ਗੁਰਬਾਣੀ ਦੇ ਭਾਸ਼ਾਈ ਸੰਕਲਪਾਂ, ਗੁਰਮਤਿ ਸੰਗੀਤ ਦੇ ਵੱਖ-ਵੱਖ ਰੂਪਾਂ, ਸਿੱਖ ਇਤਿਹਾਸ ਅਤੇ ਦਰਸ਼ਨ ਦੇ ਸੰਕਲਪਾਂ ਨੂੰ ਮੁੜ ਤੋਂ ਡੂੰਘੀ ਨੀਝ ਨਾਲ ਵਿਚਾਰਨ ਦੀ ਸਲਾਹ ਦਿੱਤੀ।
ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਕਿਹਾ ਕਿ ਗੁਰੂ ਅਰਜਨ ਦੇਵ ਜੀ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਸਿੱਖ ਪੰਥ ਨੂੰ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਦੇ ਦੋ ਰੂਪ ਹਨ ਇਕ ਨਿਰਗੁਣ ਅਤੇ ਦੂੁਜਾ ਸਰਗੁਣ। ਸਿੱਖ ਪੰਥ ਲਈ ਇਸ ਦੀ ਅਭੇਦਤਾ ਨੂੰ ਸਮਝਣਾ ਬਹੁਤ ਜ਼ਰੂਰੀ।ਡਾ. ਮਹਿੰਦਰ ਸਿੰਘ ਦੇ ਵਿਚਾਰ ਸਨ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦਾ ਹੈ। ਗੁਰਬਾਣੀ ਦਾ ਸ਼ਬਦ ‘ਕੋਈ ਬੋਲੈ ਰਾਮ ਰਾਮ ਕੋਈ ਖੁਦਾਇ” ਇਸ ਦਾ ਆਧਾਰ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸ਼ਹਿਰ, ਬੇਗਮਪੁਰ ਸ਼ਹਿਰ, ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਸਿੱਖ ਨੂੰ ਆਪਣੇ ਜੀਵਨ ਵਿਚ ਅਪਨਾਉਦੇ ਹੋਏ ਨਿਤਨੇਮੀ ਬਣਨਾ ਚਾਹੀਦਾ ਹੈ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media