Friday, March 20, 2026

ਕੁਲਦੀਪ ਨਈਅਰ ਨੂੰ ਦਿੱਤਾ ਸਨਮਾਨ ਵਾਪਸ ਲਵੇ ਸ਼੍ਰੋਮਣੀ ਕਮੇਟੀ – ਦਮਦਮੀ ਟਕਸਾਲ

ਚੌਕ ਮਹਿਤਾ, 9 ਸਤੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਨੇ ਨਾਮਵਰ ਕਾਲਮ ਨਵੀਸ ਕੁਲਦੀਪ ਨਈਅਰ ਨੂੰ ਦਿੱਤਾ ਹੋਇਆ

SAMSUNG CSC

ਸਨਮਾਨ ਵਾਪਸ ਲੈਣ ਲਈ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ।
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਨਈਅਰ ਵਲੋਂ ਸਿੱਖ ਕੌਮ ਦੇ ਸ਼ਹੀਦਾਂ, ਕੌਮੀ ਨਾਇਕਾਂ ਅਤੇ ਸਤਿਕਾਰਯੋਗ ਸ਼ਖਸੀਅਤਾਂ ਬਾਰੇ ਕੂੜ ