ਸੰਦੌੜ, 7 ਸਤੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਨਵੇਂ ਮੁੱਖੀ ਵਜੋਂ ਅਹੁੱਦਾ ਸੰਭਾਲਦੇ ਹੋਏ ਸਬ ਇੰਸਪੈਕਟਰ ਪਵਿੱਤਰ ਸਿੰਘ ਨੇ ਅੱਜ ਥਾਣਾ ਸੰਦੌੜ ਵਿਖੇ
ਇਲਾਕੇ ਦੇ ਮੋਹਤਬਰਾਂ ਦੇ ਨਾਲ ਮੀਟਿੰਗ ਕਰਕੇ ਉਨਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਤਾਂ ਕਿ ਇਲਾਕੇ ਅੰਦਰ ਕੋਈ ਵੀ ਸਮਾਜ ਵਿਰੋਧੀ ਅਨਸਰ ਸਿਰ ਨਾ ਚੁੱਕ ਸਕੇ।ਪਵਿੱਤਰ ਸਿੰਘ ਨੇ ਕਿਹਾ ਕਿ ਭਾਵੇਂ ਕਿ ਇਲਾਕੇ ਅੰਦਰ ਪੂਰੀ ਤਰਾਂ ਅਮਨ ਕਾਨੂੰਨ ਅਤੇ ਸਾਂਤੀ ਬਣੀ ਹੋਈ ਹੈ, ਪਰ ਫਿਰ ਵੀ ਪੁਲੀਸ ਦਾ ਫਰਜ ਹੈ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਇਸ ਲਈ ਪੁਲੀਸ ਨੂੰ ਲੋਕਾਂ ਦੇ ਸਹਿਯੋਗ ਦੀ ਲੋੜ ਹੈ ਕਿਉਂਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਪੁਲਿਸ ਵੀ ਕੁੱਝ ਨਹੀਂ ਕਰ ਸਕਦੀ।ਉਨਾਂ ਕਿਹਾ ਕਿ ਇਲਾਕੇ ਅੰਦਰ ਕਿਸੇ ਵੀ ਨਸ਼ਾ ਤਸਕਰ ਨੂੰ ਬਖਸਿਆ ਨਹੀਂ ਜਾਵੇਗਾ।ਉਨਾਂ ਹਾਜ਼ਰ ਲੋਕਾਂ ਨੂੰ ਅਪੀਲ ਕੀਤੀ ਕਿ ਇਕ ਕਿਸੇ ਵੀ ਸਮਾਜ ਵਿਰੋਧੀ ਅਨਸਰ ਦੀ ਸਿਫਾਰਿਸ਼ ਨਾ ਕੀਤੀ ਜਾਵੇ ਬਲਕਿ ਆਮ ਜਨਤਾ ਨੂੰ ਪੁਲੀਸ ਵਲੋਂ ਇਨਸਾਫ ਦਿੱਤਾ ਜਾਵੇਗਾ।ਇਸ ਮੌਕੇ ਕੁਲਵਿੰਦਰ ਸਿੰਘ ਝਨੇਰ ਬਲਾਕ ਪ੍ਰਧਾਨ ਕਾਂਗਰਸ ਕਮੇਟੀ, ਅਕਾਲੀ ਦਲ ਦੇ ਸਰਕਲ ਸੰਦੌੜ ਦੇ ਪ੍ਰਧਾਨ ਤਰਲੋਚਨ ਸਿੰਘ ਧਲੇਰ ਕਲਾਂ, ਸਰਪੰਚ ਇਕਬਾਲ ਸਿੰਘ ਜਾਤੀਵਾਲ, ਏ.ਐਸ.ਆਈ ਰਘਵੀਰ ਸਿੰਘ, ਏ.ਐਸ.ਆਈ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …
Punjab Post Daily Online Newspaper & Print Media