ਸਮਰਾਲਾ, 3 ਸਤੰਬਰ (ਪੰਜਾਬ ਪੋਸਟ- ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਿੱਚ ਕੰਮ ਕਰਦੀ ਜਥੇਬੰਦੀ ਟੈਕਨੀਕਲ ਸਰਵਿਸਜ਼ ਯੂਨੀਅਨ
(ਰਜਿ. 49) ਮੰਡਲ ਸਮਰਾਲਾ ਦੀ ਇੱਕ ਜਰੂਰੀ ਮੀਟਿੰਗ ਅੱਜ ਮੰਡਲ ਪ੍ਰਧਾਨ ਸੰਗਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਹੋਈ।ਇਸ ਮੀਟਿੰਗ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਮੰਡਲ ਸਕੱਤਰ ਰੁਲਦਾ ਸਿੰਘ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਮੀਟਿੰਗ ਦੌਰਾਨ ਸੰਘਰਸ਼ ਪ੍ਰੋਗਰਾਮਾਂ ਦੀ ਰੂਪ ਰੇਖਾ ਤਿਆਰ ਕੀਤੀ ਗਈ।ਜਿਸ ਵਿੱਚ ਪ੍ਰਮੁੱਖ ਤੌਰ ਤੇ 6 ਸਤੰਬਰ 2017 ਨੂੰ ਸਰਕਲ ਕਨਵੈਂਨਸ਼ਨ ਅਤੇ 27 ਸਤੰਬਰ 2017 ਨੂੰ ਡਵੀਜ਼ਨ ਪੱਧਰ ਦੀ ਰੈਲੀ ਦੀ ਤਿਆਰੀ ਸਬੰਧੀ ਵਿਚਾਰ ਚਰਚਾ ਕੀਤੀ ਗਈ।ਮੀਟਿੰਗ ਵਿੱਚ ਪੈਨਸ਼ਨਰ ਯੂਨੀਅਨ ਦੇ ਅਹੁੱਦੇਦਾਰਾਂ ਨਾਲ ਸੀਨੀਅਰ ਕਾਰਜਕਾਰੀ ਇੰਜੀਨੀਅਰ ਵੱਲੋਂ ਕੀਤੇ ਗਏ ਗਲਤ ਵਤੀਰੇ ਦੀ ਨਿਖੇਧੀ ਕਰਦਿਆਂ ਉਨਾਂ ਵੱਲੋਂ ਉਲੀਕੇ ਸੰਘਰਸ਼ ਦੀ ਡੱਟਵੀਂ ਹਮਾਇਤ ਕਰਨ ਦਾ ਫੈਸਲਾ ਕੀਤਾ ਗਿਆ ਅਤੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਤੋਂ ਮੰਗ ਕੀਤੀ ਕਿ ਜਥੇਬੰਦੀ ਨੂੰ ਮੀਟਿੰਗ ਦਾ ਸਮਾਂ ਦੇ ਕੇ ਮਸਲੇ ਹੱਲ ਕੀਤੇ ਜਾਣ।ਇਕ ਹੋਰ ਮਤੇ ਰਾਹੀਂ ਪੰਜਾਬ ਦੇ ਲੋਕਾਂ ਨੂੰ ਮੌਜ਼ੂਦਾ ਹਾਲਾਤਾਂ ਵਿੱਚ ਆਪਸੀ ਭਾਈਚਾਰਕ ਏਕਤਾ ਨੂੰ ਬਰਕਾਰ ਰੱਖਦੇ ਹੋਏ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਨੂੰ ਵਿਸ਼ਾਲ ਕਰਨ ਦਾ ਸੱਦਾ ਦਿੱਤਾ।ਅੱਜ ਦੀ ਡਵੀਜ਼ਨ ਵਾਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਖਮਾਣੋਂ ਦੇ ਪ੍ਰਧਾਨ ਜਗਦੀਸ਼ ਸਿੰਘ, ਬਹਿਲੋਲਪੁਰ ਦੇ ਪ੍ਰਧਾਨ ਕੁਲਵਿੰਦਰ ਸਿੰਘ, ਕਟਾਣੀ ਕਲਾਂ ਦੇ ਪ੍ਰਧਾਨ ਜੀਵਨ ਨਾਥ, ਮਾਛੀਵਾੜਾ ਦੇ ਪ੍ਰਧਾਨ ਖੜਕ ਸਿੰਘ, ਡਵੀਜ਼ਨ ਆਗੂਆਂ ਵਿੱਚ ਦਰਸ਼ਨ ਸਿੰਘ ਢੰਡਾ, ਜਸਵੰਤ ਸਿੰਘ, ਸਰੂਪ ਸਿੰਘ ਅਤੇ ਸਕੱਤਰ ਰੁਲਦਾ ਸਿੰਘ ਤੋਂ ਇਲਾਵਾ ਸੂਬਾ ਪ੍ਰਧਾਨ ਭਰਪੂਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media