ਦਿੱਲੀ ਕਮੇਟੀ ਵਫ਼ਦ ਗੰਗਟੋਕ `ਚ ਮੁੱਖ ਮੰਤਰੀ ਨਾਲ ਐਤਵਾਰ ਨੂੰ ਮੁਲਾਕਾਤ ਕਰੇਗਾ
ਨਵੀਂ ਦਿੱਲੀ, 3 ਸਤੰਬਰ (ਪੰਜਾਬ ਪਸੋਟ ਬਿਊਰੋ) – ਸਿੱਖ ਮਸਲਿਆਂ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਰੁੱਖ ਅਖਤਿਆਰ ਕਰ ਲਿਆ
ਹੈ।ਬੀਤੇ ਕਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜਣ ਉਪਰੰਤ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਹੀ ਹੇਠ ਇੱਕ ਉਚ ਪੱਧਰੀ ਵਫ਼ਦ ਨੇ ਅੱਜ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ।ਵਫ਼ਦ ’ਚ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸਾਬਕਾ ਰਾਜ ਸਭਾ ਮੈਂਬਰ ਤ੍ਰਿਲੋਚਨ ਸਿੰਘ, ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਭੋਗਲ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਰਾਣਾ ਮੌਜੂਦ ਸਨ।
ਵਫ਼ਦ ਨੇ ਗ੍ਰਹਿ ਮੰਤਰੀ ਨੂੰ ਸਿਕਮ ਵਿਚਲੇ ਗੁਰਦੁਆਰਿਆਂ ਨੂੰ ਜ਼ਮੀਨਦੋਜ਼ ਕਰਨ ਦੀ ਸਿਕਮ ਸਰਕਾਰ ਵੱਲੋਂ ਬੌਧੀ ਸਮਰਥਕ ਵਿਖਾਈ ਜਾ ਰਹੀ ਨੀਤੀ ਦੀ ਸਖਤ ਨਿਖੇਧੀ ਕਰਦੇ ਹੋਏ ਗੁਰਦੁਆਰਾ ਡਾਂਗਮਾਰ ਸਾਹਿਬ ਅਤੇ ਗੁਰਦੁਆਰਾ ਚੁੰਗਥਾਂਗ ਦੀ ਹੋਂਦ ਨੂੰ ਬਚਾਉਣ ਵਾਸਤੇ ਗ੍ਰਹਿ ਮੰਤਰੀ ਨੂੰ ਦਖਲ ਦੇਣ ਦੀ ਅਪੀਲ ਕੀਤੀ।ਇਸ ਦੇ ਨਾਲ ਹੀ ਵਫ਼ਦ ਨੇ ਲੰਗਰ ’ਤੇ ਲੱਗੇ ਜੀ.ਐਸ.ਟੀ ਅਤੇ ਸਿੱਖ ਵਿਦਿਆਰਥੀਆਂ ਨੂੰ ਕਕਾਰਾਂ ਸਣੇ ਮੁਕਾਬਲਾ ਪ੍ਰੀਖਿਆ ’ਚ ਬੈਠਣ ਤੋਂ ਰੋਕੇ ਜਾਣ ਨੂੰ ਸਿੱਖ ਕੌਮ ਦੇ ਨਾਲ ਵਿੱਤਕਰੇ ਵੱਜੋਂ ਪਰਿਭਾਸ਼ਿਤ ਕੀਤਾ।ਗੁਰਦੁਆਰਾ ਡਾਂਗਮਾਰ ਸਾਹਿਬ ਤੋਂ ਬਾਅਦ ਹੁਣ ਗੁਰਦੁਆਰਾ ਚੁੰਗਥਾਂਗ ਵੱਲ ਸਿੱਕਿਮ ਸਰਕਾਰ ਵੱਲੋਂ ਆਪਣੇ ਬੁਲਡੋਜ਼ਰਾਂ ਦਾ ਮੂੰਹ ਮੋੜਨ ਨੂੰ ਗਲਤ ਪਰੰਪਰਾਂ ਦੀ ਸ਼ੁਰੂਆਤ ਵੱਜੋਂ ਦੱਸਦੇ ਹੋਏ ਜੀ.ਕੇ ਨੇ ਗੁਰਦੁਆਰਾ ਸਾਹਿਬਾਨਾਂ ਦੀ ਹੋਂਦ ਨੂੰ ਬਚਾਉਣ ਵਾਸਤੇ ਸਿਆਸੀ ਅਤੇ ਧਾਰਮਿਕ ਲੜਾਈ ਨਾਲ-ਨਾਲ ਲੜਨ ਦਾ ਐਲਾਨ ਕੀਤਾ।ਜੀ.ਕੇ ਨੇ ਗੁਰਦੁਆਰਾ ਡਾਂਗਮਾਰ ਸਾਹਿਬ ਦੀ ਮੌਜੂਦਾ ਸਥਿਤੀ ਨੂੰ ਬਰਕਰਾਰ ਰੱਖਣ ਵਾਸਤੇ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਆਦੇਸ਼ ਦੀ ਗ੍ਰਹਿ ਮੰਤਰੀ ਨੂੰ ਜਾਣਕਾਰੀ ਦਿੱਤੀ।ਜੀ.ਕੇ. ਨੇ ਆਪਣੇ ਫੇਸਬੁੱਕ ਪੇਜ਼ ਤੋਂ ਸੰਗਤ ਨੂੰ ਦਿੱਤੇ ਲਾਈਵ ਸੁਨੇਹੇ ਦੌਰਾਨ ਗੁਰਦੁਆਰਾ ਡਾਂਗਮਾਰ ਸਬੰਧੀ ਦਸ਼ਤਾਵੇਜੀ ਤੱਥ ਦਿੱਲੀ ਕਮੇਟੀ ਦਫ਼ਤਰ ਭੇਜਣ ਦੀ ਸੰਗਤਾਂ ਨੂੰ ਬੇਨਤੀ ਕੀਤੀ।
ਸਿਰਸਾ ਨੇ ਗ੍ਰਹਿ ਮੰਤਰੀ ਵੱਲੋਂ ਇਸ ਮਸਲੇ ’ਤੇ ਵਫ਼ਦ ਦੀ ਗਲ ਨੂੰ ਗੰਭੀਰਤਾ ਨਾਲ ਸੁਣਨ ਦੀ ਜਾਣਕਾਰੀ ਦਿੱਤੀ।ਸਿਰਸਾ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਇਸ ਬਾਬਤ ਸਿਕਮ ਦੇ ਮੁੱਖ ਮੰਤਰੀ ਨਾਲ ਗਲਬਾਤ ਕੀਤੀ ਹੈ ਅਤੇ ਸਾਡਾ ਇਕ ਵਫ਼ਦ ਇਸ ਮਸਲੇ ਨੂੰ ਲੈ ਕੇ ਕੱਲ ਗੰਗਟੋਕ ਵਿਖੇ ਮੁਖਮੰਤਰੀ ਨਾਲ ਮੁਲਾਕਾਤ ਕਰੇਗਾ।ਸਿਰਸਾ ਨੇ ਦਾਅਵਾ ਕੀਤਾ ਕਿ ਸਿਕਮ ਸਰਕਾਰ ਵੱਲੋਂ ਨਜਾਇਜ਼ ਕਬਜਿਆਂ ਦੀ ਆੜ ’ਚ ਗੁਰਦੁਆਰਾ ਸਾਹਿਬਾਨਾਂ ’ਤੇ ਕੀਤੀ ਜਾ ਰਹੀ ਕਾਰਵਾਈ ਹੈਰਾਨੀਜਨਕ ਹੈ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media