Sunday, September 27, 2026

ਪੰਜਾਬ ਸਰਕਾਰ ਵਲੋਂ ਸਾਬਕਾ ਸੈਨਿਕਾਂ, ਵਿਧਵਾਵਾਂ ਦੇ ਨਕਾਰਾ ਬੱਚਿਆਂ ਲਈ ਸ਼ਕਾਲਰਸ਼ਿਪ

PPN0509201709ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ, ਉਨਾਂ ਦੀਆਂ ਵਿਧਵਾਵਾਂ ਦੇ ਨਕਾਰਾ ਬੱਚਿਆਂ ਲਈ ਦਿੱਤੀ ਜਾਣ ਵਾਲੀ ਮਾਲੀ ਸਹਾਇਤਾ ਅਤੇ ਸ਼ਕਾਲਰਸ਼ਿਪ ਦੀ ਰਾਸ਼ੀ ਪ੍ਰਾਪਤ ਹੋ ਗਈ ਹੈ।ਇਹ ਜਾਣਕਾਰੀ ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ) ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਦਿੱਤੀ।ਉਨਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਬੈਂਕ ਡਿਟੇਲ, ਫੌਜੀ ਦਸਤਾਵੇਜ਼ ਅਤੇ ਜੀਵਨ ਪ੍ਰਮਾਣ ਪੱਤਰ ਕੋਰਟ ਰੋਡ ਸਥਿਤ ਦਫ਼ਤਰ ਵਿਖੇ ਬਿਨਾਂ ਕਿਸੇ ਦੇਰੀ ਜਮਾਂ ਕਰਵਾਉਣ।ਉਨਾਂ ਕਿਹਾ ਕਿ ਲਾਭਪਾਤਰੀਆਂ ਵਲੋਂ ਆਪਣੇ ਦਸਤਾਵੇਜ਼ ਦੇਣ ਉਪਰੰਤ ਹੀ ਉਨਾਂ ਨੂੰ ਅਦਾਇਗੀ ਦਿੱਤੀ ਜਾ ਸਕੇਗੀ।ਉਨਾਂ ਕਿਹਾ ਕਿ ਜੇਕਰ ਕਿਸੇ ਲਾਭਪਾਤਰੀ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਨਾਂ ਦਫ਼ਤਰ ਦੇ ਫੋਨ ਨੰ: 0183-2563102 ਤੇ ਸੰਪਰਕ ਕਰ ਸਕਦੇ ਹਨ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply