ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟਗੁਰਪ੍ਰੀਤ ਸਿੰਘ) – ਇੰਗਲੈਂਡ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਸਤਵਿੰਦਰ ਸਿੰਘ ਦੇ ਪੁੱਤਰ ਕਬੱਡੀ ਖਿਡਾਰੀ ਜਸਕਰਨ ਸਿੰਘ ਦੀ ਇੰਗਲੈਂਡ ਵਿਚ ਇਕ ਸੜਕ ਹਾਦਸੇ ਦੌਰਾਨ ਹੋਈ ਮੌਤ ‘ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।ਉਨ੍ਹਾਂ ਆਖਿਆ ਕਿ ਬੇਸ਼ੱਕ ਮੌਤ ਇੱਕ ਅਟੱਲ ਸੱਚਾਈ ਹੈ, ਪਰ ਜਦ ਅਜਿਹੇ ਅਚਨਚੇਤ ਹਾਦਸੇ ਕਾਰਨ ਕੋਈ ਮਨੁੱਖ ਸੰਸਾਰ ਤੋਂ ਤੁਰ ਜਾਂਦਾ ਹੈ ਤਾਂ ਪਰਿਵਾਰ ਦਾ ਸਦਮੇ ਵਿਚ ਜਾਣਾ ਕੁਦਰਤੀ ਹੈ।ਉਨ੍ਹਾਂ ਕਿਹਾ ਕਿ ਅਜੋਕੇ ਸਮਾਜ ਦੇ ਚੁਣੌਤੀਆਂ ਭਰੇ ਮਾਹੌਲ ਵਿਚ ਕਬੱਡੀ ਖੇਡ ਨਾਲ ਜੁੜ ਕੇ ਨੌਜਵਾਨੀ ਲਈ ਪ੍ਰੇਰਨਾ ਸਰੋਤ ਬਣਨਾ ਕਿਸੇ ਵਿਰਲੇ ਦੇ ਹਿੱਸੇ ਆਉਂਦਾ ਹੈ, ਜੋ ਜਸਕਰਨ ਸਿੰਘ ਨੇ ਕਰ ਦਿਖਾਇਆ।ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਨਾਲ ਜੋੜਨ ਅਤੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਦੇਣ।
Check Also
ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ
ਅੰਮ੍ਰਿਤਸਰ, 02 ਅਕਤੂਬਰ – (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ …
Punjab Post Daily Online Newspaper & Print Media