ਕੈਪਟਨ ਸਰਕਾਰ ਨੇ ਪੰਜਾਬ ਦੇ ਹਾਲਾਤਾਂ ਨੂੰ ਸੁਚੱਜੇ ਢੰਗ ਨਾਲ ਨਜਿੱਠਿਆ- ਹਰਬੰਸਪੁਰਾ
ਸਮਰਾਲਾ, 1 ਸਤੰਬਰ (ਪੰਜਾਬ ਪੋਸਟ-ਕੰਗ) – ਨੰਬਰਦਾਰ ਐਸੋਸੀਏਸ਼ਨ (ਰਜਿ:253) ਸਮਰਾਲਾ ਦੀ ਮਹੀਨਾਵਾਰ ਮੀਟਿੰਗ ਅੱਜ ਐਸੋਸੀਏਸ਼ਨ ਪ੍ਰਧਾਨ ਸੁਰਮੁੱਖ
ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਨੰਬਰਦਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਚਰਚਾ ਕੀਤੀ ਗਈ ਅਤੇ ਮੀਟਿੰਗ ਵਿੱਚ ਪੇਸ਼ ਕੀਤੇ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ।ਸਭ ਤੋਂ ਪਹਿਲੇ ਮਤੇ ਵਿੱਚ ਉਨਾਂ ਪੰਜਾਬ ਦੀ ਮੌਜੂਦਾ ਸਰਕਾਰ ਤੋਂ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਲਾਗੂ ਕਰਨ ਦੀ ਮੰਗ ਕੀਤੀ ਜੋ ਸਰਕਾਰ ਬਣਨ ਤੋਂ ਪਹਿਲਾਂ ਚੋਣ ਮੈਨੀਫੈਸਟੋ ਵਿੱਚ ਲਈਆਂ ਗਈਆਂ ਸਨ।ਨੰਬਰਦਾਰਾਂ ਦਾ ਮਾਣਭੱਤਾ ਜਲਦੀ ਤੋਂ ਜਲਦੀ ਬੈਂਕ ਖਾਤਿਆਂ ਵਿੱਚ ਪਾਉਣ ਸਬੰਧੀ ਮੰਗ ਕੀਤੀ ਗਈ ਨਾਲ ਹੀ ਉਨਾਂ ਮੰਗ ਕੀਤੀ ਕਿ ਇਸ ਨਿਗੂਣੇ ਮਾਣਭੱਤੇ ਨੂੰ ਵਧਾ ਕੇ 5000 ਰੁਪਏ ਮਹੀਨਾ ਕੀਤਾ ਜਾਵੇ। ਇੱਕ ਹੋਰ ਮਤੇ ਵਿੱਚ ਕਿਹਾ ਗਿਆ ਕਿ ਪਿੰਡਾਂ ਵਿੱਚ ਲੱਗਣ ਵਾਲੇ ਠੀਕਰੀ ਪਹਿਰੇ ਤੋਂ ਨੰਬਰਦਾਰਾਂ ਨੂੰ ਛੋਟ ਦਿੱਤੀ ਜਾਵੇ, ਉਨਾਂ ਪਿੰਡਾਂ ਦੇ ਸਰਪੰਚਾਂ ਨੂੰ ਬੇਨਤੀ ਕੀਤੀ ਕਿ ਨੰਬਰਦਾਰਾਂ ਨੂੰ ਠੀਕਰੀ ਪਹਿਰਾ ਲਾਉਣ ਲਈ ਮਜਬੂਰ ਨਾ ਕੀਤਾ ਜਾਵੇ।ਪੰਜਾਬ ਅੰਦਰ ਨੰਬਰਦਾਰੀ ਨੂੰ ਜੱਦੀ ਪੁਸ਼ਤੀ ਜਲਦੀ ਤੋਂ ਜਲਦੀ ਕੀਤਾ ਜਾਵੇ, ਤਾਂ ਜੋ ਨੰਬਰਦਾਰਾਂ ਨੂੰ ਉਨਾਂ ਦਾ ਬਣਦਾ ਹੱਕ ਮਿਲ ਸਕੇ।ਇਸ ਮੀਟਿੰਗ ਦੌਰਾਨ ਇੱਕ ਹੋਰ ਅਹਿਮ ਮਤਾ ਪਾਇਆ ਗਿਆ ਜਿਸ ਵਿੱਚ ਕਿਹਾ ਗਿਆ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਪਿਛਲੇ ਦਿਨੀਂ ਪੰਜਾਬ ਖਾਸ ਕਰਕੇ ਮਾਲਵੇ ਇਲਾਕੇ ਵਿੱਚ ਵਿਗੜੇ ਹਾਲਾਤਾਂ ਉਤੇ ਬਹੁਤ ਹੀ ਵਧੀਆ ਢੰਗ ਨਾਲ ਸੂਝ ਬੂਝ ਤੋਂ ਕੰਮ ਲੈਂਦੇ ਹੋਏ ਕਾਬੂ ਪਾਇਆ ਹੈ ਅਤੇ ਪੰਜਾਬ ਨੂੰ ਇੱਕ ਵੱਡੇ ਨੁਕਸਾਨ ਤੋਂ ਬਚਾ ਲਿਆ।ਨੰਬਰਦਾਰ ਯੂਨੀਅਨ ਕੈਪਟਨ ਸਰਕਾਰ ਨੂੰ ਅਜਿਹੇ ਹਾਲਾਤਾਂ ਉਤੇ ਕਾਬੂ ਪਾਉਣ ਲਈ ਵਧਾਈ ਦਿੰਦੀ ਹੈ।
ਅੱਜ ਦੀ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੁਰਮੁੱਖ ਸਿੰਘ ਪ੍ਰਧਾਨ, ਪ੍ਰਕਾਸ਼ ਸਿੰਘ ਢੰਡੇ ਕੈਸ਼ੀਅਰ, ਰਣਜੀਤ ਸਿੰਘ, ਗੁਰਮੇਲ ਸਿੰਘ ਰੋਹਲੇ, ਸਿਕੰਦਰ ਸਿੰਘ, ਸੁਰਿੰਦਰ ਸਿੰਘ ਪਵਾਤ, ਹਾਕਮ ਸਿੰਘ ਹੇੜੀਆਂ, ਸ਼ਿਵ ਸਿੰਘ, ਬਲਵਿੰਦਰ ਸਿੰਘ, ਇਕਬਾਲ ਸਿੰਘ ਬੰਬ, ਜੰਗ ਸਿੰਘ ਭੰਗਲਾਂ, ਹਰਬੰਸ ਸਿੰਘ ਬੌਂਦਲੀ, ਤਾਰਾ ਸਿੰਘ ਬੌਂਦਲ, ਭੁਪਿੰਦਰ ਸਿੰਘ ਕੋਟਲਾ ਸਮਸ਼ਪੁਰ, ਦਲਬਾਰਾ ਸਿੰਘ ਮਾਦਪੁਰ, ਮੇਵਾ ਸਿੰਘ ਮੰਜਾਲੀ ਕਲਾਂ, ਰਘਵੀਰ ਸਿੰਘ ਗਗੜਾ, ਮੋਹਣ ਸਿੰਘ, ਰਾਜੇਸ਼ ਕੁਮਾਰ ਆਦਿ ਨੰਬਰਦਾਰ ਹਾਜਰ ਸਨ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media