ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵਿਮੈਨ ਦੀ ਮਿਹਨਤੀ ਤੇ ਅਗਾਂਹਵਧੂ ਪ੍ਰਿੰਸੀਪਲ ਡਾ.
ਪੁਸ਼ਪਿੰਦਰ ਵਾਲੀਆ ਨੂੰ ਅਕਾਦਮਿਕ ਖੇਤਰ ‘ਚ ਉਹਨਾਂ ਵਲੋਂ ਨਿਭਾਏ ਜਾ ਰਹੇ ਬਹੁਮੁੱਲੇ ਯੋਗਦਾਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਪੋਰਟਸ ਪ੍ਰਧਾਨ ਹੋਣ ਵਜੋਂ ਅਧਿਆਪਕ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਬਾਕਸਿੰਗ ਕਲਬ (ਰਜਿ.) ਅੰਮ੍ਰਿਤਸਰ ਵਲੋਂ ਵਿਸ਼ੇਸ਼ ਸਨਮਾਨ ਦਿੱਤਾ ਗਿਆ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੀ ਇਸ ਪ੍ਰਾਪਤੀ `ਤੇ ਪ੍ਰਧਾਨ ਬਲਦੇਵ ਰਾਜ, ਪ੍ਰਬੰਧਕੀ ਸਕੱਤਰ ਬਲਜਿੰਦਰ ਸਿੰਘ ਮੱਟੂ, ਮਿਸਜ਼ ਸਵੀਟੀ ਬਾਲਾ ਮੁਖੀ ਸਰੀਰਕ ਸਿੱਖਿਆ ਵਿਭਾਗ, ਅਸਿਸਟਂੈਟ ਪ੍ਰੋ. ਸਵਿਤਾ, ਅਸਿਸਟੈਂਟ ਪ੍ਰੋ. ਗਗਨਪ੍ਰੀਤ ਕੌਰ ਅਤੇ ਮਿਸ ਰਾਜਦੀਪ ਕੌਰ ਨੇ ਮੁਬਾਰਕਬਾਦ ਦਿੱਤੀ।ਪ੍ਰਿੰਸੀਪਲ ਡਾ. ਵਾਲੀਆ ਨੇ ਖੁਸ਼ੀ ਮਹਿਸੂਸ ਕਰਦਿਆਂ ਬੀ.ਬੀ.ਕੇ ਡੀ.ਏ.ਵੀ. ਕਾਲਜ ਵੱਲੋਂ ਕਲੱਬ ਦੇ ਮੈਂਬਰਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਖਿਡਾਰਣਾਂ ਲਈ ਖੇਡ-ਖੇਤਰ ਨੂੰ ਹੋਰ ਪ੍ਰਫੁਲਿਤ ਕਰਨ ਲਈ ਹਮੇਸ਼ਾਂ ਤੱਤਪਰ ਰਹਿਣਗੇ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media