Thursday, March 19, 2026

ਫਸਲੀ ਬਿਮਾਰੀਆਂ ਦੀ ਰੋਕਥਾਮ ਲਈ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਜ਼ਰੂਰੀ

ਪਠਾਨਕੋਟ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਫਸਲਾਂ ਨੂੰ ਲੱਗਣ ਵਾਲੇ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਕੀਟਨਾਸ਼ਕਾਂ ਦੀ ਸੁਚੱਜੀ PPN0309201714ਵਰਤੋਂ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਗੁਣਵਤਾ ਭਰਪੂਰ ਖੇਤੀ ਪੈਦਾਵਾਰ ਕਰਨ ਦੇ ਨਾਲ ਨਾਲ ਮਨੁੱਖੀ ਅਤੇ ਪਸ਼ੂਆਂ ਦੀ ਸਿਹਤ ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਦੀ ਸੰਭਾਵਨਾ ਨੂੰ ਘੱਟ ਕੀਤਾ ਜਾ ਸਕੇ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਚਲਾਈ ਮੁਹਿੰਮ ਤਹਿਤ ਕਿਸਾਨਾਂ ਨੂੰ ਫਸਲਾਂ ਦੀਆਂ ਸਮੱਸਿਆਵਾਂ ਸੰੰਬੰਧੀ ਜਾਗਰੁਕ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਾਂਝੇ ਤੌਰ ਤੇ ਬਲਾਕ ਪਠਾਨਕੋਟ ਦੇ ਪਿੰਡ ਨੰਗਲਭੂਰ  ਦੇ ਕੀਤੇ ਦੌਰੇ ਦੌਰਾਨ ਕਿਸਾਨ ਰਜਨੀਸ਼ ਕੁਮਾਰ ਦੇ ਖੇਤਾਂ ਵਿੱਚ ਹਾਜ਼ਰ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਹੇ।ਇਸ ਟੀਮ ਵਿੱਚ ਹੋਰਨਾਂ ਤੋਂ ਇਲਾਵਾ ਡਾ. ਭੁਪਿੰਦਰ ਸਿੰਘ ਇੰਚਾਰਜ ਖੇਤੀਬਾੜੀ ਸੰਸਥਾ ਗੁਰਦਾਸਪੁਰ, ਡਾ. ਰਵਿੰਦਰ ਸਿੰਘ ਛੀਨਾ ਸਹਾਇਕ ਪ੍ਰੋਫੈਸਰ, ਡਾ. ਬਿਕਰਮਜੀਤ ਸਿੰਘ ਐਸੋਸੀਏਟ ਨਿਰਦੇਸ਼ਕ (ਸਿਖਲਾਈ), ਸੁਦੇਸ਼ ਕੁਮਾਰ ਖੇਤੀਬਾੜੀ ਉਪ ਨਿਰੀਖਕ ਹਾਜ਼ਰ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਪਿਛਲੇ ਦਿਨੀਂ ਹੋਈ ਬਾਰਸ਼ ਨਾਲ ਝੋਨੇ ਤੇ ਪੱਤਾ ਲਪੇਟ ਸੁੰਡੀ ਦਾ ਲੱਗਭਗ ਖਾਤਮਾ ਹੋ ਗਿਆ ਹੈ ਅਤੇ ਕਿਸੇ ਕਿਸਮ ਦੀ ਦਵਾਈ ਦੇ ਛਿੜਕਾਅ ਦੀ ਜ਼ਰੂਰਤ ਨਹੀਂ।ਉਨਾਂ ਕਿਹਾ ਕਿ ਝੋਨੇ ਅਤੇ ਬਾਸਮਤੀ ਨੂੰ ਕਈ ਤਰਾਂ ਦੇ ਕੀੜੇ ਮਕੌੜੇ ਅਤੇ ਬਿਮਾਰੀਆਂ ਨੁਕਸਾਨ ਕਰਦੀਆਂ ਹਨ ਜਿਸ ਨਾਲ ਪੈਦਾਵਾਰ ਘਟਣ ਨਾਲ ਨਾਲ ਕਿਸਾਨ ਦੀ ਖੇਤੀ ਆਮਦਨ ਘਟ ਜਾਂਦੀ ਹੈ।