ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅਧਿਆਪਕ ਦਿਵਸ ਬੜੇ ਹੀ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਨਾਲ ਇਸ ਦਿਨ ਨੂੰ ਇੱਕ ਯਾਦਗਾਰ ਦਿਨ ਬਣਾ ਦਿੱਤਾ।ਇਸ ਮੌਕੇ `ਤੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਜੀ ਨੂੰ ਵਿੱਦਿਅਕ ਸਿਧਾਂਤਾਂ, ਤੇ ਉਨ੍ਹਾਂ ਦੇ ਫਲਸਫ਼ੇ ਨੂੰ ਉਜਾਗਰ ਕਰਦਿਆਂ ਭਾਵਸ਼ਭਿੰਨੀ ਸ਼ਰਧਾਂਜਲੀ ਦਿੱਤੀ ।ਡਾ. ਰਜਨੀਸ਼ ਅਰੋੜਾ (ਸਾਬਕਾ ਉਪਸ਼ਕੁਲਪਤੀ ਪੰਜਾਬ ਟੈਕਨੀਕਲ ਯੂਨੀਵਰਸਿਟੀ) ਜੋ ਕਿ ਇਸ ਸਮੇਂ ਅੰਮ੍ਰਿਤਸਰ ਇੰਜੀਨੀਅਰਿੰਗ ਕਾਲਜ ਦੇ ਡਾਇਰੈਕਟਰ, ਹਨ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਸ਼੍ਰੀ ਸੁਰਿੰਦਰ ਮਹਿਰਾ ਉਘੇ ਉਦਯੋਗਪਤੀ ਨੂੰ ਇਸ ਸਮਾਗਮ ਵਿੱਚ ਗੈਸਟ ਆਫ਼ ਆੱਨਰ ਨਾਲ ਸਨਮਾਲਿਤ ਕੀਤਾ ਗਿਆ।ਇਸ ਮੌਕੇ ਤੇ ਸ਼੍ਰੀ ਕਮਲ ਮਹਿਰਾ ਤੇ ਸ਼੍ਰੀਮਤੀ ਸ਼ਮਾ ਮਹਿਰਾ ਜੀ ਵੀ ਹਾਜ਼ਰ ਸਨ ।
ਇਸ ਮੌਕੇ ਸ਼ਮਾ ਰੌਸ਼ਨ ਕਰਨ ਤੋਂ ਬਾਅਦ ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ।ਉਨ੍ਹਾਂ ਨੇ ਸਰੋਤਿਆਂ ਨੂੰ ਸੰਬੋਧਨ ਕਰਦੇ ਹੋਇਆਂ ਆਖਿਆ ਕਿ ਅੱਜ ਦੇ ਮੁੱਖ ਮਹਿਮਾਨਾਂ ਨੇ ਆਪਣੇ ਆਪਣੇ ਖੇਤਰ ਵਿੱਚ ਬਹੁਤ ਹੀ ਪ੍ਰਾਪਤੀਆਂ ਪ੍ਰਾਪਤ ਕੀਤੀਆਂ ਹਨ ਅਤੇ ਸਾਡੇ ਲਈ ਉਹ ਪ੍ਰੇਰਨਾ ਦੇ ਸੋਮੇ ਹਨ।ਉਨ੍ਹਾਂ ਦੀ ਆਮਦ `ਤੇ ਸਕੂਲ ਬਹੁਤ ਹੀ ਮਾਣ ਮਹਿਸੂਸ ਕਰ ਰਿਹਾ ਹੈ।ਉਨ੍ਹਾਂ ਨੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਹੋਰ ਵੀ ਦ੍ਰਿੜ੍ਹ ਇਰਾਦੇ ਨਾਲ ਅੱਗੇ ਵੱਧਦੇ ਰਹਿਣ ਦੀ ਪ੍ਰੇਰਨਾ ਦਿੱਤੀ।ਡਾ. ਨੀਰਾ ਸ਼ਰਮਾ ਨੇ ਨੇ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਆਰਿਆ ਰਤਨ ਡਾ. ਪੂਨਮ ਸੂਰੀ ਪਦਮਸ਼੍ਰੀ ਅਲੰਕ੍ਰਿਤ ਦੁਆਰਾ ਭੇਜੇ ਸੁਨੇਹੇ ਨੂੰ ਦਿੰਦੇ ਹੋਏ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਦੀ ਜਿ਼ੰਮੇਵਾਰੀ ਅਧਿਆਪਕ ਦੇ ਮੋਢਿਆਂ `ਤੇ ਹੈ।ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਪੂਰੀ ਤਨਦੇਹੀ ਅਤੇ ਸਹਿਣਸ਼ੀਲਤਾ, ਸਮਰਪਣ ਦੀ ਭਾਵਨਾ ਨਾਲ ਪੜ੍ਹਾਉਣਾ ਚਾਹੀਦਾ ਹੈ।
ਵਿਦਿਆਰਥੀਆਂ ਵਲੋਂ ਵੱਖ-ਵੱਖ ਪੇਸ਼ਕਾਰੀਆਂ ਜਿਵੇਂ ਕਵਿਤਾ, ਭੰਗੜਾ, ਮਰਾਠੀ ਨਾਚ, ਗੀਤ ਪੇਸ਼ ਕੀਤੇ ਗਏ।ਸਕੂਲ ਦੇ 13 ਅਧਿਆਪਕਾਂ ਤੇ 6 ਮੁੱਖ ਅਧਿਆਪਕਾਂ ਨੂੰ ਉਨ੍ਹਾਂ ਦੀਆਂ 20 ਸਾਲਾ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ।ਮੁੱਖ ਮਹਿਮਾਨ ਨੇ ਆਪਣੇ ਭਾਸ਼ਨ ਵਿੱਚ ਅਧਿਆਪਕਾਂ ਨੂੰ ਆਪਣੀਆਂ ਅਧਿਆਪਨ ਕਲਾਵਾਂ ਰਾਹੀਂ ਵਿਦਿਆਰਥੀਆਂ ਦਾ ਸਹੀ ਮਾਰਗ ਦਰਸ਼ਨ ਕਰਨ ਲਈ ਕਿਹਾ ।ਉਨ੍ਹਾਂ ਨੇ ਜ਼ੋਰ ਦੇ ਕੇ ਆਖਿਆ ਕਿ ਅਧਿਆਪਕ ਹੀ ਇੱਕ ਚੰਗੇ ਸਮਾਜ ਦਾ ਉਸਾਰੂ ਹੁੰਦਾ ਹੈ ।
ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. (ਸ਼੍ਰੀਮਤੀ) ਨੀਲਮ ਕਾਮਰਾ ਨੇ ਆਪਣੇ ਸੁਨੇਹੇ ਵਿੱਚ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਆਪਣੇ ਕਿਤਾਬੀ ਗਿਆਨ ਤੋਂ ਇਲਾਵਾ ਹੋਰ ਵੀ ਗਿਆਨ ਵਿਦਿਆਰਥੀਆਂ ਨੂੰ ਦੇਣਾ ਚਾਹੀਦਾ ਹੈ ਤਾਂ ਕਿ ਵਿਦਿਆਰਥੀ ਜੀਵਨ ਦੇ ਵਿਭਿੰਨ ਪੱਖਾਂ ਤੋਂ ਜਾਣੂ ਹੋ ਸਕਣ।ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਇਸ ਮੌਕੇ `ਤੇ ਅਧਿਆਪਕਾਂ ਨੂੰ ਵਧਾਈ ਸੰਦੇਸ਼ ਭੇਜਿਆ ਤੇ ਕਿਹਾ ਕਿ ਸਾਰੇ ਅਧਿਆਪਕਾਂ ਨੂੰ ਬੜੀ ਹੀ ਸੁਹਿਰਦਤਾ ਨਾਲ ਵਿਦਿਆਰਥੀ ਤੇ ਅਧਿਆਪਕ ਦੇ ਰਿਸ਼ਤੇ ਨੂੰ ਮਜ਼਼ਬੂਤ ਬਣਾਉਣਾ ਚਾਹੀਦਾ ਹੈ ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media