Tuesday, March 24, 2026

ਪੰਜਾਬ ਤੇ ਚੰਡੀਗੜ ਜਰਨਲਿਸਟ ਯੂਨੀਅਨ ਵਲੋਂ ਪੱਤਰਕਾਰ ਗੌਰੀ ਲੰਕੇਸ਼ ਦੀ ਹੱਤਿਆ ਦੀ ਨਿਖੇਧੀ

ਅੰਮਿ੍ਤਸਰ, 6 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਅਤੇ ਚੰਡੀਗੜ ਜਰਨਲਿਸਟ ਯੂਨੀਅਨ ਨੇ ਸੀਨੀਅਰ ਪੱਤਰਕਾਰ ਤੇ ਪ੍ਰਸਿੱਧ ਸਮਾਜ ਸੇਵਿਕਾ ਗੌਰੀ Gauri Lankeshਲੰਕੇਸ਼ ਦੀ ਬਦਮਾਸ਼ਾਂ ਵਲੋਂ ਹੱਤਿਆ ਕਰਨ ਦੀ ਸਖਤ ਨਿਖੇਧੀ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ ਅਤੇ ਪੱਤਰਕਾਰਾਂ `ਤੇ ਦੇਸ਼ ਵਿੱਚ ਹੋ ਰਹੇ ਹਮਲਿਆਂ ਨੂੰ ਰੋਕਣ ਲਈ ਸਖਤ ਕਾਨੂੰਨ ਬਣਾਇਆ ਜਾਵੇ।
ਇਥੇ ਜਾਰੀ ਇੱਕ ਬਿਆਨ ਵਿਚ ਯੂਨੀਅਨ ਦੇ ਚੇਅਰਮੈਨ ਬਲਬੀਰ ਜੰਡੂ, ਪ੍ਰਧਾਨ ਬਲਵਿੰਦਰ ਜੰਮੂ ਅਤੇ ਸੀਨੀਅਰ ਮੀਤ ਪ੍ਰਧਾਨ ਰਾਜਨ ਮਾਨ ਨੇ ਕਿਹਾ ਕਿ ਗੌਰੀ ਲੰਕੇਸ਼ ਦੀ ਕੀਤੀ ਗਈ ਹੱਤਿਆ ਨਾਲ ਪੱਤਰਕਾਰ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਉਹਨਾਂ ਕਿਹਾ ਕਿ ਦੇਸ਼ ਅੰਦਰ ਗੁੰਡਾ ਅਨਸਰਾਂ ਦਾ ਬੋਲਬਾਲਾ ਦਿਨੋ ਦਿਨ ਵਧਦਾ ਜਾ ਰਿਹਾ ਹੈ ਅਤੇ ਸਰਕਾਰਾਂ ਉਹਨਾਂ ਨੂੰ ਨੱਥ ਪਾਉਣ ਵਿੱਚ ਅਸਫਲ ਸਾਬਤ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਪਿਛਲੇ ਕੁੱਝ ਹੀ ਸਮੇਂ ਵਿੱਚ ਦੇਸ਼ ਅੰਦਰ ਕਈ ਪੱਤਰਕਾਰਾਂ ਦੀਆਂ ਜਾਨਾਂ ਜਾ ਚੁਕੀਆਂ ਹਨ। ਉਹਨਾਂ ਕਿਹਾ ਕਿ ਗੁੰਡਾ ਅਨਸਰ ਜਿੰਨਾਂ ਨੂੰ ਕੁਝ ਸਿਆਸੀ ਆਗੂਆਂ ਦੀ ਸ਼ਹਿ ਵੀ ਹੁੰਦੀ ਹੈ ਉਹ ਸ਼ਰੇਆਮ ਵਾਰਦਾਤਾਂ ਨੂੰ ਅੰਜ਼ਾਮ ਦੇਂਦੇ ਹਨ ਅਤੇ ਫਿਰ ਸ਼ਰੇਆਮ ਘੁੰਮਦੇ ਰਹਿੰਦੇ ਹਨ।ਉਹਨਾਂ ਕਰਨਾਟਕਾ ਤੇ ਕੇਂਦਰ ਸਰਕਾਰ ਤੋਛ ਮੰਗ ਕੀਤੀ ਕਿ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply