Thursday, March 26, 2026

ਵਿਦਿਆਰਥੀਆਂ ਦੀਆਂ ਮੁਸ਼ਕਲਾਂ ਦੇ ਤੁਰੰਤ ਨਿਪਟਾਰੇ ਲਈ ਹੈਲਪ ਡੈਸਕ ਗਠਿਤ ਵੀ.ਸੀ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਨੇ PPN0809201718ਅੱਜ ਇਥੇ ਯੂਨੀਵਰਸਿਟੀ ਦੇ ਸਿੰਡੀਕੇਟ ਰੂਮ ਵਿਖੇ ਪੱਤਰਕਾਰਾਂ ਨਾਲ ਯੂਨੀਵਰਸਿਟੀ ਦੀਆਂ ਸੰਭਾਵੀ ਯੋਜਨਾਵਾਂ ਬਾਰੇ ਇਕ ਵਿਸ਼ੇਸ਼ ਇਕੱਤਰਤਾ ਕੀਤੀ।ਇਸ ਮੌਕੇ ਵੱਖ-ਵੱਖ ਅਖਬਾਰਾਂ ਅਤੇ ਇਲੈਕਟ੍ਰੌਨਿਕ ਮੀਡੀਆ ਦੇ ਨੁਮਾਇੰਦਿਆਂ ਤੋਂ ਇਲਾਵਾ ਯੂਨੀਵਰਸਿਟੀ ਦੇ ਡੀਨ, ਅਕਾਦਮਿਕ ਮਾਮਲੇ, ਪ੍ਰੋ. ਕਮਲਜੀਤ ਸਿੰਘ ਅਤੇ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਹਾਜ਼ਰ ਸਨ।
ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਦਰਪੇਸ਼ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਤੁਰੰਤ ਕਰਨ ਲਈ ਇਕ ਹੈਲਪ ਡੈਸਕ ਗਠਿਤ ਕੀਤਾ ਗਿਆ ਹੈ।ਜਿਸ ਵਿਚ ਪ੍ਰੀਖਿਆ ਸ਼ਾਖਾਵਾਂ ਦੇ ਚੁਨਿੰਦਾ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ ਜੋ ਕਿ ਫੋਨ ਰਾਹੀਂ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਗੇ ਅਤੇ ਉਨਾਂ੍ਹ ਨੂੰ ਗਾਈਡ ਕਰਨਗੇ।ਉਨ੍ਹਾਂ ਕਿਹਾ ਕਿ ਆਨਲਾਈਨ ਐਡਮਿਸ਼ਨ ਪੋਰਟਲ ਵੀ ਸ਼ੁਰੂ ਕੀਤਾ ਗਿਆ ਹੈ। ਪਿਛਲੇ ਸਾਲਾਂ ਵਿਚ ਵਿਦਿਆਰਥੀਆਂ ਨੂੰ ਆਨਲਾਈਨ ਐਡਮਿਸ਼ਨ ਫਾਰਮ ਭਰਨ ਵੇਲੇ ਵੱਖ-ਵੱਖ ਵਿਸ਼ਿਆਂ ਦੀ ਚੋਣ ਕਰਨ ਅਤੇ ਬੈਂਕ ਵਿਚ ਫੀਸਾਂ ਜਮ੍ਹਾਂ ਕਰਵਾਉਣ ਸਬੰਧੀ ਆ ਰਹੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਨਵੇਂ ਪੋਰਟਲ ਵਿਚ ਦਾਖਲਾ ਪ੍ਰੀਕਿਰਿਆ ਨੂੰ ਹੋਰ ਸੁਖਾਲਾ ਕਰ ਦਿੱਤਾ ਗਿਆ ਹੈ।ਆਨ ਲਾਈਨ ਪੇਮੈਂਟ ਦੀ ਸਹੂਲਤ ਸ਼ੁਰੂ ਹੋਣ ਦੇ ਨਾਲ ਵਿਦਿਆਰਥੀਆਂ ਨੂੰ ਬੈਂਕਾਂ ਦੀਆਂ ਲੰਬੀਆਂ ਕਤਾਰਾਂ ਤੋਂ ਵੀ ਛੁਟਕਾਰਾ ਮਿਲੇਗਾ।
ਆਨਲਾਈਨ ਟਰਾਂਸਕ੍ਰਿਪਿਟ ਸਹੂਲਤ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਆਨਲਾਈਨ ਪੋਰਟਲ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ।ਇਸ ਸਬੰਧੀ ਟਰਾਂਸਕ੍ਰਿਪਿਟ ਆਨਲਾਈਨ ਅਪਲਾਈ ਕਰਨ ਦੇ ਨਾਲ ਫੀਸ ਵੀ ਆਨਲਾਈਨ ਅਦਾ ਕੀਤੀ ਜਾ ਸਕੇਗੀ ਅਤੇ ਟਰਾਂਸਕ੍ਰਿਪਿਟ ਸਬੰਧੀ ਚੱਲ ਰਹੇ ਕਾਰਜ ਦੀ ਜਾਣਕਾਰੀ ਵੀ ਆਨਲਾਈਨ ਪਤਾ ਲੱਗ ਸਕੇਗੀ।ਆਨਲਾਈਨ ਅਪਲਾਈ ਕਰਨ ਦੀ ਮਿਤੀ ਤੋਂ ਤਿੰਨ ਕੰਮ ਵਾਲੇ ਦਿਨਾਂ ਵਿਚ ਟਰਾਂਸਕ੍ਰਿਪਿਟ ਡਿਸਪੈਚ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿਚ ਦਫਤਰੀ ਫਾਈਲਾਂ ਦਾ ਟਰੈਕਿੰਗ ਸਿਸਟਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ ਜਿਸ ਵਿਚ ਫਾਈਲ ਜੋ ਕਿ ਯੂਨੀਵਰਸਿਟੀ ਦੇ ਕਿਸੇ ਵੀ ਦਫਤਰ ਵਿਚ ਹੈ ਅਤੇ ਉਸ ਉਪਰ ਚੱਲ ਰਹੀਂ ਕਾਰਵਾਈ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਫਾਈਲ ਨੂੰ ਤਿੰਨ ਕੰਮ ਵਾਲੇ ਦਿਨ ਤੋਂ ਵੱਧ ਦੇਰੀ ਲਗਦੀ ਹੈ ਤਾਂ ਉਸ ਸਬੰਧੀ ਜਾਣਕਾਰੀ ਵੀ ਪ੍ਰਾਪਤ ਹੋਵੇਗੀ।ਉਨ੍ਹਾਂ ਕਿਹਾ ਕਿ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਅਤੇ ਕਾਰਵਾਈ ਵੀ ਆਨਲਾਈਨ ਹੋਵੇਗੀ।
ਪ੍ਰੋ. ਸੰਧੂ ਨੇ ਕਿਹਾ ਕਿ ਅਧਿਆਪਕਾਂ ਅਤੇ ਖੋਜਾਰਥੀਆਂ ਵੱਲੋਂ ਕੀਤੀ ਗਈ ਖੋਜ ਅਤੇ ਜਾਣਕਾਰੀ ਯੂਨੀਵਰਸਿਟੀ ਵੱਲੋਂ ਨਵੇਂ ਚਲਾਏ ਜਾ ਰਹੇ ਵੈਬ ਪੋਰਟਲ ‘ਤੇ ਉਪਲਬਧ ਹੋਵੇਗੀ ਅਤੇ ਲੋੜ ਅਨੁਸਾਰ ਅਧਿਆਪਕ ਜਾਂ ਖੋਜਾਰਥੀ ਆਪਣੀ ਖੋਜ ਨੂੰ ਅਪਲੋਡ ਵੀ ਕਰ ਸਕਣਗੇ।ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿਖੇ ਵੱਖ-ਵੱਖ ਥਾਵਾਂ ‘ਤੇ ਸਵਾਈਪ ਮਸ਼ੀਨਾਂ ਵੀ ਲਾਈਆਂ ਜਾਣਗੀਆਂ ਅਤੇ ਵਿਦਿਆਰਥੀਆਂ ਦੀ ਸਹੂਲਤ ਲਈ ਯੂਨੀਵਰਸਿਟੀ ਵੱਲੋਂ ਸ਼ਨਾਖਤੀ ਕਾਰਡ-ਕਮ-ਡੈਬਿਟ ਕਾਰਡ ਦੇ ਜ਼ਰੀਏ ਵਿਦਿਆਰਥੀ ਲੋੜੀਂਦੀ ਰਕਮ ਕਢਵਾ ਸਕਣਗੇ।
ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਹਰ ਤਰ੍ਹਾਂ ਦੇ ਕਾਰਜ ਆਨਲਾਈਨ ਜ਼ਰੀਏ ਕੀਤੇ ਜਾਣਗੇ ਤਾਂ ਜੋ ਕਾਗਜ਼ ਦੀ ਵਰਤੋਂ ਘਟਾਈ ਜਾ ਸਕੇ।ਉਨ੍ਹਾਂ ਕਿਹਾ ਕਿ ਦਾਖਲੇ ਤੋਂ ਲੈ ਕੇ ਪ੍ਰੀਖਿਆਵਾਂ, ਫੀਸਾਂ ਜਮ੍ਹਾਂ ਕਰਵਾਉਣਾ, ਨਤੀਜੇ ਜਿਹੇ ਸਾਰੇ ਕਾਰਜ ਆਨਲਾਈਨ ਹੀ ਕੀਤੇ ਜਾ ਸਕਣਗੇ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਕਲਾਸਾਂ ਵਿਚ ਹਾਜਰੀ ਦੀ ਜਾਣਕਾਰੀ ਵੀ ਆਨਲਾਈਨ ਤੇ ਐਸ.ਐਮ.ਐਸ ਰਾਹੀਂ ਕਰ ਦਿੱਤੀ ਜਾਵੇਗੀ ਤਾਂ ਜੋ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਮੇਂ ਸਮੇਂ ਹਾਜਰੀ ਦਾ ਪਤਾ ਲਗਦਾ ਰਹੇ।
ਉਨ੍ਹਾਂ ਕਿਹਾ ਕਿ ਵੱਖ-ਵੱਖ ਕਲਾਸਾਂ ਦੇ ਸਿਲੇਬਸਾਂ ਨੂੰ ਲੋੜ ਅਨੁਸਾਰ ਸੋਧ ਕੇ ਅੰਤਰਰਾਸ਼ਟਰੀ ਪੱਧਰ ਦਾ ਬਣਾਇਆ ਜਾਵੇਗਾ ਅਤੇ ਕਿਹਾ ਕਿ ਵਿਦਿਆਰਥੀਆਂ ਨੂੰ ਪ੍ਰਯੋਗੀ ਜਾਣਕਾਰੀ ਤੋਂ ਇਲਾਵਾ ਆਪਣੀ ਰੁਚੀ ਅਨੁਸਾਰ ਵੱਖ-ਵੱਖ ਵਿਸ਼ਿਆਂ ਦਾ ਗਿਆਨ ਵੀ ਹੋਣਾ ਬਹੁਤ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਹੁਣ ਹਰ ਜਗ੍ਹਾ ਨੌਕਰੀਆਂ ਲਈ ਹੱਥੀ ਕੰਮ ਕਰਨ ਵਾਲੇ ਉਮੀਦਵਾਰਾਂ ਨੂੰ ਪਹਿਲ ਦੇ ਆਧਾਰ ‘ਤੇ ਰੱਖਿਆ ਜਾਂਦਾ ਹੈ।ਇਸ ਲਈ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਹਰ ਸੰਭਵ ਉਪਰਾਲੇ ਨਾਲ ਹੱਥੀ ਸਿਖਲਾਈ ਦੇਣ ‘ਤੇ ਹੋਰ ਜੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸਿੱਧ ਅਤੇ ਯੋਗ ਮਨੋਵਿਗਿਆਨੀਆਂ ਦੀ ਮਦਦ ਨਾਲ ਵਿਦਿਆਰਥੀਆਂ ਦੀ ਮਨੋਵਿਗਿਆਨਕ ਕੌਂਸਲਿੰਗ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੀ ਲੋੜ ਅਨੁਸਾਰ ਮਦਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਯੂਨੀਵਰਸਿਟੀ ਤੋਂ ਬਾਹਰੀ ਵਿਦਿਆਰਥੀਆਂ ਨੂੰ ਵੀ ਕੌਂਸਲਿੰਗ ਦੀ ਸਹੂਲਤ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਵੱਖ ਵੱਖ ਰਾਸ਼ਟਰੀ ਤੇ ਅੰਤਰਰਾਸ਼ਟਰੀ ਅਦਾਰਿਆਂ ਨਾਲ ਸਮਝੌਤੇ ਕੀਤੇ ਜਾਣਗੇ ਜਿਸ ਅਧੀਨ ਅਧਿਆਪਕਾਂ ਅਤੇ ਖੋਜਾਰਥੀਆਂ ਨੂੰ ਵੱਖ ਅਦਾਰੇ ਅਤੇ ਪ੍ਰਯੋਗਸ਼ਾਲਾਵਾਂ ਵਿਚ ਜਾ ਕੇ ਕਾਰਜ ਕਰਨ ਦਾ ਮੌਕਾ ਮਿਲ ਸਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਅਦਾਰੇ ਦੀ ਕਾਮਯਾਬੀ ਵਿਚ ਉਥੋਂ ਦੇ ਸਾਬਕਾ ਵਿਦਿਆਰਥੀਆਂ ਦਾ ਮਹੱਤਵਪੂਰਨ ਯੋਗਦਾਨ ਹੁੰਦਾ ਹੈ ਇਸ ਲਈ ਯੂਨੀਵਰਸਿਟੀ ਵੱਲੋਂ ਸਾਰੇ ਸਾਬਕਾ ਵਿਦਿਆਰਥੀਆਂ ਨੂੰ ਅਲੂਮਿਨੀ ਐਸੋਸੀਏਸ਼ਨ ਵਿਚ ਸ਼ਾਮਿਲ ਕਰਦਿਆਂ ਡਾਟਾਬੇਸ ਤਿਆਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਯੂਨੀਵਰਸਿਟੀ ਦੇ ਵਿਕਾਸ ਲਈ ਯੋਗਦਾਨ ਪਾਉਣ ਲਈ ਪ੍ਰੇਰਿਆ ਜਾਵੇਗਾ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply