Tuesday, March 24, 2026

ਸ਼੍ਰੋਮਣੀ ਕਮੇਟੀ ਵਲੋਂ ਪ੍ਰਚਾਰਕਾਂ ਤੇ ਧਾਰਮਿਕ ਅਧਿਆਪਕਾਂ ਦੀ ਇਕੱਤਰਤਾ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਕੂਲੀ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ SGPCਸਬੰਧੀ ਵਿਚਾਰਾਂ ਕਰਨ ਲਈ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਪ੍ਰਚਾਰਕਾਂ ਅਤੇ ਧਾਰਮਿਕ ਅਧਿਆਪਕਾਂ ਨਾਲ ਇਕੱਤਰਤਾ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਲੰਮੇ ਅਰਸੇ ਤੋਂ ਲਈ ਜਾ ਰਹੀ ਧਾਰਮਿਕ ਪ੍ਰੀਖਿਆ ਦਾ ਮੰਤਵ ਬੱਚਿਆਂ ਅਤੇ ਨੌਜਵਾਨਾਂ ਨੂੰ ਗੁਰਮਤਿ ਦੀ ਵਿਚਾਰਧਾਰਾ ਨਾਲ ਜੋੜਨਾ ਹੈ।ਉਨ੍ਹਾਂ ਆਖਿਆ ਕਿ ਪ੍ਰਚਾਰਕ ਤੇ ਧਾਰਮਿਕ ਅਧਿਆਪਕ ਵਿਦਿਆਰਥੀਆਂ ਅੰਦਰ ਧਾਰਮਿਕ ਸਿੱਖਿਆ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਭੂਮਿਕਾ ਨਿਭਾਅ ਸਕਦੇ ਹਨ।ਉਨ੍ਹਾਂ ਹਾਜ਼ਰ ਪ੍ਰਚਾਰਕਾਂ ਤੇ ਧਾਰਮਿਕ ਅਧਿਆਪਕਾਂ ਨੂੰ ਕਿਹਾ ਕਿ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਧਾਰਮਿਕ ਪ੍ਰੀਖਿਆ ਦੇਣ ਲਈ ਪ੍ਰੇਰਿਤ ਕੀਤਾ ਜਾਵੇ।ਅਵਤਾਰ ਸਿੰਘ ਸੈਂਪਲਾ, ਧਰਮ ਪ੍ਰਚਾਰ ਕਮੇਟੀ ਦੇ ਐਡੀਸ਼ਨਲ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਤੇ ਹਰਭਜਨ ਸਿੰਘ ਮਨਾਵਾਂ, ਗੁਰਮੀਤ ਸਿੰਘ ਬੁੱਟਰ ਮੀਤ ਸਕੱਤਰ, ਪ੍ਰੋ: ਸੁਖਦੇਵ ਸਿੰਘ ਇੰਚਾਰਜ ਧਾਰਮਿਕ ਪ੍ਰੀਖਿਆ, ਗਿਆਨੀ ਸਵਰਨ ਸਿੰਘ ਇੰਚਾਰਜ ਸਿੱਖ ਮਿਸ਼ਨ ਜੰਮੂ ਕਸ਼ਮੀਰ ਤੇ ਬੀਬੀ ਬਲਜਿੰਦਰ ਕੌਰ ਧਾਰਮਿਕ ਅਧਿਆਪਕਾਂ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਸਰਵਣ ਸਿੰਘ, ਭਾਈ ਜੱਜ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਹੀਰਾ ਸਿੰਘ, ਭਾਈ ਬਲਵੰਤ ਸਿੰਘ, ਭਾਈ ਹਰਜੀਤ ਸਿੰਘ, ਭਾਈ ਪ੍ਰੇਮਜੀਤ ਸਿੰਘ, ਭਾਈ ਗੁਰਬਚਨ ਸਿੰਘ ਕਲਸੀਆਂ ਸਮੇਤ ਪ੍ਰਚਾਰਕ ਤੇ ਧਾਰਮਿਕ ਅਧਿਆਪਕ ਮੌਜੂਦ ਸਨ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply