Friday, March 6, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸੁਆਗਤ ਸਮਾਰੋਹ ਦਾ ਆਯੋਜਨ

PPN120715
ਅੰਮ੍ਰਿਤਸਰ, 12  ਜੁਲਾਈ (ਜਗਦੀਪ ਸਿੰਘ ਸੱਗੂ)-  ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਸਕੂਲ ਦੇ ਨਵੇਂ ਬਣੇ ਮੈਂਬਰ ਇੰਚਾਰਜ ਸਾਹਿਬਾਨ ਸ੍ਰ. ਹਰਮਿੰਦਰ ਸਿੰਘ ਅਤੇ ਸ੍ਰ. ਨਵਪ੍ਰੀਤ ਸਿੰਘ ਸਾਹਨੀ ਦੇ ਸਨਮਾਨ ਵਿੱਚ ਇਕ ‘ਸੁਆਗਤ ਸਮਾਰੋਹ’ ਦਾ ਆਯੋਜਨ ਕੀਤਾ ਗਿਆ।ਸਕੂਲ ਦੇ ਪਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ ਅਤੇ ਵੱਖ-ਵੱਖ ਖੇਤਰਾਂ ਵਿੱਚ ਸਕੂਲ ਦੀਆਂ ਪ੍ਰਾਪਤੀਆਂ ਅਤੇ ਗਤੀਵਿਧੀਆਂ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ ।ਸਕੂਲ ਦੇ ਵਿਦਿਆਰਥੀ ਭਗਵੰਤ ਸਿੰਘ ਅਤੇ ਸਕੂਲ ਦੇ ਅਧਿਆਪਕਾਂ ਸ਼੍ਰੀ ਰਾਜਕੁਮਾਰ ਅਤੇ ਸ਼੍ਰੀਮਤੀ ਪੂਜਾ ਵੱਲੋਂ ਪੰਜਾਬੀ ਗੀਤ ਅਤੇ ਨਾਚ ਪੇਸ਼ ਕੀਤੇ ਗਏ ।ਸਕੂਲ ਵੱਲੋਂ ਨਵੇਂ ਬਣੇ ਮੈਂਬਰ ਇੰਚਾਰਜ ਸਾਹਿਬਾਨ ਸ੍ਰ. ਹਰਮਿੰਦਰ ਸਿੰਘ ਜੀ ਅਤੇ ਸ੍ਰ. ਨਵਪ੍ਰੀਤ ਸਿੰਘ ਜੀ ਨੂੰ ਸਨਮਾਨਿਤ ਕੀਤਾ ਗਿਆ ।ਇਸ ਮੌਕੇ ਵਿਸ਼ੇਸ਼ ਤੋਰ ਤੇ ਹਾਜ਼ਰ ਸ੍ਰ. ਮਨਮੋਹਨ ਸਿੰਘ ਸੇਠੀ ਨੂੰ ਵੀ ਸਨਮਾਨਿਤ ਕੀਤਾ ਗਿਆ ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ, ਸੀਨੀਅਰ ਸੈਕੰਡਰੀ ਸੈਕਸ਼ਨ ਦੀਆਂ ਮੁੱਖ ਅਧਿਆਪਕਾਵਾਂ ਸ੍ਰੀਮਤੀ ਰੇਣੂ ਆਹੂਜਾ, ਸ਼੍ਰੀਮਤੀ ਨਿਸ਼ਚਿੰਤ ਕਾਹਲੋਂ ਅਤੇ ਹੋਰ ਅਧਿਆਪਕ ਸਾਹਿਬਾਨ ਨੂੰ ਮਾਨਵ ਸੰਸਾਧਨ ਵਿਕਾਸ ਮੰਤਰਾਲੇ ਵੱਲੋਂ ਬਾਰ੍ਹਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਲਈ ਭੇਜੇ ਗਏ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨਿਤ ਕੀਤਾ ਗਿਆ ।ਸ੍ਰ. ਹਰਮਿੰਦਰ ਸਿੰਘ ਅਤੇ ਸ੍ਰ. ਨਵਪ੍ਰੀਤ ਸਿੰਘ ਸਾਹਨੀ ਨੇ ਸਕੂਲ ਦੀ ਇਸ ਸ਼ਾਨਦਾਰ ਸਫਲਤਾ ਲਈ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਅਤੇ ਸਕੂਲ ਦੇ ਸਮੂਹ ਸਟਾਫ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਅਜਿਹੀਆਂ ਹੋਰ ਸਫਲਤਾਵਾਂ ਪ੍ਰਾਪਤ ਕਰਨ ਲਈ ਸ਼ੁਭ ਕਾਮਨਾਵਾਂ ਦਿੱਤੀਆਂ । ਉਹਨਾਂ ਕਿਹਾ ਕਿ ਉਹ ਤਨ, ਮਨ, ਧਨ ਨਾਲ ਸਕੂਲ ਦੀ ਤਰੱਕੀ ਅਤੇ ਚੜ੍ਹਦੀ ਕਲਾਂ ਲਈ ਹਰ ਸੰਭਵ ਯਤਨ ਕਰਨਗੇ ਅਤੇ ਸਕੂਲ ਦੇ ਵਿਕਾਸ ਲਈ ਹਰ ਤਰ੍ਹਾਂ ਦੀ ਲੋੜ ਨੂੰ ਪੂਰਾ ਕਰਨ ਦਾ ਉਪਰਾਲਾ ਕਰਨਗੇ । ਸਮਾਰੋਹ ਦੇ ਅੰਤ ਵਿੱਚ ਮੁੱਖ ਅਧਿਆਪਕਾ ਸ਼੍ਰੀਮਤੀ ਰੇਣੂ ਆਹੂਜਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ।ਪ੍ਰੋਗਰਾਮ ਦੌਰਾਨ ਡਿਪਟੀ ਡਾਇਰੈਕਟਰ ਖੇਡਾਂ ਸ੍ਰ. ਲਖਬੀਰ ਸਿੰਘ ਖਿਆਲਾ, ਸਕੂਲ ਦੀਆਂ ਮੁਖ ਅਧਿਆਪਕਾਵਾਂ ਸ਼੍ਰੀਮਤੀ ਨਿਸ਼ਚਿੰਤ ਕੌਰ, ਸ਼੍ਰੀਮਤੀ ਕਵਲਪ੍ਰੀਤ ਕੌਰ, ਸੁਪਰਵਾਈਜ਼ਰ ਸ਼੍ਰੀਮਤੀ ਮੰਜੂ, ਸ਼੍ਰੀਮਤੀ ਰਵਿੰਦਰ ਕੌਰ, ਸ਼੍ਰੀਮਤੀ ਕਿਰਨਜੋਤ ਕੌਰ, ਸ਼੍ਰੀਮਤੀ ਅੰਮ੍ਰਿਤਪਾਲ ਕੌਰ ਅਤੇ ਸਕੂਲ ਦੇ ਅਧਿਆਪਕ ਸਾਹਿਬਾਨ ਹਾਜ਼ਰ ਸਨ ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply