Monday, November 23, 2026

ਖ਼ਾਲਸਾ ਕਾਲਜ ਪਬਲਿਕ ਸਕੂਲ ਨੇ ਬਾਕਸਿੰਗ ’ਚ ਜਿੱਤੇ 2 ਸੋਨੇ ਤੇ 3 ਕਾਂਸੇ ਦੇ ਤਮਗੇ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਾਕਸਿੰਗ ਦੇ ਮੁਕਾਬਲੇ ’ਚ PPN0609201713ਮੁੱਕੇਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਅਤੇ ਕਾਂਸੀ ਦੇ ਤਮਗੇ ਹਾਸਲ ਕਰਕੇ ਸਕੂਲ ਦਾ ਨਾਮ ਚਮਕਾਇਆ। ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ, ਅੰਮ੍ਰਿਤਸਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁੱਕੇਬਾਜ਼ੀ ਅੰਡਰ-14 ਮੁਕਾਬਲੇ ’ਚ ਮਾਨਵ ਅਤੇ ਸਨੇਹਦੀਪ ਸਿੰਘ ਨੇ ਆਪਣੇ ਪੰਚ ਦਾ ਵਧੀਆ ਮੁਜ਼ਾਹਰਾ ਕਰਦੇ ਹੋਏ ਸੋਨੇ ਦੇ ਤਮਗੇ ਹਾਸਲ ਕੀਤੇ ਅਤੇ ਜਲਦ ਹੋ ਰਹੀ ਸਟੇਟ ਪੱਧਰ ਪ੍ਰਤੀਯੋਗਤਾ ਲਈ ਚੋਣ ਕਰ ਲਈ ਗਈ ਹੈ।
ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਕਮਲਜੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਪਰੋਕਤ ਵਿਦਿਆਰਥੀਆਂ ਨੂੰ ਇਲਾਵਾ ਧਰੂਵ ਨੰਦਾ, ਮੋਹਿਤਪ੍ਰੀਤ ਸਿੰਘ, ਉਂਕਾਰ ਸਿੰਘ ਨੇ ਕਾਂਸੀ ਦਾ ਤਮਗਾ ਹਾਸਲ ਕੀਤਾ ਹੈ।ਉਨ੍ਹਾਂ ਜਿੱਤ ਦੀ ਖੁਸ਼ੀ ਦਾ ਸਿਹਰਾ ਅਧਿਆਪਕ ਅਮਰਿੰਦਰ ਸਿੰਘ ਅਤੇ ਸ਼ੱਤਰਪਾਲ ਸਿੰਘ ਨੂੰ ਦਿੰਦਿਆਂ ਕਿਹਾ ਕਿ ਉਨ੍ਹਾਂ ਦੁਆਰਾ ਕਰਵਾਈ ਗਈ ਸਖ਼ਤ ਮਿਹਨਤ ਦਾ ਨਤੀਜਾ ਹੈ ਕਿ ਵਿਦਿਆਰਥੀ ਉਕਤ ਮੁਕਾਮ ਹਾਸਲ ਕਰ ਸਕੇ ਹਨ। ਉਨ੍ਹਾਂ ਕਿਹਾ ਕਿ 11 ਤੋਂ 15 ਸਤੰਬਰ ਤੱਕ ਪਟਿਆਲਾ ਵਿਖੇ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਣ ਜਾ ਰਹੇ ਰਾਜ ਪੱਧਰੀ ਮੁਕਾਬਲੇ ’ਚ ਸਕੂਲ ਵਿਦਿਆਰਥੀ ਮਾਨਵ ਅਤੇ ਸਨੇਹਦੀਪ ਸਿੰਘ ਆਪਣੇ ਮੁੱਕੇਬਾਜ਼ੀ ਦਾ ਪ੍ਰਦਰਸ਼ਨ ਕਰਨਗੇ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply