Monday, November 23, 2026

ਕੋਰਟ ਕੰਪਲੈਕਸ ਵਿਖੇ 9 ਸਤੰਬਰ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ

ਪਠਾਨਕੋਟ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਤੇਜਵਿੰਦਰ ਸਿੰਘ ਨੇ Tejwinder Singh Session Judgeਜ਼ਾਣਕਾਰੀ ਦਿੰਦਿਆ ਦੱਸਿਆ ਕਿ ਕੋਮੀ ਕਾਨੂੰਨੀ ਸੇਵਾਵਾ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾ ਅਥਾਰਟੀ ਚੰਡੀਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 9 ਸੰਤਬਰ ਨੂੰ ਵੱਖ ਵੱਖ ਪ੍ਰਕਾਰ ਦੇ ਮਾਮਲੇ ਜਿਵੇ ਕਿ੍ਰਮੀਨਲ ਕੰਪਾਊਡੇਬਲ ਕੇਸ, ਐਨ.ਆਈ ਐਕਟ 138, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ ਲੇਬਰ ਅਤੇ ਫੈਮਿਲੀ ਕੇਸ, ਬਿਜਲੀ ਅਤੇ ਪਾਣੀ ਸਬੰਧੀ ਝਗੜੇ ਅਤੇ ਹੋਰ ਵਿਵਾਦਾਂ ਦੀ ਸੁਣਵਾਈ ਕਰਨ ਲਈ ਦੇਸ਼ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।ਜਿਸ ਅਧੀਨ ਪਠਾਨਕੋਟ ਵਿਖੇ ਕੋਰਟ ਕੰਪਲੈਕਸ ਵਿੱਚ ਜਿਲਾ ਪਠਾਨਕੋਟ ਦੇ ਜੁਡੀਸਿਅਲ ਅਫਸਰਾਂ ਦੇ ਵੱਖ ਵੱਖ ਬੈਂਚਾਂ ਵਲੋਂ ਉਕਤ ਕੇਸਾਂ ਦਾ ਦੋਵੇ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਮੋਕੇ ਤੇ ਨਿਪਟਾਰਾ ਕੀਤਾ ਜਾਵੇਗਾ।ਇਸ ਨਾਲ ਜਿਥੇ ਆਮ ਲੋਕਾਂ ਨੂੰ ਰਾਹਤ ਮਿਲੇਗੀ, ਉਥੇ ਅਦਾਲਤਾਂ ਦਾ ਕੰਮਕਾਜੀ ਬੋਝ ਵੀ ਘੱਟ ਹੋਵੇਗਾ।ਜ਼ਿਲਾ ਅਤੇ ਸੈਸਨ ਜੱਜ-ਸਹਿਤ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਤੇਜਵਿੰਦਰ ਸਿੰਘ ਦੀ ਅਗਵਾਈ ਹੇਠ ਇਸ ਲੋਕ ਅਦਾਲਤ ਦੇ ਵਿੱਚ 9 ਬੈਂਚ ਲਗਾਏ ਜਾ ਰਹੇ ਹਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply