ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਇਤਿਹਾਸਕ ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਖੁੰਬਾਂ ਦਾ ਸਿਖਲਾਈ
ਕੋਰਸ 13 ਤੋਂ 19 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਕਿਸਾਨ ਸਿਖਲਾਈ ਕੇਂਦਰ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਾਲਜ ਪ੍ਰਿੰਸੀਪਲ ਦੇ ਸਹਿਯੋਗ ਨਾਲ ਹਰ ਸਾਲ ਕਰਵਾਏ ਇਸ ਕੋਰਸ ’ਚ ਖੁੰਬਾਂ ਦੀ ਪੈਦਾਵਾਰ ਤੋਂ ਲੈ ਕੇ ਮੰਡੀਕਰਨ ਤੱਕ ਅਤੇ ਖੁੰਬਾਂ ਦੀਆਂ ਬਿਮਾਰੀਆਂ, ਕੀੜੇ-ਮਕੌੜੇ ਆਦਿ ਬਾਰੇ ਵਿਸਥਾਰ ਪੂਰਵਕ ਟ੍ਰੇਨਿੰਗ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜੋ ਕਿਸਾਨ ਅਤੇ ਕਿਸਾਨ ਔਰਤਾਂ ਭਾਗ ਲੈਣ ਦੇ ਚਾਹਵਾਨ ਹਨ, ਉਕਤ ਕਿਸਾਨ ਸਿਖਲਾਈ ਕੇਂਦਰ 13 ਸਤੰਬਰ ਤੱਕ ਆਪਣਾ ਨਾਮ ਦਰਜ ਕਰਵਾ ਸਕਦੇ ਹਨ।ਉਨ੍ਹਾਂ ਇਸ ਮੌਕੇ ਕਿਸਾਨਾਂ ਨੂੰ ਖੁੰਬਾਂ ਦੀ ਕਾਸ਼ਤ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਹਿੱਤ ਲੋੜੀਂਦੀ ਟ੍ਰੇਨਿੰਗ ਲੈਣ ਲਈ 13 ਸਤੰਬਰ ਸਵੇਰੇ 10:00 ਵਜੇ ਪਹੁੰਚਣ ਦੀ ਅਪੀਲ ਕੀਤੀ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media