Tuesday, August 25, 2026

ਗੁਰਦੁਆਰਾ ਤੂਤ ਸਾਹਿਬ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ)  ਸਥਾਨਕ ਸੁਲਤਨਵਿੰਡ ਰੋਡ ਸਥਿਤ ਸ੍ਰੀ ਗੁਰੂੁ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ PPN0809201713ਗੁਰਦੁਆਰਾ ਤੂਤ ਸਾਹਿਬ ਵਿਖੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅਯੋਜਿਤ ਕੀਤਾ ਗਿਆ ।ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਇਹ ਨਗਰ ਕੀਰਤਨ ਵੱਖ-ਵੱਖ ਬਜਾਰਾਂ, ਗਲੀਆ, ਮੁਹੱਲਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਅਟਾਰੀ ਸਾਹਿਬ ਪਹੁੰਚ ਕੇ ਸੰਪੂਰਨ ਹੋਇਆ॥ਨਗਰ ਕੀਰਤਨ ਵਿੱਚ ਸ਼ਾਮਲ ਵਿੱਚ ਵੱਖ-ਵੱਖ ਸਕੂਲੀ ਬੱਚਿਆਂ ਅਤੇ ਗੱਤਕਾ ਪਾਰਟੀਆਂ ਨੇ ਸਿੱਖ ਮਾਰਸਲ ਆਰਟ ਗੱਤਕੇ ਦੇ ਜੋਹਰ ਦਿਖਾਏ।ਗੁਰਦੁਆਰਾ ਅਟਾਰੀ ਸਾਹਿਬ ਵਿਖੇ ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਾਣਾ ਪਲਵਿੰਦਰ ਸਿੰਘ, ਮੀਤ ਪ੍ਰਧਾਨ ਵੱਸਣ ਸਿੰਘ ਵੱਲੋਂ ਪੰਜਾਂ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ।ਜਦਕਿ ਬਾਬਾ ਸਤਨਾਮ ਸਿੰਘ ਗੁਰੂ ਕੇ ਬਾਗ ਵਾਲੇ ਅਤੇ ਮੇਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਰਾਜ ਬਹਾਦੁਰ ਸਿੰਘ, ਬਲਰਾਜ ਸਿੰਘ ਬੱਲਾ ਤੇ ਹੋਰਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੋਕੇ ਮਨਿੰਦਰਪਾਲ ਸਿੰਘ ਪਲਾਸੋਰ, ਮਨਵਿੰਦਰ ਸਿੰਘ ਸੰਧਾਵਾਲੀਆ, ਬਲਜੀਤ ਸਿੰਘ ਡੇਅਰੀ ਵਾਲੇ, ਮੋਹਣ ਸਿੰਘ ਮਾੜੇਮੇਗਾ, ਬਲਵਿੰਦਰ ਸਿੰਘ ਕਾਲਾ, ਹਰਜੀਤ ਸਿੰਘ ਠੇਕੇਦਾਰ, ਅਮਰੀਕ ਸਿੰਘ, ਜੋਬਨਜੀਤ ਸਿੰਘ ਸ਼ੰਕਰਪੁਰੀਆ, ਤਰਸੇਮ ਸਿੰਘ ਰਾਮਪੁਰਾ, ਹਰਦੀਪ ਸਿੰਘ ਮੁੰਡਾਪਿੰਡ, ਸਰਬਜੀਤ ਸਿੰਘ ਚੀਮਾ, ਬਾਊ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਨੇ ਹਜ਼ਾਰੀ ਲਗਵਾਈ।ਸਲਾਨਾ ਜੋੜ ਮੇਲੇ ਸਬੰਧੀ ਗੁਰਦੁਆਰਾ ਤੂਤ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …

Leave a Reply