ਨਵੀਂ ਦਿੱਲੀ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਸਾਹਿਬਾਨ, ਗੁਰੂ ਘਰ ਦੇ ਸੇਵਕਾਂ, ਪੀਰਾਂ-ਫਕੀਰਾਂ ਤੇ ਭਗਤਾਂ ਆਦਿ ਦੇ ਜੀਵਨ ਅਤੇ ਉਨ੍ਹਾਂ ਵਲੋਂ ਰਚੀਆਂ ਬਾਣੀਆਂ ਦੇ ਭਾਵ-ਅਰਥਾਂ ਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਗਈ ਹੋਈ ਲੜੀ ਨੂੰ ਅਗੇ ਤੋਰਦਿਆਂ, ਇਸ ਸੋਮਵਾਰ 11 ਸਤੰਬਰ ਤੋਂ ਵੀਰਵਾਰ 14 ਸਤੰਬਰ ਤਕ ਰੋਜ਼ ਸਵੇਰੇ 7.30 ਤੋਂ 8.30 ਵਜੇ ਤਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਬਾਬਾ ਬੰਤਾ ਸਿੰਘ (ਮੁੰਡਾ ਪਿੰਡ ਵਾਲੇ) ਭਗਤ ਧੰਨਾ ਜੀ ਦੇ ਜੀਵਨ ਅਤੇ ਬਾਣੀ ਅਧਾਰਤ ਕਥਾ ਕਰਨਗੇ। ਇਹ ਜਾਣਕਾਰੀ ਦਿੰਦਿਆਂ ਕੁਲਮੋਹਨ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇੱਸ ਕਥਾ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਹਮੇਸ਼ਾਂ ਵਾਂਗ ਸਵੇਰੇ 7.30 ਤੋਂ 8.30 ਵਜੇ ਤੱਕ ਹੋਵੇਗਾ।
Check Also
ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …
Punjab Post Daily Online Newspaper & Print Media