ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਰਸਾ ਵਿਹਾਰ ਸੁਸਾਇਟੀ ਦੇ ਅ੍ਹੁਦੇਦਾਰਾਂ ਦੀ ਚੋਣ ਤੋਂ ਬਾਅਦ ਸ਼ੁਰੂ ਹੋਏ ਵਿਵਾਦ ਦੇ ਚੱਲਦਿਆਂ ਮੁੜ ਚੁਣੇ ਗਏ
ਪ੍ਰਧਾਨ ਦੇ ਅਸਤੀਫੇ ਉਪਰੰਤ ਹੁਣ ਪੰਜ ਕਾਰਜਕਾਰਨੀ ਕਮੇਟੀ ਮੈਂਬਰਾਂ ਵਲੋਂ ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਵਲੋਂ ਵਿਰਸਾ ਵਿਹਾਰ ਪ੍ਰਤੀ 10 ਸਾਲਾਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨਾਂ ਦੇ ਹੱਕ ਅਵਾਜ਼ ਬੁਲੰਦ ਕਰਦੇ ਹੋਏ ਆਪਣੇ ਅਸਤੀਫੇ ਦੇ ਦਿਤੇ ਹਨ।ਪ੍ਰੈਸ ਨੂੰ ਜਾਰੀ ਬਿਆਨ ਵਿੱਚ ਉਨਾਂ ਕਿਹਾ ਹੈ ਕਿ ਵਿਰਸਾ ਵਿਹਾਰ ਸਬੰਧੀ ਕੁੱਝ ਲੋਕਾਂ ਵਲੋਂ ਛੇੜੇ ਵਾਦ ਵਿਵਾਦ ਕਾਰਣ ਉਹ ਆਪਣੇ ਅਸਤੀਫੇ ਮਾਨਯੋਗ ਡਿਪਟੀ ਕਮਿਸ਼ਨਰ ਕਮਲਜੀਤ ਸਿੰਘ ਸੰਘਾ ਨੂੰ ਭੇਜ ਰਹੇ ਹਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media