ਪਠਾਨਕੋਟ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਕੁਲਵੰਤ ਸਿੰਘ ਵਧੀਕ ਜ਼ਿਲਾ ਮੈਜਿਸਟਰੇਟ ਨੇ ਇੱਕ ਹੁਕਮ ਰਾਹੀਂ ਜ਼ਿਲਾ ਪਠਾਨਕੋਟ ਵਿਖੇ ਸਥਿਤ ਹਿੰਦ-ਪਾਕਿ
ਅੰਤਰਰਾਸ਼ਟਰੀ ਸਰਹੱਦ ਤੋਂ 1 ਕਿਲੋਮੀਟਰ ਦੇ ਘੇਰੇ ਅੰਦਰ ਰਾਤ 8.00 ਵਜੇ ਤੋਂ ਅਗਲੀ ਸਵੇਰ ਪੰਜ ਵਜੇ ਤੱਕ ਆਮ ਲੋਕਾਂ ਦੇ ਆਉਂਣ ਜਾਣ ਤੇ ਪਾਬੰਦੀ ਲਗਾ ਦਿੱਤੀ ਹੈ।
ਵਧੀਕ ਜ਼ਿਲਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਜਾਰੀ ਕਰਦਿਆਂ ਜਿਲਾ ਪਠਾਨਕੋਟ ਦੀ ਹਦੂਦ ਅੰਦਰ ਘੜੂਕੇ/ਟਰਾਲੀਆਂ/ਮੋਟਰ ਸਾਇਕਲ ਟਰਾਲੀ ਜਾਂ ਹੱਥ ਨਾਲ ਚਲਾਉਂਣ ਵਾਲੇ ਠੇਲਿਆਂ ਤੇ ਲਟਕਦਾ ਸਰੀਆ ਲੈ ਕੇ ਜਾਂਦੇ ਵਾਹਨਾਂ ਤੇ ਪੂਰਨ ਪਾਬੰਧੀ ਲਗਾਈ ਜਾਂਦੀ ਹੈ।ਇਸ ਦੇ ਨਾਲ ਹੀ ਇਕ ਹੋਰ ਹੁਕਮ ਰਾਹੀ ਜਿਲਾ ਪਠਾਨਕੋਟ ਦੀ ਹਦੂਦ ਵਿੱਚ ਗੈਰ-ਮਨਜੂਰਸ਼ੁਦਾ ਅਹਾਤੇ/ ਢਾਬਿਆਂ ਦੇ ਅੰਦਰ ਬੈਠ ਕੇ ਸ਼ਰਾਬ ਪੀਣ ਤੇ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਰਾਹੀ ਸ਼ਹਿਰਾਂ ਅਤੇ ਪਿੰਡਾਂ ਵਿੱਚ ਆਮ ਲੋਕਾਂ /ਸਰਕਾਰੀ ਅਦਾਰਿਆਂ ਵੱਲੋਂ ਸੜਕਾਂ/ਗਲੀਆਂ ਵਿੱਚ ਰੇਤਾਂ /ਬੱਜਰੀ/ ਇੱਟਾਂ ਜਾ ਘਰੇਲੂ ਮਲਬਾ ਆਦਿ ਲਗਾ ਦਿੱਤਾ ਜਾਂਦਾ ਹੈ ਅਤੇ ਦੁਰਘਟਨਾਵਾਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਹ ਹੁਕਮ ਤਰੁੰਤ ਲਾਗੂ ਹੋ ਕੇ 6 ਨਵੰਬਰ ਤੱਕ ਜਾਰੀ ਰਹਿਣਗੇ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media