ਬਠਿੰਡਾ, 7 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ
ਸਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਜਾਣ ਵਾਲੇ ਯੂਥ ਫੈਸਟੀਵਲ ਵਿੱਚ ਭਾਗ ਲੈਣ ਦੇ ਚਾਹਵਾਨ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਖੋਜਣ ਅਤੇ ਨਿਖਾਰਨ ਲਈ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ‘ਟੇਲੈਂਟ ਹੰਟ’ ਮੁਕਾਬਲੇ ਕਰਵਾਏ ਗਏ ਇਸ ਮੁਕਾਬਲੇ ਵਿੱਚ ਐਮ.ਬੀ.ਏ ਦੇ 100 ਤੋਂ ਵਧੇਰੇ ਵਿਦਿਆਰਥੀਆਂ ਨੇ ਵੱਖ-ਵੱਖ ਸਾਹਿਤਕ ਤੇ ਸਭਿਆਚਾਰਕ ਵੰਨਗੀਆਂ ਜਿਵੇਂ ਗੀਤ, ਡਾਂਸ, ਭੰਗੜਾ, ਗਿੱਧਾ ਤੋਂ ਇਲਾਵਾ ਨਾਟਕ, ਮਿਮਕਰੀ ਆਦਿ ਵਿੱਚ ਬੜੇ ਹੀ ਜਨੂੰਨ ਅਤੇ ਜੋਸ਼ ਨਾਲ ਵੱਧ ਚੜ ਕੇ ਹਿੱਸਾ ਲਿਆ।ਇਸ ਦੌਰਾਨ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਅਤੇ ਬਹੁਤ ਸਾਰੇ ਉਹਨਾਂ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੀ ਪਹਿਚਾਣ ਕੀਤੀ ਗਈ ਜੋ ਪੰਜਾਬੀ ਯੂਨੀਵਰਸਿਟੀ ਦੇ ਯੂਥ ਫੈਸਟੀਵਲ ਵਿੱਚ ਹਿੱਸਾ ਲੈ ਕੇ ਆਪਣੀ ਪ੍ਰਤਿਭਾ ਸਦਕਾ ਕਾਲਜ ਨੂੰ ਯੂਨੀਵਰਸਿਟੀ ਪੱਧਰ ਤੇ ਚਮਕਾਉਣ ਦੀ ਸਮਰੱਥਾ ਰੱਖਦੇ ਹਨ।ਇਸ ਮੌਕੇ ਐਮ.ਬੀ.ਏ. ਪਹਿਲਾ ਸਮੈਸਟਰ ਦੀ ਵਿਦਿਆਰਥਣ ਪਾਇਲ ਮਹਿਤਾ ਨੇ ਪਹਿਲੀ ਪੁਜੀਸ਼ਨ, ਐਮ.ਬੀ.ਏ ਪਹਿਲਾ ਸਮੈਸਟਰ ਦੇ ਗੁਰਪ੍ਰੀਤ ਸਿੰਘ ਤੇ ਲਵੀਸ਼ ਮੱਕੜ ਨੇ ਦੂਜੀ ਪੁਜੀਸ਼ਨ ਅਤੇ ਐਮ.ਬੀ.ਏ. ਪਹਿਲਾ ਸਮੈਸਟਰ ਦੀ ਹੀ ਵਿਦਿਆਰਥਣ ਵਿਨੀਤਾ ਨੇ ਤੀਜੀ ਪੁਜੀਸ਼ਨ ਹਾਸਲ ਕੀਤੀ।ਸੰਸਥਾ ਦੇ ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਬੀ.ਡੀ ਸ਼ਰਮਾ ਅਤੇ ਡਿਪਟੀ ਡਾਇਰੈਕਟਰ (ਸਹੂਲਤ ਪ੍ਰਬੰਧਨ) ਹਰਪਾਲ ਨੇ ਵੱਖ-ਵੱਖ ਵੰਨਗੀਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ।ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਪਿ੍ਰੰਸੀਪਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਵਿਦਿਆਰਥੀ ਬਹੁ-ਪ੍ਰਤਿਭਾ ਦੇ ਮਾਲਕ ਹਨ ਅਤੇ ਇਹਨਾਂ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨੂੰ ਵਿਖਾਉਣ ਦੇ ਮੌਕੇ ਪ੍ਰਦਾਨ ਕਰਨ ਲਈ ਹੀ ਕਾਲਜ ਵੱਲੋਂ ਅਜਿਹੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ ਹਨ।
ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਕਿ ਭਲਕੇ ਹੋਣ ਵਾਲੇ ਯੂਥ ਫੈਸਟੀਵਲ ਵਿੱਚ ਇਹ ਵਿਦਿਆਰਥੀ ਸੰਸਥਾ ਦਾ ਨਾਂ ਰੋਸ਼ਨ ਕਰਨਗੇ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media