ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰਿਆਂ ’ਚ ਅੱਜ ‘ਅਧਿਆਪਕ ਦਿਵਸ’ ਦੇ ਸਬੰਧ ’ਚ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਬੰਧਿਤ ਵਿਦਿਅਕ ਅਦਾਰਿਆਂ ਵੱਲੋਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪਲੀ ਰਾਧਾ ਕ੍ਰਿਸ਼ਨਨ ਦੇ ਜੀਵਨ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ।ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅਧਿਆਪਕ ਦਿਵਸ ’ਤੇ ਜਿੱਥੇ ਅਧਿਆਪਕ ਵਰਗ ਨੂੰ ਆਪਣੇ ਮਾਣ ਅਤੇ ਅਹੁੱਦੇ ਨੂੰ ਕਾਇਮ ਕਰਨ ਲਈ ਉਤਸ਼ਾਹਿਤ ਕੀਤਾ, ਉਥੇ ਵਿਦਿਆਰਥੀਆਂ ਨੂੰ ਵੀ ਪੂਰੀ ਤਨਦੇਹੀ ਨਾਲ ਪੜ੍ਹਨ ਲਈ ਵੀ ਪ੍ਰੇਰਿਤ ਕੀਤਾ। ਖ਼ਾਲਸਾ ਕਾਲਜ ਆਫ਼ ਅਜ਼ੂਕੇਸ਼ਨ ਰਣਜੀਤ ਐਵੀਨਿਊ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਅਤੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕ੍ਰਮਵਾਰ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਪ੍ਰਿੰ: ਨਿਰਮਲ ਸਿੰਘ ਭੰਗੂ, ਪ੍ਰਿੰ: ਡੀ.ਕੇ ਸੰਧੂ, ਪ੍ਰਿੰ: ਗੁਰਿੰਦਰਜੀਤ ਕੌਰ ਕੰਬੋਜ ਅਤੇ ਪ੍ਰਿੰ: ਡਾ. ਐਚ.ਬੀ ਸਿੰਘ ਨੇ ਆਪਣੇ-ਆਪਣੇ ਭਾਸ਼ਣ ’ਚ ਵਿਦਿਆਰਥੀਆਂ ਨੂੰ ਕਿਹਾ ਡਾ. ਰਾਧਾ ਕ੍ਰਿਸ਼ਨਨ ਇਕ ਕੁਸ਼ਲ ਅਧਿਆਪਕ ਹੋਣ ਦੇ ਨਾਤੇ, ਫਿਲਾਸਫਰ ਅਤੇ ਵਿਦਵਾਨ ਵੀ ਸਨ ਅਤੇ ਉਨ੍ਹਾਂ ਦਾ ਖਾਸਕਰ ਅਧਿਆਪਕ ਜਗਤ ’ਚ ਵਿਸ਼ੇਸ਼ ਸਨਮਾਨ ਤੇ ਸਤਿਕਾਰ ਕੀਤਾ ਜਾਂਦਾ ਹੈ।ਮਨੁੱਖ ਭਾਵੇਂ ਕਿੰਨਾ ਵੀ ਉੱਚਾ ਅਤੇ ਸਤਿਕਾਰਤ ਰੁਤਬਾ ਪ੍ਰਾਪਤ ਕਰ ਲਵੇ ਉਸ ਦੀ ਪ੍ਰਾਪਤੀ ਪਿੱਛੇ ਜਿੱਥੇ ਉਸ ਦੀ ਆਪਣੀ ਮਿਹਨਤ ਰੰਗ ਲਿਆਉਂਦੀ ਹੈ ਉੱਥੇ ਅਧਿਆਪਕਾਂ ਅਤੇ ਮਾਪਿਆਂ ਦਾ ਵੀ ਵਿਸ਼ੇਸ਼ ਯੋਗਦਾਨ ਹੁੰਦਾ ਹੈ। ਅਧਿਆਪਕ ਦਿਵਸ ਨੂੰ ਸਮਰਪਿਤ ਉਕਤ ਸੰਸਥਾਵਾਂ ’ਚ ਵਿਦਿਆਰਥੀਆਂ ਵੱਲੋ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ ਅਤੇ ਦੇਸ਼ ਭਗਤੀ ਨਾਲ ਸਬੰਧਿਤ ਸਮੂੰਹ ਗਾਨ, ਗੀਤ, ਕੋਰੀਓਗ੍ਰਾਫੀ, ਸਕਿੱਟਾਂ ਅਤੇ ਡਾਂਸ ਆਦਿ ਪੇਸ਼ ਕੀਤੇ ਗਏ।ਇਸ ਮੌਕੇ ਵਿਦਿਆਰਥੀਆਂ ਨੇ ਅਧਿਆਪਕ ਦਿਵਸ ਦੇ ਸਬੰਧ ’ਚ ਬਣਾਏ ਕਾਰਡ ਆਪਣੇ ਅਧਿਆਪਕਾਂ ਨੂੰ ਸਤਿਕਾਰ ਵਜੋਂ ਦਿੱਤੇ ਅਤੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media