ਸਮਰਾਲਾ, 4 ਸਤੰਬਰ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਸਰਕਾਰੀ ਪ੍ਰਾਇਮਰੀ ਸਕੂਲ ਪਪੜੌਦੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ
ਪਪੜੌਦੀ ਨੇ ਆਪਣੇ ਬੇਟੇ ਜੋਬਨਪ੍ਰੀਤ ਸਿੰਘ ਦੇ ਜਨਮ ਦਿਨ ਮੌਕੇ ਸਾਰੇ ਸਕੂਲ ਦੇ ਬੱਚਿਆਂ ਨੂੰ ਕਾਪੀਆਂ ਅਤੇ ਪੈਨਸਿਲਾਂ ਵੰਡੀਆਂ।ਸਕੂਲ ਇੰਚਾਰਜ ਗੁਰਮੀਤ ਸਿੰਘ ਨੇ ਸਰਬਜੀਤ ਸਿੰਘ ਪਪੜੌਦੀ ਤੇ ਪਰਿਵਾਰ ਦਾ ਇਸ ਕਾਰਜ ਪ੍ਰਤੀ ਧੰਨਵਾਦ ਕਰਦੇ ਹੋਏ ਕਿਹਾ ਕਿ ਅਜਿਹੇ ਕਾਰਜ ਕਰਨ ਨਾਲ ਸਰਕਾਰੀ ਸਕੂਲਾਂ ਵਿੱਚ ਪੜ ਰਹੇ ਲੋੜਵੰਦ ਬੱਚਿਆਂ ਲਈ ਕਾਰਗਰ ਸਾਬਤ ਹੁੰਦੇ ਹਨ।ਜੋਬਨਪ੍ਰੀਤ ਸਿੰਘ ਦੇ ਪਿਤਾ ਸਰਬਜੀਤ ਸਿੰਘ ਪਪੜੌਦੀ ਨੇ ਕਿਹਾ ਕਿ ਇਸ ਤਰਾਂ ਦੇ ਕਾਰਜ ਸਮਾਜ ਲਈ ਵੀ ਪ੍ਰੇਰਣਾ ਸਰੋਤ ਬਣਦੇ ਹਨ।ਅਸੀਂ ਆਪਣੇ ਬੱਚਿਆਂ ਦੇ ਜਨਮ ਦਿਨ ਮੌਕੇ ਫਜ਼ੂਲ ਖਰਚੀ ਕਰਨ ਦੇ ਬਜਾਏ, ਸਾਨੂੰ ਲੋੜਵੰਦ ਬੱਚਿਆਂ ਦੀ ਸਹਾਇਤਾ ਕਰਨਾ ਪੰੁਨ ਦਾ ਕਾਰਜ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜੋਬਨਪ੍ਰੀਤ ਸਿੰਘ ਦੇ ਮਾਤਾ ਮੈਡਮ ਕਲਮਜੀਤ ਕੌਰ, ਮੈਡਮ ਹਰਜੀਤ ਕੌਰ ਅਤੇ ਸਕੂਲ ਦੇ ਸਾਰੇ ਬੱਚੇ ਹਾਜ਼ਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …
Punjab Post Daily Online Newspaper & Print Media