Saturday, March 14, 2026

ਚੀਫ਼ ਖ਼ਾਲਸਾ ਦੀਵਾਨ ਨੇ 53 ਅਧਿਆਪਕ ਕੀਤੇ ਸਨਮਾਨਿਤ

ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟ- ਜਗਦੀਪ  ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲ ਰਹੇ ਮੁੱਖ PPN0309201708ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਦੇ ਆਡੀਟੋਰੀਅਮ ਵਿੱਚ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸਮੂਹ ਸਕੂਲਾਂ ਦੇ ਹਰ ਇੱਕ ਸਕੂਲ ਦੇ ਵਧੀਆ ਕਾਰਗੁਜਾਰੀ ਵਾਲੇ 53 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਸਮਾਰੋਹ ਵਿੱਚ ਵਿਧਾਇਕ ਸੁਨੀਲ ਦੱਤੀ ਨੇ ਮੁੱਖ ਮਹਿਮਾਨ ਦੇ ਤੌਰ `ਤੇ ਸ਼ਿਰਕਤ ਕੀਤੀ, ਜਿੰਨਾਂ ਦਾ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਸੁਆਗਤ ਕੀਤਾ।ਉਹਨਾਂ ਨੇ ਜੀ.ਟੀ ਰੋਡ ਸਕੂਲ ਨੂੰ ਬ੍ਰਿਟਸ਼ ਕੌਂਸਲ ਵੱਲੋਂ ਮਿਲੇ ਆਈ.ਐਸ.ਏ ਇਨਾਮ ਦੀ ਵਧਾਈ ਦਿੰਦੇ ਹੋਏ ਸਕੂਲ ਦੀ ਸ਼ਲਾਘਾ ਕੀਤੀ।ਪ੍ਰੋਗਰਾਮ ਦਾ ਆਰੰਭ ਸ਼ਮਾ ਰੋਸ਼ਨ ਕਰਕੇ ਸਰਸਵਤੀ ਵੰਦਨਾ ਦੇ ਨਾਲ ਕੀਤਾ ਗਿਆ ਅਤੇ ਵਿਦਿਆਰਥੀਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਪੇਸ਼ ਕੀਤੇ ਲਘੂ ਨਾਟਕ ਦੀ ਸਾਰਿਆ ਵਲੋਂ ਸ਼ਲਾਘਾ ਕੀਤੀ ਗਈ।ਜੀ.ਟੀ ਰੋਡ ਸਕੂਲ ਦੀ ਪ੍ਰੰਪਰਾ ਅਨੁਸਾਰ ਸਕੂਲ ਦੇ ਪੰਜ ਅਧਿਆਪਕ ਸ੍ਰੀਮਤੀ ਮਨਿੰਦਰ ਕੌਰ, ਸ੍ਰੀਮਤੀ ਮਨਪ੍ਰੀਤ ਕੌਰ ਹੁੰਜਨ, ਸ੍ਰੀਮਤੀ ਵਰਿੰਦਰ ਕੌਰ ਮਾਨ, ਸ੍ਰੀਮਤੀ ਅੰਮ੍ਰਿਤ ਕੌਰ ਰੰਧਾਵਾ ਅਤੇ ਸ੍ਰੀਮਤੀ ਹਰਜਿੰਦਰ ਕੌਰ ਜੋ ਲੰਮੇ ਸਮੇਂ ਤੋਂ ਆਪਣੀ ਬਿਹਤਰੀਨ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਸ੍ਰੀਮਤੀ ਪ੍ਰੀਤੀ ਮਲਹੋਤਰਾ ਅਤੇ ਸ੍ਰੀਮਤੀ ਪਰਵਿੰਦਰ ਕੌਰ ਕੱਕੜ ਨੂੰ ਚੀਫ਼ ਖ਼ਾਲਸਾ ਦੀਵਾਨ ਪੱਧਰ ਤੇ ਸਨਮਾਨਿਤ ਕੀਤਾ ਗਿਆ।
ਲੰਮੇ ਸਮੇਂ ਤੋਂ ਚੀਫ਼ ਖ਼ਾਲਸਾ ਦੀਵਾਨ ਰਾਹੀਂ ਵੱਖ-ਵੱਖ ਅਹੁੱਦਿਆਂ `ਤੇ ਸੇਵਾਵਾਂ ਨਿਭਾਅ ਰਹੇ ਉਘੇ ਸਿਖਿਆ ਸ਼ਾਸਤਰੀ ਪ੍ਰੋ: ਦਿਆਲ ਸਿੰਘ ਸੰਧੂ, ਪ੍ਰਿੰਸੀਪਲ ਰਵਿੰਦਰਪਾਲ ਕੌਰ ਅਤੇ ਪ੍ਰਿੰਸੀਪਲ ਹਰਦਿਆਲ ਕੌਰ ਛੀਨਾ ਨੂੰ ਵੀ ਸਨਮਾਨਿਤ ਕੀਤਾ ਗਿਆ।ਸਨਮਾਨ ਸਮਾਰੋਹ ਵਿੱਚ ਅਧਿਆਪਕਾ ਨੂੰ ਯਾਦਗਰੀ ਚਿੰਨ ਸ਼ਾਲ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ।ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦੇ ਹੋਏ ਡਾ. ਰਾਧਾ ਕ੍ਰਿਸ਼ਨਨ ਨੂੰ ਸ਼ਰਧਾਜਲੀ ਭੇਟ ਕੀਤੀ ਅਤੇ ਕਿਹਾ ਕਿ ਅਧਿਆਪਕ ਇੱਕ ਦੀਵੇ ਦੀ ਤਰ੍ਹਾ ਜਗਾ ਕੇ ਚਾਨਣ ਪ੍ਰਦਾਨ ਕਰਦੇ ਹਨ ਅਤੇ ਵਿਦਿਆਰਥੀਆਂ ਨੂੰ ਚੰਗੇ ਗੁਣਾਂ ਦੀ ਧਾਰਨੀ ਬਣਾਉਂਦੇ ਹਨ।ਮੁੱਖ ਮਹਿਮਾਨ ਨੂੰ ਯਾਦਗਰੀ ਚਿੰਨ ਤੇ ਦੁਸ਼ਾਲਾ ਦੇ ਕੇ ਸਨਮਾਨਿਤ ਕੀਤਾ ਗਿਆ।
ਪੋ੍ਰਗਰਾਮ ਵਿੱਚ ਧਨਰਾਜ ਸਿੰਘ, ਨਰਿੰਦਰ ਸਿੰਘ ਖੁਰਾਣਾ, ਸੰਤੋਖ ਸਿੰਘ ਸੇਠੀ, ਨਵਪ੍ਰੀਤ ਸਿੰਘ ਸਾਹਨੀ, ਰਜਿੰਦਰ ਸਿੰਘ ਮਰਵਾਹਾ, ਅਰੀਦਮਨ ਸਿੰਘ, ਮਨਮੋਹਨ ਸਿੰਘ, ਸਰਬਜੀਤ ਸਿੰਘ, ਜਸਵਿੰਦਰ ਸਿੰਘ ਐਡਵੋਕੇਟ, ਮਨਜੀਤ ਸਿੰਘ ਮੰਜ਼ਿਲ, ਰਣਬੀਰ ਸਿੰਘ ਚੋਪੜਾ, ਤਰਵਿੰਦਰ ਸਿੰਘ ਚਾਹਲ, ਵੱਖ-ਵੱਖ ਸਕੂਲਾਂ ਦੇ ਪਿ੍ਰੰਸੀਪਲ, ਮੁੱਖ ਅਧਿਆਪਕ ਸ੍ਰੀਮਤੀ ਕਿਰਨਜੋਤ ਕੌਰ, ਸ੍ਰੀਮਤੀ ਰੇਣੂ ਅਹੁਜਾ, ਸ੍ਰੀਮਤੀ ਨਿਸਚਿੰਤ ਕਾਹਲੋਂ, ਸ੍ਰੀਮਤੀ ਕੰਵਲਪ੍ਰੀਤ ਕੌਰ, ਸ੍ਰੀਮਤੀ ਰਵਿੰਦਰ ਨਰੂਲਾ, ਸ੍ਰੀਮਤੀ ਕਿਰਨਜੋਤ ਕੌਰ ਅਤੇ ਸੁਪਰਵਾਈਜ਼ਰ ਸ੍ਰੀਮਤੀ ਮੰਜੂ ਸਪਰਾ ਆਦਿ ਹਾਜਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply