ਚੌਕ ਮਹਿਤਾ, 8 ਸਤੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁੱਖੀ ਦਮਦਮੀ ਟਕਸਾਲ ਪ੍ਰਧਾਨ ਸੰਤ
ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ ਅਧਿਆਪਕ ਦਿਵਸ ਦੇ ਸੰਬੰਧ ਵਿੱਚ ਪੋ੍ਰਗਰਾਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।ਇਸ ਤੋਂ ਉਪਰੰਤ ਅਧਿਆਪਕ ਦਿਵਸ ਦੀ ਮਹਾਨਤਾ ਦੱਸਦੇ ਹੋਏ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਅਤੇ ਵੱਖ-ਵੱਖ ਸੱਭਿਆਚਾਰਕ ਝਲਕੀਆਂ ਪੇਸ਼ ਕਰਕੇ ਮਨੋਰੰਜਨ ਕੀਤਾ।ਇਸ ਵਿੱਚ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਸਕੂਲ ਵਾਈਸ ਪ੍ਰਿੰ: ਹਰਜੋਤ ਸਿੰਘ, ਕਾਲਜ ਪ੍ਰਿੰ: ਦਿਲਬਾਗ ਸਿੰਘ, ਕਾਲਜ ਵਾਈਸ ਪ੍ਰਿੰ: ਗੁਰਦੀਪ ਸਿੰਘ, ਸਕੂਲ ਸੁਪਰਡੈਂਟ ਸਤਨਾਮ ਸਿੰਘ, ਸੁਪਰਡੈਂਟ ਬਾਜ ਸਿੰਘ, ਸੁਪਰਡੈਂਟ ਬਸੰਤ ਸਿੰਘ, ਕਾਲਜ ਸੁਪਰਡੈਂਟ ਮੈ: ਕੁਲਦੀਪ ਕੌਰ, ਅਥਲੈਟਿਕਸ ਕੋਚ ਹਰਭਜਨ ਸਿੰਘ, ਹਾਕੀ ਕੋਚ ਬਲਜਿੰਦਰ ਸਿੰਘ ਨੇ ਸਮੂਹ ਸਟਾਫ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਆ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media