ਬਠਿੰਡਾ, 9 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ
ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵਲੋਂ ਅੱਜ ਕੇਂਦਰੀ ਜੇਲ ਵਿਚ ਇਕ ਕੈਂਪ ਕੋਰਟ ਦਾ ਆਯੋਜਨ ਵੀ ਕੀਤਾ ਗਿਆ।ਜਿਸ ਵਿਚ ਮੌਕੇ ਉਤੇ ਹੀ ਤਿੰਨ ਕੈਦੀਆਂ ਨੂੰ ਉਨਾਂ ਦੇ ਚਾਲ ਚਾਲ ਵੇਖ ਕੇ ਰਿਹਾਅ ਕੀਤਾ ਗਿਆ।ਸਰਕਾਰੀ ਵਕੀਲ ਮੌਕੇ `ਤੇ ਹਾਜ਼ਿਰ ਸਨ।ਇਸ ਉਪਰੰਤ ਸੀ.ਜੇ.ਐਮ ਡਾ. ਮਨਦੀਪ ਮਿੱਤਲ ਵਲੋਂ ਸਰਕਾਰੀ ਮਿਡਲ ਸਕੂਲ ਜੋਗਾਨੰਦ ਵਿਖੇ ਸੈਮੀਨਾਰ ਲਗਾਇਆ ਗਿਆ।ਜਿਸ ਵਿਚ ਉਨਾਂ ਨੇ ਵਿਦਿਆਰਥੀਆਂ ਨੂੰ ਉਹਨਾਂ ਦੇ ਹੱਕਾਂ, ਔਰਤਾਂ ਦੇ ਹੱਕਾਂ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦਿੱਤੀਆਂ ਜਾਣ ਵਾਲੀਆਂ ਮੁਫ਼ਤ ਸਕੀਮਾਂ, ਸੀਨੀਅਰ ਸਿਟੀਜ਼ਨ, ਲੋਕ ਅਦਾਲਤਾਂ, ਪਰਮਾਂਨੈਂਟ ਲੋਕ ਅਦਾਲਤਾਂ, ਮੀਡੀਏਸ਼ਨ ਸੈਂਟਰ, ਪੰਜੀਕਿ੍ਰਤ ਉਸਾਰੀ ਕਿਰਤੀਆਂ ਅਤੇ 357-ਏ.ਸੀ.ਆਰ.ਪੀ.ਸੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਇਸ ਤੋਂ ਇਲਾਵਾ ਜੱਜ ਸਾਹਿਬ ਨੇ ਬੱਚਿਆਂ ਨੂੰ ਜਰਨਲ ਨਾਲਜ ਦੀ ਸਵਾਲ ਪੁੱਛੇ ਅਤੇ ਵਿਦਿਆਰਥੀਆਂ ਨੇ ਉਨਾਂ ਦੇ ਪ੍ਰਸ਼ਨ ਦੇ ਉਤਰ ਬੜੇ ਉਤਸ਼ਾਹ ਨਾਲ ਦਿੱਤੇ। ਉਨਾਂ ਨੇ ਬੱਚਿਆਂ ਨੂੰ ਇਨਾਮ ਵੀ ਵੰਡੇ ਗਏ।ਬੱਚਿਆਂ ਨੂੰ ਦੇਸ਼ ਭਗਤੀ ਲਈ ਪ੍ਰੇਰਿਆ, ਰਾਸ਼ਟਰ ਗਾਣ ਅਤੇ ਗੀਤ ਦੀ ਮਹੱਤਤਾ ਬਾਰੇ ਦੱਸਿਆ ਗਿਆ।ਅੰਤ ਵਿਚ ਉਹਨਾਂ ਨੇ ਵਿਦਿਆਰਥੀਆਂ ਨੂੰ ਬਿਸਕੁੱਟ, ਟੌਫੀਆਂ ਅਤੇ ਪ੍ਰਚਾਰ ਸਮੱਗਰੀ ਵੀ ਵੰਡੀ। ਸੈਮੀਨਾਰ ਵਿਚ ਸਕੂਲ ਦੇ ਇੰਚਾਰਜ ਸ਼੍ਰੀਮਤੀ ਵੀਨਾ ਰਾਣੀ ਅਤੇ ਸਾਰਾ ਸਟਾਫ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media