Wednesday, March 25, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਬਣਿਆ ਅੰਤਰਰਾਸ਼ਟਰੀ ਸਕੂਲ ਐਵਾਰਡ ਵਿਜੇਤਾ

ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ PPN0109201717ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਨੇ ਵਿਦਿਅਕ ਖੇਤਰ ਵਿੱਚ ਹੋਰ ਉਚੇਰੀ ਪੁਲਾਂਘ ਪੁਟਦੇ ਹੋਏ ਅੰਤਰਰਾਸ਼ਟਰੀ ਸਕੂਲ ਐਵਾਰਡ ਦਾ ਮਾਣਮੱਤਾ ਸਨਮਾਨ ਹਾਸਲ ਕੀਤਾ ਹੈ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਦਸਿਆ ਕਿ ਸਕੂਲ ਵਲੋਂ ਜਿਤਿਆ ਗਿਆ ਬ੍ਰਿਟਿਸ਼ ਕੌਂਸਲ ਇੰਟਰਨੈਸ਼ਨਲ ਸਕੂਲ ਐਵਾਰਡ ਸਾਲ 20172020 ਤੱਕ ਹਾਸਲ ਕੀਤਾ ਗਿਆ ਹੈ।ਇਹ ਵੱਕਾਰੀ ਐਵਾਰਡ ਉਹਨਾਂ ਸੰਸਥਾਵਾਂ ਨੂੰ ਪ੍ਰਦਾਨ ਕੀਤਾ ਜਾਂਦਾ ਹੈ, ਜਿਹਨਾਂ ਵਿਚ ਅੰਤਰਰਾਸ਼ਟਰੀ ਪੱਧਰ ਦੀ ਸਿਖਿਆ ਪ੍ਰਣਾਲੀ ਅਤੇ ਪੜ੍ਹਾਉਣ ਦੀਆਂ ਵਿਧੀਆਂ ਅਪਣਾਈਆਂ ਜਾਂਦੀਆਂ ਹਨ। ਇਹਨਾਂ ਨਾਲ ਵਿਦਿਆਰਥੀਆਂ ਦੀ ਸ਼ਖਸੀਅਤ ਦਾ ਬਹੁ-ਪੱਖੀ ਵਿਕਾਸ ਸੰਭਵ ਹੁੰਦਾ ਹੈ।ਬ੍ਰਿਟਿਸ਼ ਕੌਂਸਲ (ਯੂ.ਕੇ) ਵੱਲੋਂ ਭੇਜੇ ਗਏ ਪ੍ਰਸ਼ੰਸਾ ਪੱਤਰ ਵਿਚ ਸਕੂਲ ਵਲੋਂ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਿਆ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਯੋਜਨਾਬੱਧ ਉਪਰਾਲਿਆਂ ਅਤੇ ਉਹਨਾਂ ਦੀ ਸਫਲ ਪੇਸ਼ਕਾਰੀ ਦੀ ਭਰਪੂਰ ਸ਼ਲਾਘਾ ਕੀਤੀ ਗਈ ਹੈ ਤੇ ਸਕੂਲ ਨੂੰ ਸਿੱਖਿਆ ਦੀਆਂ ਉੱਚੀਆਂ ਸਿਖਰਾਂ ਨੂੰ ਛੁਹਣ ਦੀਆਂ ਸ਼ੁਭਕਾਮਨਾਵਾਂ ਦਿੱਤੀਆ ਗਈਆਂ ਹਨ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ, ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਨਾ, ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ, ਨਵਪ੍ਰੀਤ ਸਿੰਘ ਸਾਹਣੀ ਨੇ  ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ, ਸਕੂਲ ਦੇ ਆਈ.ਐਮ.ਏ ਕੋ-ਆਰਡੀਨੇਟਰ ਸ਼੍ਰੀਮਤੀ ਮੰਜੂ ਸਪਰਾ ਅਤੇ ਸਮੂਹ ਅਧਿਆਪਕਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਤੇ ਵਧਾਈ ਦਿਤੀ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply