Wednesday, October 7, 2026

ਜਿਲੇ ਦੇ ਸੇਵਾ ਕੇਂਦਰਾਂ ਦੀ ਗਿਣਤੀ 151 ਹੋਈ

ਸੰਗਰੂਰ, 3 ਸਤਬੰਰ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣ Sewa Kenderਵਾਲੀਆਂ ਸਰਕਾਰੀ ਸੇਵਾਵਾਂ ਦੀ ਗਿਣਤੀ ਵਿਚ ਵਾਧਾ ਕਰ ਦਿੱਤਾ ਹੈ, ਜਿਸ ਨਾਲ ਇਨ੍ਹਾਂ ਸੇਵਾਵਾਂ ਦੀ ਗਿਣਤੀ 151 ਹੋ ਗਈ ਹੈ।ਨਵੇਂ ਹੁਕਮਾਂ ਅਨੁਸਾਰ ਸਰਕਾਰ ਨੇ ਸੇਵਾ ਕੇਂਦਰਾਂ ਵਿਚ ਗਮਾਡਾ ਨਾਲ ਸਬੰਧਿਤ 5 ਸਰਕਾਰੀ ਸੇਵਾਵਾਂ ਉਪਲਬਧ ਕਰਵਾ ਦਿੱਤੀਆਂ ਹਨ ਜਿਸ ਨਾਲ ਆਮ ਲੋਕਾਂ ਨੂੰ ਹੋਰ ਰਾਹਤ ਮਿਲੇਗੀ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਅਮਰਪ੍ਰਤਾਪ ਸਿੰਘ ਵਿਰਕ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਦਸਿਆ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ `ਚ ਰੱਖਦੇ ਹੋਏ ਇਨ੍ਹਾਂ ਸੇਵਾ ਕੇਂਦਰਾਂ `ਚ 5  ਹੋਰ ਸਰਕਾਰੀ ਸੇਵਾਵਾਂ ਦਾ ਵਾਧਾ ਕੀਤਾ ਗਿਆ ਹੈ।ਹੁਣ ਸੇਵਾ ਕੇਂਦਰਾਂ ਵਿਚ ਇਮਾਰਤ ਯੋਜਨਾ/ਨਵਿਆਈ ਇਮਾਰਤ ਯੋਜਨਾ (ਰਿਹਾਇਸ਼ੀ) ਦੀ ਪ੍ਰਵਾਨਗੀ, ਯੋਜਨਾ ਨਵਿਆਈ ਇਮਾਰਤ ਯੋਜਨਾ (ਵਪਾਰਕ) ਦੀ ਪ੍ਰਵਾਨਗੀ, ਇਮਾਰਤ ਦੇ ਮੁਕੰਮਲ ਹੋਣ ਇਮਾਰਤ ਦੀ ਵਰਤੋਂ ਸਬੰਧੀ ਪ੍ਰਮਾਣ ਪੱਤਰ, ਕੋਈ ਇਤਰਾਜ਼ ਨਹੀਂ ਡੁਪਲੀਕੇਟ ਅਲਾਟਮੈਂਟ/ਰੀ-ਅਲਾਟਮੈਂਟ ਪੱਤਰ ਜਾਰੀ ਕਰਨਾ ਅਤੇ ਜਲ ਸਪਲਾਈ `ਤੇ ਸੀਵਰੇਜ ਕੁਨੈਕਸ਼ਨ ਜਾਰੀ ਕਰਨ ਦੀਆਂ ਸੇਵਾਵਾਂ ਨਾਗਰਿਕਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਹੱਈਆ ਕਰਵਾਈਆਂ ਜਾਣਗੀਆਂ ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply