Friday, September 4, 2026

ਅਣਪਛਾਤੇ ਵਿਅਕਤੀ ਦੀ ਲਾਸ਼ ਸ਼ਨਾਖਤ ਲਈ ਰੱਖੀ

ਅੰਮਿ੍ਤਸਰ, 8 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਸਰਾਂ ਤੋਂ ਲਿਜਾ ਕੇ ਇੱਕ ਅਣਪਛਾਤੇ ਵਿਅਕਤੀ ਨੂੰ 108 ਐਂਬੂਲੈਂਸ ਵਲੋਂ ਇਲਾਜ PPN0809201721ਵਾਸਤੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿਸ ਦੀ ਅੱਜ ਮੌਤ ਹੋ ਗਈ ਹੈ।ਉਕਤ ਵਿਅਕਤੀ ਦੀ ਸ਼ਨਾਖਤ ਅਤੇ ਤੱਕ ਨਹੀਂ ਹੋ ਸਕੀ।ਪੁਲਿਸ ਚੌਂਕੀ ਗਲਿਆਰਾ ਨੇ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰੱਖਿਆ ਹੈ, ਤਾਂ ਜੋ ਮਿ੍ਰਤਕ ਦੀ ਸ਼ਨਾਖਤ ਕਰਵਾਈ ਜਾ ਸਕੇ।ਇਸ ਬਾਬਤ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀ, ਜਿਸ ਦੀ ਉਮਰ 45-46 ਕੁ ਸਾਲ ਦੇ ਕਰੀਬ ਲੱਗਦੀ ਹੈ, ਕੱਦ 5 ਫੁੱਟ 8/9 ਇੰਚ ਅਤੇ ਰੰਗ ਸਾਵਲਾ, ਸਿਰ ਤੋਂ ਮੋਨਾ ਮੁੱਲਾ ਫੈਸ਼ਨ, ਬਿਸਕੁੱਟੀ ਕਮੀਜ਼ ਅਤੇ ਫਿੱਕੇ ਨੀਲੇ ਰੰਗ ਦਾ ਪਜਾਮਾ ਪਾਇਆ ਹੋਇਆ ਹੈ।ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਵਿਅਕਤੀ ਬਾਬਤ ਜਾਣਦਾ ਹੋਵੇ ਤਾਂ ਤਾਂ ਕੁਲਦੀਪ ਸਿੰਘ ਏ.ਐਸ.ਆਈ ਗਲਿਆਰਾ ਪੁਲਿਸ ਚੌਕੀ ਨਾਲ ਸੰਪਰਕ ਕਰੇ।

Check Also

ਜ਼ਿਲ੍ਹਾ ਸਿੱਖਿਆ ਅਫਸਰ ਕੰਵਲਜੀਤ ਸਿੰਘ ਸੰਧੂ ਵਲੋਂ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਸਵੱਛਤਾ ਪਖਵਾੜਾ ਦੀ ਸ਼ੁਰੂਆਤ

ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਜ਼ਿਲ੍ਹੇ ਦੇ ਸਮੂਹ ਸਕੂਲਾਂ ਅੰਦਰ ਸਫਾਈ ਅਤੇ ਸਵੱਛਤਾ ਨੂੰ …

Leave a Reply