ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ
ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ।ਨਰਸਰੀ ਅਤੇ ਪ੍ਰੈਪ-1 ਦੇ ਬੱਚਿਆਂ ਨੇ ਮੂਲ ਮੰਤਰ ਦਾ ਜਾਪ ਕਰਕੇ ਮਹੌਲ ਨੂੰ ਅਧਿਆਤਮਕ ਬਣਾਇਆ ਅਤੇ ਨੌਵੀ ਤੇ ਦਸਵੀ ਜਮਾਤ ਦੇ ਵਿਦਿਆਰਥੀਆਂ ਨੇ ਧਾਰਮਿਕ ਕਵਿਤਾ ਉਚਾਰਣ ਮੁਕਾਬਲਿਆ ਵਿੱਚ ਹਿਸਾ ਲੈ ਕੇ ਆਪਣੇ ਜੋਸ਼ ਅਤੇ ਉਤਸ਼ਾਹ ਦਾ ਪ੍ਰਦਰਸ਼ਨ ਕੀਤਾ।ਵਿਦਿਆਰਥੀਆਂ ਨੇ ਕਵਿਤਾ ਦੇ ਮਾਧਿਅਮ ਰਾਹੀ ਸਿੱਖ ਧਰਮ ਦੇ ਵੱਖ-ਵੱਖ ਪਹਿਲੂ ਤੋਂ ਜਾਣੂ ਕਰਵਾਇਆ।ਇਸ ਕਵਿਤਾ ਮੁਕਾਬਲੇ ਵਿੱਚ ਕੋਮਲਪ੍ਰੀਤ ਕੌਰ ਨੇ ਪਹਿਲਾ ਇਨਾਮ, ਰਮਨੀਕ ਕੌਰ ਨੇ ਦੂਜਾ, ਮਹਿਤਾਬ ਸਿੰਘ ਤੇ ਕੰਚਨ ਨੇ ਤੀਸਰਾ ਇਨਾਮ ਹਾਸਲ ਕੀਤਾ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਬੱਚਿਆਂ ਦੀ ਹੌਸਲਾ ਹਫਜਾਈ ਲਈ ਇਨਾਮ ਦਿੱਤੇ ।ਉਨਾਂ ਕਿਹਾ ਕਿ ਸਕੂਲ ਵਿੱਚ ਅਜਿਹੇ ਧਾਰਮਿਕ ਪ੍ਰੋਗਰਾਮ ਕਰਨ ਦਾ ਉਦੇਸ਼ ਬੱਚਿਆਂ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜੋੜਨਾ ਹੈ ਤਾਂ ਜੋ ਬੱਚੇ ਆਪਣੇ ਗੁਰੂ ਸਾਹਿਬਾਨ ਦੁਆਰਾ ਦਰਸਾਏ ਮਾਰਗ `ਤੇ ਚੱਲਣ ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media