ਉਨਾਂ ਕਿਹਾ ਕਿ ਆਮ ਕਰਕੇ ਕਿਸਾਨ ਆਂਢੀਆਂ ਗੁਆਂਢੀਆਂ ਜਾਂ ਕੀਟਨਾਸ਼ਕ ਵਿਕ੍ਰੇਤਾਵਾਂ  ਜਾਂ ਆੜਤੀਆਂ ਦੇ ਕਹੇ ਤੇ ਗੈਰ ਸਿਫਾਰਸ਼ਸ਼ੁਦਾ ਕੀਟਨਾਸ਼ਕ ਰਸਾਇਣਾਂ ਦਾ ਜ਼ਰੂਰਤ ਤੋਂ ਬਗੈਰ ਹੀ ਛਿੜਕਾਅ ਕਰਦੇ ਹਨ ਜਿਸ ਨਾਲ ਹਵਾ ਅਤੇ ਪਾਣੀ ਦਾ ਪ੍ਰਦੂਸ਼ਣ ਵਧਣ ਦੇ ਨਾਲ-ਨਾਲ ਖਾਣ ਵਾਲੇ ਖੇਤੀ ਪਦਾਰਥਾਂ ਵਿੱਚ ਇਨਾਂ ਰਸਾਇਣਾਂ ਦੇ ਅੰਸ਼ ਰਹਿ ਜਾਂਦੇ ਹਨ।ਉਨਾਂ ਕਿਹਾ ਕਿ ਕੁਝ ਥਾਵਾਂ ਤੇ ਝੋਨੇ ਅਤੇ ਬਾਸਮਤੀ ਤੇ ਤਣੇ ਦੁਆਲੇ ਪੱਤੇ ਦੇ ਝੁਲਸ ਰੋਗ ਦਾ ਹਮਲਾ ਵੇਖਣ ਨੂੰ ਮਿਲਿਆ ਹੈ ।ਇਸ ਰੋਗ ਦੀ ਰੋਕਥਾਮ ਬਾਰੇ ਡਾ ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਅਤੇ ਬਾਸਮਤੀ ਨੂੰ ਸਿਫਾਰਸ਼ਾ ਅਨੁਸਾਰ ਹੀ ਯੂਰੀਆਂ ਖਾਦ ਦੀ ਵਰਤੋ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਜੇਕਰ ਬਿਮਾਰੀ ਦਾ ਹਮਲਾ ਜ਼ਿਆਦਾ ਹੈ ਤਾਂ 200 ਗ੍ਰਾਮ ਬਵਿਸਟਨ 50 ਡਬਲਯੂ.ਪੀ. ਜਾਂ ਫਲੂਜੀਲਾਜੋਲ+ਕਾਰਬੈਂਡਾਜ਼ੋਲ 37.5 ਈ ਸੀ ਜਾਂ 80 ਗ੍ਰਾਮ ਨੈਟੀਵੋ -75 ਜਾਂ 200 ਮਿ.ਲੀ.ਮੋਨਸਰਨ  ਡਬਲਿਯੂ ਜੀ ਜਾਂ 200 ਮਿ.ਲੀ.ਫੋਲੀਕਰ ਜਾਂ 200 ਮਿਲੀਲਿਟਰ ਟਿਲਟ 25% ਈਸੀ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਬੂਟੇ ਦੇ ਮੁੱਢਾਂ ਵੱਲ ਛਿੜਕਾਅ ਕਰੋ, ਪਰ ਇਹ ਛਿੜਕਾਅ ਫਸਲ ਦੇ ਨਿਸਰਣ ਤੋਂ ਪਹਿਲਾਂ ਹੀ ਕੀਤੀ ਜਾਵੇ ਅਤੇ ਨਿਸਰਣ ਤੋਂ ਬਾਅਦ ਕਿਸੇ ਦਵਾਈ ਦਾ ਛਿੜਕਾਅ ਨਾਂ ਕਰੋ।ਡਾ. ਭੁਪਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੀ ਕਾਸ਼ਤ ਤੇ ਹੋਣ ਵਾਲੇ ਹਰੇਕ ਤਰਾਂ ਦੇ ਖਰਚੇ ਦਾ ਹਿਸਾਬ ਰੱਖਣਾ ਚਾਹੀਦਾ ਤਾਂ ਜੋ ਘਾਟੇ ਵਾਧੇ ਦਾ ਪਤਾ ਲਗ ਸਕੇ।ਡਾ. ਬਿਕਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਕਦੇ ਵੀ ਫਸਲ ਉੱਪਰ ਕਿਸੇ ਕਿਸਮ ਦੀ ਸਮੱਸਿਆ ਆਉਣ ਦੀ ਸੂਰਤ ਵਿੱਚ ਸਿੱਧਾ ਦੁਕਾਨਦਾਰ ਤੋਂ ਕੀਟ ਨਾਸ਼ਕ ਨਾਂ ਖ੍ਰੀਦੇ ਜਾਣ ਸਗੋਂ ਖੇਤੀ ਮਾਹਿਰਾਂ ਨਾਲ ਸੰਪਰਕ ਕਰਕੇ ਸਿਫਾਰਸ਼ ਕੀਤੇ ਕੀਟਨਾਸ਼ਕ ਹੀ ਖ੍ਰੀਦੇ ਜਾਣ ਅਤੇ ਸਿਫਾਰਸ਼ ਕੀਤੀ ਮਾਤਰਾ ਅਨੁਸਾਰ ਹੀ ਇਸਤੇਮਾਲ ਕੀਤਾ ਜਾਵੇ।ਡਾ. ਰਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਲਈ ਭਾਰੀਆਂ ਜ਼ਮੀਨਾਂ ਅਤੇ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਚੋਣ ਕਰਨੀ ਚਾਹੀਦੀ ਹੈ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply