ਅੰਮਿ੍ਤਸਰ, 4 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਜਾਨਵਰਾਂ `ਤੇ ਅਤਿਆਚਾਰ ਰੋਕਣ ਲਈ ਐਸ.ਪੀ.ਸੀ.ਏ ਦੀ ਕਾਰਜਕਾਰਨੀ ਦੀ ਇਕ ਮੀਟਿੰਗ
ਹੋਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਐਸ.ਪੀ.ਸੀ.ਏ ਨੇ ਦੱਸਿਆ ਕਿ ਐਸ.ਪੀ.ਸੀ.ਏ ਨੇ ਵੱਖ-ਵੱਖ ਸਕੂਲਾਂ ਵਿਚ ਕੈਂਪ ਲਗਾ ਕੇ ਜਾਨਵਰਾਂ ਤੇ ਅਤਿਆਚਾਰ ਨਾ ਹੋਣ ਬਾਰੇ ਜਾਗਰੂਕ ਕੀਤਾ ਜਾਵੇ।ਉਨਾਂ ਦੱਸਿਆ ਕਿ ਲੋਕ ਜਾਗਰੂਕ ਹੋਣਗੇ ਤਾਂ ਹੀ ਜਾਨਵਰਾਂ ਤੇ ਹੋ ਰਹੇ ਅਤਿਆਚਾਰ ਨੂੰ ਰੋਕਿਆ ਜਾ ਸਕੇਗਾ।ਉਨਾਂ ਵਲੋਂ ਐਸ.ਪੀ.ਸੀ.ਏ ਨੂੰ ਮਾਲੀ ਤੌਰ `ਤੇ ਮਜ਼ਬੂਤ ਕਰਨ ਲਈ ਮੈਂਬਰਾਂ ਵਲੋਂ ਦਿੱਤੇ ਸੁਝਾਵਾਂ `ਤੇ ਵਿਚਾਰ ਕਰਨ ਦਾ ਵੀ ਭਰੋਸਾ ਦਿਵਾਇਆ।ਉਨਾਂ ਨੇ ਇਸ ਕੰਮ ਲਈ ਸਕੱਤਰ, ਐਸ.ਪੀ.ਸੀ.ਏ-ਕਮ-ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ: ਰਾਜੇਸ ਕੁਮਾਰ ਡੋਗਰਾ ਨੂੰ ਉਹਨਾਂ ਦੇ ਸੁਝਾਅ ਅਨੁਸਾਰ ਕੰਮ ਕਰਨ ਲਈ ਹਦਾਇਤ ਕੀਤੀ ਗਈ ਅਤੇ ਐਸ.ਪੀ.ਸੀ.ਏ ਦੇ ਕੰਮ ਨੂੰ ਅਗੋਂ ਤੋਂ ਸਚੁੱਜੇ ਅਤੇ ਵਧੀਆ ਢੰਗ ਨਾਲ ਚਲਾਉਣ ਲਈ ਕਿਹਾ ਗਿਆ।ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨ ਜਨਰਲ ਵਿਕਾਸ ਹੀਰਾ ਵੀ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media