ਪਠਾਨਕੋਟ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਨੈਸ਼ਨਲ ਗ੍ਰੀਨ ਟਿ੍ਰੀਬਊਨਲ ਵੱਲੋਂ ਦੇਸ਼ ਭਰ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੁੱਲੇ ਵਿੱਚ ਸਾੜਣ ਤੇ
ਲਗਾਈ ਪਾਬੰਦੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅੱਗ ਲਗਾ ਕੇ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਕਟਾਰੂਚੱਕ ਵਿੱਚ ਸਥਿਤ ਚੱਟ ਪੱ ਬਨੀ ਮੰਦਿਰ ਵਿੱਚ ਬਲਾਕ ਪੱਧਰੀ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਪ੍ਰਧਾਨਗੀ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕੀਤੀ।ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਦੇ ਪ੍ਰਬੰਧਾਂ ਹੇਠ ਲਗਾਏ ਇਸ ਕੈਂਪ ਵਿੱਚ ਹੋਰਨਾਂ ਤੋਂ ਇਲਾਵਾ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਜਰਮਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸ਼ੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ, ਡਾ. ਬਿਕਰਮਜੀਤ ਸਿੰਘ ਐਸੋਸੀਏਟ ਡਾਇਰੈਕਟਰ ਕਿ੍ਰਸ਼ੀ ਵਿਗਿਆਨ ਕੇਂਦਰ, ਡਾ. ਅਮਿਤ ਕੁਮਾਰ ਪਸਾਰ ਮਾਹਿਰ, ਕੇ.ਪੀ ਸਿੰਘ ਡੇਅਰੀ ਇੰਸਪੈਕਟਰ, ਰਾਜ ਕੁਮਾਰ, ਗੁਰਪ੍ਰੀਤ ਸਿੰਘ ਬੀ.ਟੀ.ਐਮ, ਬਲਵਿੰਦਰ ਕੁਮਾਰ, ਮਨਜੀਤ ਕੌਰ, ਸ਼ਾਕਸ਼ੀ ਖੇਤੀਬਾੜੀ ਉਪ ਨਿਰੀਖਕ, ਹਰਦਿਆਲ ਸਿੰਘ, ਰਜਿੰਦਰ ਸਿੰਘ, ਗੁਰਵਿੰਦਰ ਸਿੰਘ, ਧਰਮਿੰਦਰ ਸਿੰਘ, ਜਗਦੀਸ਼ ਰਾਜ, ਰਣਜਤਿ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।ਉਨਾਂ ਕਿਹਾ ਕਿ ਜੋ ਵੀ ਪੰਚਾਇਤ ਆਪਣੇ ਪਿੰਡ ਨੂੰ ਧੂੰਆ ਨੁਕਤ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਨਹੀਂ ਸਾੜੇਗਾ ਉਸ ਪੰਚਾਇਤ ਨੂੰ ਅਜਾਦੀ ਅਤੇ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ।
ਉਨਾਂ ਸਮੂਹ ਕਿਸਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਫਾਰਮ ਟੂ ਹੋਮ ਪ੍ਰੋਜੈਕਟ ਦੇਸ਼ ਭਰ ਵਿਚੋਂ ਦੂਜੇ ਨੰਬਰ ਤੇ ਹੈ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿਸਾਨ ਬਾਜ਼ਾਰ ਨਾਲ ਵੱਧ ਤੋ ਵੱਧ ਜੁੜੋ ਤਾਂ ਜੋ ਕਿਸਾਨਾਂ ਨੂੰ ਆਪਣੀਆਂ ਖੇਤੀ ਜਿਨਸਾਂ ਦੇ ਵਾਜ਼ਬ ਭਾਅ ਮਿਲ ਸਕਣ ਅਤੇ ਖੋਤਕਾਰਾਂ ਨੂੰ ਤਾਜੀਆਂ ਅਤੇ ਬਾਜ਼ਾਰ ਨਾਲੋਂ ਸੱਸਤੀਆਂ ਖੇਤੀ ਵਸਤਾਂ ਮਿਲ ਸਕਣ।ਉਨਾਂ ਕਿਹਾ ਕਿ ਕੁੱਝ ਕਿਸਾਨਾਂ ਨੇ ਧਿਆਨ ਵਿੱਚ ਲਿਆਦਾ ਹੈ ਕਿ ਝੋਨੇ ਦੀ ਫਸਲ ਦੇ ਮੰਡੀਕਰਨ ਸਮੇਂ ਸਰਕਾਰ ਵੱਲੋਂ ਨਿਰਧਾਰਤ ਘੱਟੋ ਘੱਟ ਵੇਚ ਮੁੱਲ ਨਹੀਂ ਮਿਲਦਾ ਉਨਾਂ ਕਿਸਾਨਾਂ ਨੂੰ ਵਿਸ਼ਵਾਸ਼ ਦਵਾਇਆ ਕਿ ਇਸ ਸਮੱਸਿਆ ਨੂੰ ਹੱਲ ਕਰਨ ਲਈ ਯੋਗ ਕਾਰਵਾਈ ਕੀਤੀ ਜਾਵੇਗੀ ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਫਸਲ ਦੀ ਕਟਾਈ, ਫਸਲ ਦੇ ਪੂਰੀ ਤਰਾਂ ਪੱਕਣ ਤੇ ਹੀ ਕੀਤੀ ਜਾਵੇ ਤਾ ਜੋ ਦਾਣਿਆ ਵਿੱਚ ਨਮੀਂ ਦੀ ਮਾਤਰਾ ਨਿਰਧਾਰਤ ਮਾਪਦੰਡਾਂ ਅਨੁਸਾਰ ਰਹੇ ਅਤੇ ਮੰਡੀਕਰਨ ਵਿੱਚ ਕੋਈ ਸਮੱਸਿਆ ਨਾਂ ਆਵੇ।ਡਾ. ਇੰਦਰਜੀਤ ਸਿੰਘ ਧੰਜੂ ਨੇ ਕਿਹਾ ਕਿ ਜ਼ਿਲਾ ਪਠਾਨਕੋਟ ਵਿੱਚ ਫਸਲਾਂ ਦੇ ਘੱਟ ਉਤਪਾਦਨ ਦਾ ਇੱਕ ਕਾਰਨ ਇਸ ਇਲਾਕੇ ਵਿੱਚ ਸਿਉਂਕ ਦਾ ਵਧੇਰੇ ਹੋਣਾ ਹੈ,ਜਿਸ ਨੂੰ ਖਤਮ ਕਰਨ ਦੀ ਜ਼ਰੂਰਤ ਹੈ।ਡਾ. ਅਮਰੀਕ ਸਿੰਘ ਨੇ ਕਿਸਾਨਾਂ ਨੂੰ ਖੇਤੀ ਉਤਪਾਦਾਂ ਦੇ ਮੰਡੀਕਰਨ ਬਾਰੇ ਕਾਣਕਾਰੀ ਦਿੰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਉਹੀ ਕਿਸਾਨ ਸਫਲ ਹੋਵੇਗਾ ਜੋ ਕਹੀ ਦੇ ਨਾਲ ਤੱਕੜੀ ਵੀ ਫੜੇਗਾ।ਉਨਾਂ ਕਿਸਾਨਾਂ ਨੂੰ ਖੇਤੀ ਉਤਪਾਦਾਂ ਦੇ ਮੁੱਲ ਵਾਧਾ ,ਵਧੀਅ ਡੱਬਾਬੰਦੀ, ਲੇਬਲਿੰਗ ਕਰਕੇ ਖੁਦ ਮੰਡੀਕਰਨ ਕਰਨ ਦੀ ਸਲਾਹ ਦਿੱਤੀ।ਡਾ. ਬਿਕਰਮਜੀਤ ਸਿੰਘ ਗਿੱਲ ਨੇ ਬਾਗਬਾਨੀ ਦੇ ਵਿਕਾਸ ਲਈ ਖੇਤੀ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ ਉਨਾਂ ਕਿਸਾਨਾਂ ਨੂੰ ਬਾਗਾਂ ਖਾਸਕਰਕੇ ਲੀਚੀ ਹੇਠ ਰਕਬਾ ਵਧਾਉਣ ਦੀ ਅਪੀਲ ਕੀਤੀ।ਅਖੀਰ ਵਿੱਚ ਹਰਦਿਆਲ ਸਿੰਘ ਨੇ ਮੰਦਿਰ ਕਮੇਟੀ ਵਲੋਂ ਮੁੱਖ ਮਹਿਮਾਨ ਅਤੇ ਸਮੂਹ ਕਿਸਾਨਾਂ ਦਾ ਧੰਨਵਾਦ ਕੀਤਾ ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media