Sunday, March 22, 2026

ਯੂਨੀਵਰਸਿਟੀ `ਚ ਸ੍ਰੀ ਗੁਰੂ ਗ੍ਰੰਥ ਸਾਹਿਬ : ਸੰਕਲਨ ਤੇ ਸੰਪਾਦਨ ਵਿਸ਼ੇ ‘ਤੇ ਵਰਕਸ਼ਾਪ ਆਰੰਭ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵੱਲੋਂ ਅੱਜ PPN0609201711ਇਥੇ ਸ੍ਰੀ ਗੁਰੂ ਗ੍ਰੰਥ ਸਾਹਿਬ : ਸੰਕਲਨ ਤੇ ਸੰਪਾਦਨ ਵਿਸ਼ੇ ‘ਤੇ ਵਰਕਸ਼ਾਪ ਆਰੰਭ ਹੋ ਗਈ। ਇਹ ਵਰਕਸ਼ਾਪ 12 ਸਤੰਬਰ ਨੂੰ ਸੰਪੰਨ ਹੋਵੇਗੀ।
ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਇਸ ਮੌਕੇ ਮੁੱਖ ਮਹਿਮਾਨ ਸਨ। ਵਰਕਸ਼ਾਪ ਦਾ ਉਦਘਾਟਨ ਡੀਨ, ਵਿਦਿਆਰਥੀ ਭਲਾਈ, ਪ੍ਰੋ. ਐਸ.ਐਸ ਬਹਿਲ ਨੇ ਕੀਤਾ। ਕੇਂਦਰ ਦੇ ਡਾਇਰੈਕਟਰ ਪ੍ਰੋ. ਅਮਰਜੀਤ ਸਿੰਘ ਨੇ ਵਰਕਸ਼ਾਪ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਅਤੇ ਪ੍ਰੋ. ਬਲਵੰਤ ਸਿੰਘ ਢਿੱਲੋਂ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।
ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਦੀ ਸ਼ਲਾਘਾ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੰਪਾਦਨ ਕਲਾ ਤੇ ਸਿੱਖ ਇਤਿਹਾਸ ਬਾਰੇ ਪੁਖਤਾ ਅਧਿਐਨ ਦੀ ਚਿੰਤਾ ਜ਼ਾਹਿਰ ਕਰਦਿਆਂ ਇਨ੍ਹਾਂ ਕਾਰਜਾਂ ਵੱਲ ਸੂਖਮਤਾ ਨਾਲ ਚਿੰਤਨ ਕਰਨ ਦੀ ਸਲਾਹ ਦਿੱਤੀ। ਇਸ ਉਦਘਾਟਨੀ ਸਮਾਰੋਹ ਦੀ ਆਰੰਭਤਾ ਵਿਚ ਡਾ. ਬਹਿਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਵੱਖ-ਵੱਖ ਪਹਿਲੂਆਂ ਤੋਂ ਵਿਚਾਰੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਾਣੀ ਨੂੰ ਵਿਗਿਆਨਕ ਪਹਿਲੂਆਂ ਤੋਂ ਵਿਚਾਰੇ ਜਾਣ ਦੀ ਬਹੁਤ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਨੂੰ ਆਤਮ ਖੋਜ ਅਤੇ ਅਮਲੀ ਜੀਵਨ ਵਿਚ ਅਪਨਾਉਣ ਵੱਲ ਵੀ ਜ਼ੋਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਸੰਪੂਰਨਤਾ ਦਾ ਸੋਮਾ ਹੈ।ਉਨ੍ਹਾਂ ਵਿਗਿਆਨਕ ਨਜ਼ਰੀਏ ਤੋਂ ਗੁਰਬਾਣੀ ਵਿਚੋਂ ਸਤ ਸਿਧਾਂਤਾਂ ਬਾਰੇ ਜਾਣਕਾਰੀ ਦਿੱਤੀ।
ਪਹਿਲੇ ਅਕਾਦਮਿਕ ਸੈਸ਼ਨ ਵਿਚ ਡਾ. ਬਲਵੰਤ ਸਿੰਘ ਢਿੱਲੋਂ ਨੇ ਗੁਰਬਾਣੀ ਦਾ ਸਰੂਪ ਤੇ ਸੰਚਾਰ ਅਤੇ ਗੁਰਬਾਣੀ ਦੀ ਸਾਭ-ਸੰਭਾਲ ਅਤੇ ਡਾ. ਅਮਰਜੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨ ਨਾਲ ਜੁੜੇ ਖਰੜਾ ਸਿਧਾਂਤ ਦੀ ਅਸਲੀਅਤ ਪਰਚੇ ਪੇਸ਼ ਕੀਤੇ।

Check Also

ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …

Leave a Reply