ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਕੁੱਝ ਸ਼ਰਾਰਤੀ ਅਨਸਰ
ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਿਆਂ ਸਿੱਖਾਂ ਨੂੰ ਦਿਨ-ਬ-ਦਿਨ ਮਜਬੂਰ ਕਰ ਰਹੇ ਹਨ ਕਿ ਕਿਵੇਂ ਨਾ ਕਿਵੇਂ ਕੋਈ ਅਣਸੁਖਾਵੀਂ ਘਟਨਾਂ ਵਾਪਰੇ।ਅਜਿਹੇ ਸ਼ਰਾਰਤੀ ਲੋਕ ਸ਼ੋਸ਼ਲ ਮੀਡੀਆ `ਤੇ ਕਈ ਤਰ੍ਹਾਂ ਦੀਆਂ ਵੀਡੀਓ ਕਲਿਪ ਪਾ ਕੇ ਸਿੱਖਾਂ ਦਾ ਮਜ਼ਾਕ ਉਡਾ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੇ ਹਨ, ਜੋ ਸਿੱਖਾਂ ਲਈ ਬਰਦਾਸ਼ਤ ਕਰਨਾ ਔਖਾ ਹੋ ਗਿਆ ਹੈ।
ਜਥੇਦਾਰ ਨੇ ਕਿਹਾ ਕਿ ਹੁਣ ਇੱਕ ਨਵੀਂ ਵੀਡੀਓ ਕਲਿਪ ਸ਼ਾਕਸ਼ੀ ਭਾਰਦਵਾਜ ਵੱਲੋਂ ਪਾਈ ਗਈ ਹੈ, ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸਿੱਖ ਗੁਰੂ ਸਾਹਿਬਾਨ ਅਤੇ ਸਿੱਖਾਂ ਦੇ ਕਕਾਰਾਂ ਸਬੰਧੀ ਇਤਰਾਜਯੋਗ ਭਾਸ਼ਾ ਵਰਤੀ ਗਈ ਹੈ।ਉਨਾਂ ਕਿਹਾ ਕਿ ਇਸ ਸ਼ਾਕਸ਼ੀ ਨੂੰ ਆਪਣੇ ਬਜੁੱਰਗਾਂ ਪਾਸੋਂ ਸਿੱਖ ਇਤਿਹਾਸ ਬਾਰੇ ਪੁੱਛ ਲੈਣਾ ਚਾਹੀਦਾ ਹੈ ਕਿ ਨੌਵੇਂ ਪਾਤਸ਼ਾਹ ਜੀ ਨੇ ਆਪਣਾ ਬਲੀਦਾਨ ਕਿਸ ਲਈ ਦਿੱਤਾ ਸੀ।ਜਥੇਦਾਰ ਨੇ ਕਿਹਾ ਕਿ ਜੰਮੂ-ਕਸ਼ਮੀਰ ਦੀਆਂ ਸਮੁੱਚੀਆਂ ਸਿੱਖ ਸੰਗਤਾਂ ਇਸ ਕੇਸ ਸਬੰਧੀ ਇਕਮੁੱਠ ਹੋ ਕੇ ਇਸ ਸ਼ਾਕਸ਼ੀ ਭਾਰਦਵਾਜ `ਤੇ ਸਖ਼ਤ ਕਾਰਵਾਈ ਕਰਵਾਉਣ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media