ਅੰਮਿ੍ਤਸਰ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਚੰਡੀਗੜ ਪੰਜਾਬ ਜਰਨਲਿਸਟ ਐਸੋਸੀਏਸ਼ਨ ਨੇ ਸੀਨੀਅਰ ਪੱਤਰਕਾਰ ਤੇ ਪ੍ਰਸਿੱਧ ਸਮਾਜ ਸੇਵਿਕਾ ਗੌਰੀ
ਲੰਕੇਸ਼ ਦੀ ਹੱਤਿਆ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਰਨਾਟਕਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰਕੇ ਦੋਸ਼ੀਆਂ ਨੂੰ ਬਿਨਾਂ ਕਿਸ ਦੇਰੀ ਦੇ ਕਨੂੰਨ ਦੇ ਹਵਾਲੇ ਕੀਤਾ ਜਾਵੇ।
ਜਾਰੀ ਇੱਕ ਬਿਆਨ ਵਿੱਚ ਐਸੋਸੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਪੱਟੀ ਤੇ ਕਨਵੀਨਰ ਵਿਜੇ ਪੰਕਜ ਨੇ ਕਿਹਾ ਕਿ ਗੌਰੀ ਲੰਕੇਸ਼ ਦੀ ਕੀਤੀ ਗਈ ਹੱਤਿਆ ਭਗਵੇ ਅੱਤਵਾਦ ਵੱਲੋਂ ਕੀਤੇ ਜਾਣ ਤੋ ਇਨਕਾਰ ਨਹੀ ਕੀਤਾ ਜਾ ਸਕਦਾ ਕਿਉਂਕਿ ਉਸ ਦੀਆ ਲਿਖਤਾਂ ਪੂਰੀ ਤਰਾ ਧਰਮ ਨਿਰਪੱਖ ਤੇ ਕਰਮ ਕਾਂਡਾ ਨੂੰ ਟੁੰਬਦੀਆਂ ਸਨ।ਉਹਨਾਂ ਕਿਹਾ ਕਿ ਅੱਜ ਬਦਮਾਸ਼ਾਂ ਦੀ ਵੱਧਦੀ ਗਿਣਤੀ ਲੋਕ ਰਾਜ ਲਈ ਖਤਰੇ ਦੀ ਘੰਟੀ ਹੈਂ ਅਤੇ ਕੇਂਦਰ ਤੇ ਸੂਬਾ ਸਰਕਾਰਾਂ ਭਗਵੇ ਅੱਤਵਾਦ ਨੂੰ ਠੱਲ ਪਾਉਣ ਵਿੱਚ ਨਾਕਾਮ ਹੋ ਰਹੀਆਂ ਹਨ।ਉਹਨਾਂ ਕਿਹਾ ਕਿ ਪੱਤਰਕਾਰ ਭਾਈਚਾਰਾ ਅਜਿਹੇ ਸਰਕਾਰੀ ਅੱਤਵਾਦ ਨੂੰ ਕਦੇ ਵੀ ਬਰਦਾਸ਼ਤ ਨਹੀ ਕਰੇਗਾ ਅਤੇ ਲੋਕਤੰਤਰ ਦੇ ਚੌਥੇ ਥੰਮ ਵਜੋ ਜਾਣੇ ਜਾਂਦੇ ਮੀਡੀਆ ਦੀ ਸੁਰੱਖਿਆ ਨੂੰ ਹਰ ਹਾਲਤ ਵਿੱਚ ਯਕੀਨੀ ਬਣਾਇਆ ਜਾਵੇਗਾ।ਉਹਨਾਂ ਕਿਹਾ ਕਿ ਜਥੇਬੰਦੀ ਦੀ ਤੁਰੰਤ ਕਾਰਜਕਾਰੀ ਦੀ ਮੀਟਿੰਗ ਬੁਲਾ ਕੇ ਇੱਕ ਰੋਸ ਪ੍ਰਦਰਸ਼ਨ ਦਾ ਪ੍ਰੋਗਰਾਮ ਉਲੀਕੀਆ ਜਾਵੇਗਾ ਅਤੇ ਕਰਨਾਟਕਾ ਸਰਕਾਰ ‘ਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਦਬਾਅ ਪਾਇਆ ਜਾਵੇਗਾ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media