Sunday, September 6, 2026

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਪੈਨਸ਼ਨਰਾਂ ਵੱਲੋਂ ਧਰਨਾ 11 ਸਤੰਬਰ ਨੂੰ

ਸਮਰਾਲਾ, 8 ਸਤੰਬਰ (ਪੰਜਾਬ ਪੋਸਟ- ਕੰਗ) –  ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਪੈਨਸ਼ਨਰਜ ਐਸੋ: ਮੰਡਲ ਸਮਰਾਲਾ ਦੀ ਡਵੀਜਨ ਕਮੇਟੀ ਦੀ ਹੰਗਾਮੀ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸੀਨੀਅਰ ਕਾਰਜਕਾਰੀ ਇੰਜੀਨੀਅਰ ਵੰਡ ਮੰਡਲ ਸਮਰਾਲਾ ਦੇ ਦੁਰਵਿਵਹਾਰ ਅਤੇ ਭੈੜੇ ਵਤੀਰੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।ਪੈਨਸ਼ਨਰਜ਼ ਐਸੋ: ਮੰਡਲ ਸਮਰਾਲਾ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਪੂਰੀਆਂ ਕਰਨ ਦੀ ਬਜਾਇ ਜਥੇਬੰਦੀ ਦੇ ਅਹੁਦੇਦਾਰਾਂ ਨਾਲ ਦੁਰ ਵਿਵਹਾਰ ਕੀਤਾ ਜਾਂਦਾ ਹੈ।
ਪੈਨਸ਼ਨਰਜ ਐਸੋ: ਮੰਡਲ ਸਮਰਾਲਾ ਦੇ ਫੈਸਲੇ ਅਨੁਸਾਰ 11 ਸਤੰਬਰ ਨੂੰ ਸੀਨੀਅਰ ਕਾਰਜਕਾਰੀ ਇੰਜੀਨੀਅਰ ਦੇ ਦਫਤਰ ਘੁਲਾਲ ਅੱਗੇ ਵਿਸ਼ਾਲ ਧਰਨੇ ਦੀਆਂ ਤਿਆਰੀ ਮੁਕੰਮਲ ਕਰ ਲਈਆਂ ਗਈਆਂ ਹਨ। ਧਰਨੇ ਵਿੱਚ ਪੈਨਸ਼ਨਰਜ ਐਸੋ: ਮੰਡਲ ਸਮਰਾਲਾ ਦੇ ਸਮੂਹ ਪੈਨਸ਼ਰਜ਼ ਅਤੇ ਵਿਧਵਾਵਾਂ ਤੋਂ ਬਿਨਾਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਭਰਾਤਰੀ ਜਥੇਬੰਦੀ ਟੈਕਨੀਕਲ ਸਰਵਿਸ ਯੂਨੀਅਨ ਅਤੇ ਪੀ.ਐਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਜਾਂਦੀ ਹੈ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰੇਮ ਸਿੰਘ ਐਸ.ਡੀ.ਓ ਰਿਟਾ ਸੀਨੀ: ਮੀਤ ਪ੍ਰਧਾਨ, ਗੁਰਸ਼ਰਨ ਸਿੰਘ ਸਕੱਤਰ, ਜੁਗਲ ਕਿਸ਼ੋਰ ਸਾਹਨੀ ਸਹਾਇਕ ਸਕੱਤਰ, ਜਗਤਾਰ ਸਿੰਘ ਪ੍ਰੈੱਸ ਸਕੱਤਰ, ਓਮ ਪ੍ਰਕਾਸ਼, ਪ੍ਰੇਮ ਚੰਦ ਭਲਾ ਲੋਕ, ਦਰਸ਼ਨ ਸਿੰਘ ਖਜਾਨਚੀ, ਭੁਪਿੰਦਰਪਾਲ ਸਿੰਘ, ਮੋਹਣ ਸਿੰਘ, ਪ੍ਰੇਮ ਕੁਮਾਰ ਅਤੇ ਅਮਰੀਕ ਸਿੰਘ ਆਦਿ ਸ਼ਾਮਲ ਸਨ।

Check Also

 ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …

Leave a Reply