Monday, September 28, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਅੱਜ ਇਥੇ ਅਧਿਆਪਕ ਦਿਵਸ ਮਨਾਇਆ ਗਿਆ, ਜਿਸ ਵਿਚ ਵਿਭਾਗ ਦੇ ਸਮੂਹ ਅਧਿਆਪਕ, ਖੋਜ-ਵਿਦਿਆਰਥੀ ਅਤੇ ਵਿਦਿਆਰਥੀ ਸ਼ਾਮਿਲ ਹੋਏ।
ਵਿਭਾਗ ਦੇ ਮੁਖੀ ਡਾ. ਰਮਿੰਦਰ ਕੌਰ ਨੇ ਜੀਵਨ ਵਿਚ ਅਧਿਆਪਕ ਦੀ ਬਹੁਮੁੱਲੀ ਭੂਮਿਕਾ ਦੇ ਮਹੱਤਵ ਨੂੰ ਉਜਾਗਰ ਕੀਤਾ।ਉਨ੍ਹਾਂ ਕਿਹਾ ਕਿ ਸਖਤ ਤਪੱਸਿਆ ਅਤੇ ਸਾਧਨਾ ਨਾਲ ਹੀ ਇੱਕ ਮਹਾਨ ਅਧਿਆਪਕ ਦੀ ਸਿਰਜਣਾ ਹੋ ਸਕਦੀ ਹੈ। ਡਾ. ਦਰਿਆ ਨੇ ਆਪਣੇ ਵਿਦਿਆਰਥੀ ਜੀਵਨ ਦੇ ਅਨੁਭਵ ਸਾਂਝੇ ਕਰਦਿਆਂ ਇਸ ਗੱਲ `ਤੇ ਜ਼ੋਰ ਦਿੱਤਾ ਕਿ ਵਿਦਿਆਰਥੀ ਨੇ ਕੇਵਲ ਆਪਣੇ ਅਧਿਆਪਕਾਂ ਦਾ ਅਨੁਸਰਣ ਹੀ ਨਹੀਂ ਕਰਨਾ ਹੁੰਦਾ ਸਗੋਂ ਉਹਨਾਂ ਤੋਂ ਅੱਗੇ ਜਾਣ ਦੀ ਵੀ ਕੋਸ਼ਿਸ਼ ਕਰਨੀ ਹੁੰਦੀ ਹੈ।
ਡਾ. ਮਨਜਿੰਦਰ ਸਿੰਘ ਨੇ ਆਪਣੇ ਭਾਸ਼ਣ ਦੌਰਾਨ ਵਿਸ਼ਵ ਦੀਆਂ ਕਲਾਸਕੀ ਰਚਨਾਵਾਂ ਦੇ ਹਵਾਲੇ ਨਾਲ ਕਿਹਾ ਕਿ ਮਹਾਨ ਅਧਿਆਪਕ ਵਿਦਿਆਰਥੀ ਨਾਲ ਕੇਵਲ ਆਪਣੀ ਜਾਣਕਾਰੀ ਹੀ ਸਾਂਝੀ ਨਹੀਂ ਕਰਦਾ ਸਗੋਂ ਉਸਦੀ ਸਮੁੱਚੀ ਸ਼ਖ਼ਸੀਅਤ ਦਾ ਨਿਰਮਾਣ ਕਰਦਾ ਹੈ।ਡਾ. ਬਲਜੀਤ ਕੌਰ ਰਿਆੜ ਨੇ ਅਧਿਆਪਕ ਦਿਵਸ ਦੀ ਸਾਰਥਿਕਤਾ ਬਾਰੇ ਬੋਲਦਿਆਂ ਕਿਹਾ ਕਿ ਮਾਪੇ ਬੱਚਿਆਂ ਨੂੰ ਜਨਮ ਦਿੰਦੇ ਹਨ ਪਰੰਤੂ ਉਹਨਾਂ ਦੀ ਜੀਵਨ ਦਿਸ਼ਾ ਅਤੇ ਕਾਰਜਸ਼ੈਲੀ ਚੰਗੇ ਅਧਿਆਪਕਾਂ ਦੀ ਦੇਣ ਹੁੰਦੀ ਹੈ।
ਡਾ. ਸਿਧਾਰਥ ਨੇ ਭਾਰਤੀ ਵਿਦਿਆ ਪ੍ਰਣਾਲੀ ਦੇ ਇਤਿਹਾਸਕ ਪ੍ਰਸੰਗ ਵਿਚ ਸਵਿਤਰੀ ਬਾਈ ਫੂਲੇ ਦੇ ਔਰਤਾਂ ਦੀ ਸਿਖਿਆ ਸੰਬੰਧੀ ਯੋਗਦਾਨ ਬਾਰੇ ਚਰਚਾ ਕੀਤੀ।ਇਸ ਸਮੇਂ ਦੌਰਾਨ ਪਵਨ ਕੁਮਾਰ, ਬਲਜਿੰਦਰ ਕੌਰ, ਕਵਲਦੀਪ ਕੌਰ ਨੇ ਅਧਿਆਪਕ ਦਿਵਸ ਸੰਬੰਧੀ ਕਵਿਤਾਵਾਂ, ਗੀਤ ਅਤੇ ਵਿਚਾਰ ਸਾਂਝੇ ਕੀਤੇ।ਸਮੁੱਚੇ ਸਮਾਗਮ ਦੌਰਾਨ ਮੰਚ ਸੰਚਾਲਕ ਦੀ ਭੂਮਿਕਾ ਬੜੇ ਕਾਵਿਕ ਅੰਦਾਜ਼ ਵਿਚ ਮਨੀਸ਼ ਕੁਮਾਰ ਨੇ ਨਿਭਾਈ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply