ਨਵੀ ਦਿੱਲੀ, 5 ਸਤੰਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਵਲੋਂ ਤਖਤ ਸ੍ਰੀ ਪਟਨਾ
ਸਾਹਿਬ ਦੇ ਪ੍ਰਧਾਨ ਦਾ ਅਹੁੱਦਾ ਸੰਭਲਣ `ਤੇ ਸਰਨਾ ਪਰਿਵਾਰ ਦੀ ਸਭ ਤੋਂ ਵੱਡੀ ਮਹਿਲਾ ਮੈੈਂਬਰ ਬੀਬੀ ਜਸਪਾਲ ਕੌਰ ਨੇ ਆਪਣੀ ਨੂੰਹ ਸੁਰਿੰਦਰ ਕੌਰ ਨਾਲ ਵਿਸ਼ੇਸ਼ ਤੌਰ `ਤੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਅੱਗੇ ਚੜਦੀ ਕਲਾ ਦੀ ਅਰਦਾਸ ਕੀਤੀ।ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਧਰਮ ਪਤਨੀ ਬੀਬੀ ਜਸਪਾਲ ਕੌਰ ਸਰਨਾ ਤੇ ਉਹਨਾਂ ਦੀ ਵੱਡੀ ਨੂੰਹ ਬੀਬੀ ਸੁਰਿੰਦਰ ਕੌਰ ਸਰਨਾ ਸ੍ਰੀ ਦਰਬਾਰ ਸਾਹਿਬ ਵਿਖੇ ਕੜਾਹ ਪ੍ਰਸਾਦ ਦੀ ਦੇਗ ਕਰਾਈ।ਬੀਬੀ ਜਸਪਾਲ ਕੌਰ ਸਰਨਾ ਨੇ ਇਸ ਸਮੇਂ ਕਿਹਾ ਕਿ ਉਹਨਾਂ ਦਾ ਸਮੁੱਚਾ ਪਰਿਵਾਰ ਸਿੱਖੀ ਨੂੰ ਸਮਰਪਿੱਤ ਹੈ ਤੇ ਉਹਨਾਂ ਦੀ ਹਮੇਸ਼ਾਂ ਹੀ ਕੋਸ਼ਿਸ਼ ਰਹਿੰਦੀ ਹੈ ਕਿ ਬੱਚੇ ਬੱਚੀਆਂ ਨੂੰ ਗੁਰਬਾਣੀ ਨਾਲ ਜੋੜਿਆ ਜਾਵੇ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …
Punjab Post Daily Online Newspaper & Print Media