ਜੈਂਤੀਪੁਰ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਅਕਾਲੀ ਦਲ ਦੇ ਜਨਰਲ ਸਕੱਤਰ, ਸਾਬਕਾ ਮੰਤਰੀ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ
ਹਕੂਮਤ ਨੂੰ ਆੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਸੂਬੇ ਅੰਦਰ ਅੱਜ ਜੰਗਲ ਰਾਜ ਦਾ ਬੋਲਬਾਲਾ ਹੈ, ਕਾਂਗਰਸੀ ਲੀਡਰਾਂ ਨੂੰ ਖੁਸ਼ ਕਰਨ ਲਈ ਪੁਲੀਸ ਵਲੋਂ ਨਿਰਦੋਸ਼ ਲੋਕਾਂ ਨੂੰ ਝੂਠੇ ਕੇਸਾਂ ਵਿੱਚ ਫਸਾਏ ਜਾ ਰਹੇ ਹਨ।
ਮਜੀਠੀਆ ਹਲਕਾ ਮਜੀਠਾ ਦੇ ਪਿੰਡ ਚਾਚੋਵਾਲੀ ਵਿਖੇ ਸਰਪੰਚ ਕੋਮਲ ਸਰੂਪ ਸਿੰਘ ਅਤੇ ਸ਼ੀਤਲ ਸਿੰਘ ਦੀ ਅਗਵਾਈ ਵਿੱਚ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਨਾਏ ਜਾ ਰਹੇ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰਨ ਆਏ ਸਨ, ਨੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਦੋਸ਼ ਲਾਇਆ ਕਿ ਅਕਾਲੀ ਦਲ ਦੇ ਹੱਕ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰਨ ਵਾਲੇ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਸਜ਼ਾ ਦੇਣ ਲਈ ਉਹਨਾਂ ਖ਼ਿਲਾਫ਼ ਗੈਰ-ਜ਼ਮਾਨਤੀ ਮਾਮਲੇ ਦਰਜ ਕਰਨ ਵਾਲੀ ਬਿਮਾਰੀ ਪੂਰੇ ਪੰਜਾਬ ਅੰਦਰ ਫੈਲ ਰਹੀ ਹੈ, ਇਸ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿਆਂਗੇ।ਪਾਰਟੀ ਸਿਆਸਤ ਤੋਂ ਪ੍ਰੇਰਿਤ ਦਰਜ ਸਾਰੇ ਕੇਸਾਂ ਦੀ ਸੀਬੀਆਈ ਜਾਂਚ ਲਈ ਦਬਾਅ ਪਾਵੇਗ। ਉਹਨਾਂ ਦੱਸਿਆ ਕਿ ਧੱਕੇਸ਼ਾਹੀਆਂ ’ਚ ਕਾਂਗਰਸੀ ਗੁੰਡਿਆਂ ਵੱਲੋਂ ਫੌਜੀ ਜਵਾਨਾਂ ਤੋਂ ਲੈ ਕੇ ਸੁਤੰਤਰਤਾ ਸੰਗਰਾਮੀਆਂ ਦੇ ਬੱਚਿਆਂ ਤਕ ਨੂੰ ਨਹੀਂ ਬਖਸ਼ਿਆ ਜਾ ਰਿਹਾ ਹੈ।
ਮਜੀਠੀਆ ਨੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਕੁਰਬਾਨੀ ਅੱਗੇ ਸੀਸ ਨਿਵਾਉਂਦਿਆਂ ਕਿਹਾ ਕਿ ਮੁਸ਼ਕਲ ਹਾਲਤਾਂ ਵਿੱਚ ਦਿਲੀ ਤੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪਵਿੱਤਰ ਸੀਸ ਲਿਆ ਕੇ ਦਸਮ ਪਿਤਾ ਕੋਲ ਪਹੁੰਚਾ ਕੇ ਬਾਬਾ ਜੀ ਨੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਉਂਦਿਆਂ ਗੁਰੂ ਘਰ ਪ੍ਰਤੀ ਪਿਆ ਅਤੇ ਸਤਿਕਾਰ ਦੀ ਵੱਡੀ ਮਿਸਾਲ ਕਾਇਮ ਕੀਤੀ।ਪੰਥ ਅਤੇ ਗੁਰੂ ਘਰ ਪ੍ਰਤੀ ਵੱਡੀ ਦੇਣ ਸਦਕਾ ਹੀ ਉਹਨਾਂ ਨੂੰ ਗੁਰੂ ਦਸਮੇਸ਼ ਪਿਤਾ ਨੇ ਰੰਘਰੇਟਾ ਗੁਰੂ ਕਾ ਬੇਟਾ ਦਾ ਮਾਣ ਬਖਸ਼ਿਆ।ਮਜੀਠੀਆ ਨੂੰ ਇਸ ਸਮੇਂ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਤਲਬੀਰ ਸਿੰਘ ਗਿੱਲ, ਮੇਜਰ ਸ਼ਿਵੀ, ਸਰਪੰਚ ਕੋਮਲ ਸਰੂਪ ਸਿੰਘ, ਸ਼ੀਤਲ ਸਿੰਘ, ਕੁਲਵਿੰਦਰ ਸਿੰਘ ਧਾਰੀਵਾਲ, ਪ੍ਰਭਸ਼ਰਨ ਸਿੰਘ ਚਾਚੋਵਾਲੀ, ਸਰਬਜੀਤ ਸਿੰਘ ਸਪਾਰੀਵਿੰਡ, ਗੁਰਨਾਮ ਸਿੰਘ ਸਾਬਕਾ ਸਰਪੰਚ, ਨਿਰਮਲ ਸਿੰਘ ਨਿੰਮਾ, ਕਿਰਪਾਲ ਸਿੰਘ ਨੰਬਰਦਾਰ, ਮੇਜਰ ਸਿੰਘ, ਮੇਹਰ ਸਿੰਘ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਵੀ ਮੌਜੂਦ ਸਨ।
Check Also
ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ
ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …
Punjab Post Daily Online Newspaper & Print Media