ਸੰਗਰੂਰ, 3 ਸਤਬੰਰ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਸੰਗਰੂਰ ਪੁਲੀਸ ਨੇ 420 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕਰਕੇ ਇੱਕ ਮੁਲਜ਼ਮ
ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਦੋ ਫ਼ਰਾਰ ਹੋਣ ਵਿੱਚ ਸਫ਼ਲ ਹੋ ਗਏ ਹਨ।ਪੁਲੀਸ ਨੇ ਥਾਣਾ ਸਿਟੀ ਵਿਚ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।ਥਾਣਾ ਸਿਟੀ ਪੁਲੀਸ ਦੇ ਇੰਚਾਰਜ ਦੀਪਇੰਦਰਪਾਲ ਸਿੰਘ ਜੇਜੀ ਨੇ ਦੱਸਿਆ ਕਿ ਹੌਲਦਾਰ ਭੋਲਾ ਸਿੰਘ ਸਮੇਤ ਪੁਲੀਸ ਪਾਰਟੀ ਗਸ਼ਤ ਦੌਰਾਨ ਸਥਾਨਕ ਨਾਨਕਿਆਣਾ ਚੌਕ ਵਿਚ ਮੌਜੂਦ ਸੀ।ਇੱਕ ਮੁਖ਼ਬਰ ਦੀ ਇਤਲਾਹ ’ਤੇ ਪੁਲੀਸ ਨੇ ਪਟਿਆਲਾ ਰੋਡ ਸਥਿਤ ਕੈਰੋਂ ਫੈਕਟਰੀ ਨੇੜੇ ਨਾਕਾ ਲਾ ਲਿਆ।ਇਸੇ ਦੌਰਾਨ ਕਸ਼ਮੀਰ ਸਿੰਘ ਵਾਸੀ ਨੇੜੇ ਬਰਨਾਲਾ ਫਾਟਕ ਸੰਗਰੂਰ ਮੋਟਰਸਾਈਕਲ ਰੇਹੜੀ ਵਿੱਚ ਸ਼ਰਾਬ ਲੈ ਕੇ ਆ ਰਿਹਾ ਸੀ, ਜਿਸ ਨੂੰ ਨਾਕੇ ਦੌਰਾਨ ਗ੍ਰਿਫ਼ਤਾਰ ਕਰ ਲਿਆ ਹੈ ਅਤੇ 420 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕਰ ਲਈਆਂ।ਮੋਟਰਸਾਈਕਲ ਰੇਹੜੀ ਦੇ ਅੱਗੇ ਸਕੂਟੀ ’ਤੇ ਜਾ ਰਹੇ ਦੋ ਮੁਲਜ਼ਮ ਰਵੀ ਅਤੇ ਭੂਸ਼ਨ ਕੁਮਾਰ ਵਾਸੀ ਸੁੰਦਰ ਬਸਤੀ ਸੰਗਰੂਰ ਮੌਕੇ ਤੋਂ ਫ਼ਰਾਰ ਹੋਣ ਵਿਚ ਸਫ਼ਲ ਹੋ ਗਏ।ਉਨ੍ਹਾਂ ਦੱਸਿਆ ਕਿ ਕਸ਼ਮੀਰ ਸਿੰਘ, ਰਵੀ ਅਤੇ ਭੂਸ਼ਨ ਕੁਮਾਰ ਖ਼ਿਲਾਫ਼ ਐਕਸਾਈਜ਼ ਐਕਟ ਦੇ ਤਹਿਤ ਕੇਸ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media