6 ਸਤੰਬਰ ਨੂੰ ਜਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੰਗ ਪੱਤਰ
ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਵਾਦਿਤ ਨਾਮਧਾਰੀ ਮੁੱਖੀ ਠਾਕੁਰ ਦਲੀਪ ਸਿੰਘ ਦਾ ਪੰਜਾਬ ਵਿੱਚ ਪੱਕੇ ਤੌਰ ‘ਤੇ ਦਾਖਲਾ ਬੰਦ ਕਰਵਾਉਣ ਅਤੇ ਗੁਰਦੁਆਰਾ ਡਾਂਗਮਾਰ ਸਾਹਿਬ ਦੀ ਮੁੜ ਬਹਾਲੀ ਲਈ ਸਿੱਖ ਸਦਭਾਵਨਾ ਦਲ ਵੱਲੋਂ 6 ਸਤੰਬਰ ਨੂੰ ਜਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇਣ ਦਾ ਐਲਾਨ ਕੀਤਾ ਗਿਆ ਹੈ।ਅੱਜ ਇਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਦਲ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਸਵਰਨ ਸਿੰਘ ਮਾਝਾ ਜੋਨ ਨੇ ਦੱਸਿਆ ਕਿ ਵਿਵਾਦਿਤ ਨਾਮਧਾਰੀ ਸੰਪਰਦਾ ਦੇ ਆਗੂ ਠਾਕੁਰ ਦਲੀਪ ਸਿੰਘ ਵੱਲੋਂ ਸਿਰਸਾ ਵਿਖੇ ਅੰਮ੍ਰਿਤਧਾਰੀ ਬੀਬੀਆਂ ਤੋਂ ਅੰਮ੍ਰਿਤ ਛਕਵਾਉਣ ਅਤੇ ਹੋਰ ਸਿੱਖ ਰਹਿਤ ਮਰਿਆਦਾ ਨੂੰ ਚੁਣੋਤੀ ਦੇਣ ਦੀਆਂ ਕੋਸ਼ਿਸ਼ਾਂ ਦੇ ਨਾਲ ਨਾਲ ਪਿਛਲੇ ਦਿਨੀ ਖੁੱਦ ਨੂੰ ਰੱਬ ਦਸ ਕੇ ਆਪਣੀ ਆਰਤੀ ‘ਗੁਰ ਸ਼ਬਦ’ ਪੜ੍ਹ ਕੇ ਕਰਵਾਈ ਗਈ। ਜਿਸ ਦੀ ਸਦਭਾਵਨਾ ਦਲ ਕਰੜੇ ਸ਼ਬਦਾਂ ‘ਚ ਨਿੰਦਾ ਕਰਦੀ ਹੈ।ਉਹਨਾਂ ਕਿਹਾ ਕਿ ਸੌਦਾ ਆਸਾਧ ਨੂੰ ਸਜਾ ਹੋਣ ਤੋਂ ਕੁੱਝ ਦਿਨ ਪਹਿਲਾਂ ਹੀ ਇਸ ਅਖੌਤੀ ਮੁਖੀ ਦਲੀਪ ਸਿੰਘ ਵੱਲੋਂ ਆਪਣੀ ਸੰਸਥਾ ਵਲੋਂ ਡੇਰਾ ਸਿਰਸਾ ਮੁਖੀ ਦਾ ਪੂਰਨ ਸਹਿਯੋਗ ਦੇਣ ਦਾ ਐਲਾਨ ਵੀ ਕੀਤਾ ਸੀ।ਇਸ ਤਰਾਂ ਇਹ ਸੌਦਾ ਅਸਾਧ ਦੀ ਬੀ ਟੀਮ ਵਜੋਂ ਕੰਮ ਕਰਦਾ ਹੈ।ਉਨਾਂ ਕਿਹਾ ਕਿ ਇਸ ਸਬੰਧੀ ਪਹਿਲਾਂ ਵੀ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ ਅਤੇ ਹੁਣ ਪੰਜਾਬ ਨੂੰ ਲਾਂਬੂ ਲਗਾਉਣ ਤੋਂ ਪਹਿਲਾਂ ਇਸ ਦਾ ਪੰਜਾਬ ਵਿੱਚ ਦਾਖਲਾ ਬੰਦ ਕਰਨ ਲਈ ਮੰਗ ਪੱਤਰ ਦਿੱਤਾ ਜਾ ਰਿਹਾ ਹੈ। ਉਹਨਾਂ ਨੇ ਸਿਕਮ ਵਿੱਚ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਡਾਂਗਮਾਰ ਸਾਹਿਬ ਨੂੰ ਦੁਬਾਰਾ ਬਹਾਲ ਕਰਵਾਉਣ ਦੀ ਵੀ ਸਰਕਾਰ ਨੂੰ ਅਪੀਲ ਕੀਤੀ। ਇਸ ਦੇ ਨਾਲ ਹੀ ਪੰਜਾਬ ਦੇ ਹਰ ਸਕੂਲ ਵਿੱਚ ਪੰਜਾਬੀ ਭਾਸ਼ਾ ਦਾ ਵਿਸ਼ਾ ਲਾਜ਼ਮੀ ਕੀਤੇ ਜਾਣ ਲਈ ਪਾਸ ਕੀਤਾ ਕਾਨੂੰਨ ਲਾਗੂ ਕਰਨ ਅਤੇ ਆਧਾਰ ਕਾਰਡ ‘ਤੇ ਸੂਬੇ ਦੀ ਖੇਤਰੀ ਭਾਸ਼ਾ ਲਿਖਣ ਦਾ ਵੀ ਮਾਮਲਾ ਉਠਾਉਣ ਦੀ ਵੀ ਗੱਲ ਕਹੀ ਗਈ। ਇਸ ਮੌਕੇ ਮੁੱਖ ਬੁਲਾਰਾ ਭਾਈ ਅਮਰਜੀਤ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਗੁਰਚੇਤਨ ਸਿੰਘ, ਭਾਈ ਸੁੱਖਾ ਸਿੰਘ, ਬੀਬੀ ਕਮਲਜੀਤ ਕੌਰ, ਮਾਤਾ ਗੁਰਦੇਵ ਕੋਰ, ਭਾਈ ਮੇਜਰ ਸਿੰਘ, ਗੁਰਪ੍ਰੀਤ ਆਦਿ ਵੀ ਹਾਜ਼ਰ ਸਨ।
Check Also
ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …
Punjab Post Daily Online Newspaper & Print Media