ਪਠਾਨਕੋਟ, 6 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਜਿਲਾ ਪਠਾਨਕੋਟ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ
ਕਿ ਜਿਲੇ ਵਿੱਚ ਪਹਿਲਾ ਬਲੂ ਵੇਲ ਗੇਮ ਦਾ ਮਾਮਲਾ ਧਿਆਨ ਵਿੱਚ ਆਇਆ ਹੈ ਅਤੇ ਇਹ ਚਿੰਤਾ ਦਾ ਵਿਸ਼ਾ ਹੈ ਕਿ ਕੁੱਝ ਹੋਰ ਬੱਚੇ ਵੀ ਇਸ ਵਿੱਚ ਸ਼ਾਮਲ ਹੋ ਸਕਦੇ ਹਨ।ਇਸ ਲਈ ਲੋਕਾਂ ਦੇ ਧਿਆਨ ਵਿੱਚ ਲਿਆਉਂਦਾ ਜਾਂਦਾ ਹੈ ਕਿ ਆਪਣੇ ਬੱਚਿਆਂ ਤੇ ਨਜਰ ਰੱਖੀ ਜਾਵੇ ਅਤੇ ਜੇਕਰ ਕਿਸੇ ਤਰਾਂ ਦਾ ਕੋਈ ਹੋਰ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਿਵਲ ਹਸਪਤਾਲ ਪਠਾਨਕੋਟ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਬੱਚੇ ਦਾ ਮਾਨਸਿਕ ਤੋਰ ਤੇ ਇਲਾਜ ਕਰਵਾਇਆ ਜਾ ਸਕੇ।ਉਨਾਂ ਕਿਹਾ ਕਿ ਇਸ ਸਬੰਧ ਵਿੱਚ ਜਿਲਾ ਸਿੱਖਿਆ ਵਿਭਾਗ ਨੂੰ ਵੀ ਹਦਾਇਤ ਕੀਤੀ ਹੈ ਕਿ ਕੋਈ ਵੀ ਵਿਦਿਆਰਥੀ ਮੋਬਾਇਲ ਫੋਨ ਸਕੂਲ ਵਿੱਚ ਲੈ ਕੇ ਨਾ ਆਉਣ। ਉਨਾਂ ਕਿਹਾ ਕਿ ਇਹ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਗਰ ਕੋਈ ਅਜਿਹੀ ਘਟਨਾਂ ਧਿਆਨ ਵਿੱਚ ਆਵੇ ਤਾਂ ਇਸ ਦੀ ਸੂਚਨਾ ਸਿਵਲ ਸਰਜਨ ਪਠਾਨਕੋਟ ਨੂੰ ਦਿੱਤੀ ਜਾਵੇ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media