ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ
(ਕਪੂਰਥਲਾ) ਦੇ ਵਿਦਿਆਰਥੀ ਸੁਖਪਾਲ ਸਿੰਘ ਦੱਖਣੀ ਅਫਰੀਕਾ ਪਾਵਰ ਲਿਫਟਿੰਗ ਕਾਮਨਵੈਲਥ ਖੇਡਾਂ ਵਿਚ ਭਾਰਤ ਵੱਲੋਂ ਖੇਡੇਗਾ।ਸਾਊਥ ਅਫਰੀਕਾ ਲਈ ਰਵਾਨਾ ਕਰਨ ਤੋਂ ਪਹਿਲਾਂ ਸੁਖਪਾਲ ਸਿੰਘ ਨੂੰ ਸਨਮਾਨਿਤ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਹਰਭਜਨ ਸਿੰਘ ਮਨਾਵਾਂ ਨੇ ਆਖਿਆ ਕਿ ਪਿੰਡ ਇਬਰਾਹੀਮ ਵਾਲਾ ਦੇ ਵਸਨੀਕ ਸੁਖਦੇਵ ਸਿੰਘ ਦੇ ਹੋਣਹਾਰ ਪੁੱਤਰ ਸੁਖਪਾਲ ਸਿੰਘ ਜਿਥੇ ਸਖਤ ਮਿਹਨਤ ਅਤੇ ਦ੍ਰਿੜ੍ਹਤਾ ਨਾਲ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰ ਰਿਹਾ ਹੈ, ਉਥੇ ਹੀ ਸ਼੍ਰੋਮਣੀ ਕਮੇਟੀ ਨੂੰ ਵੀ ਇਸ ‘ਤੇ ਵੱਡੀਆਂ ਆਸਾਂ ਹਨ।ਉਨ੍ਹਾਂ ਸੁਖਪਾਲ ਸਿੰਘ ਦੀ ਕਾਮਯਾਬੀ ਲਈ ਅਰਦਾਸ ਵੀ ਕੀਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ
ਅੰਮ੍ਰਿਤਸਰ, 02 ਅਕਤੂਬਰ – (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ …
Punjab Post Daily Online Newspaper & Print Media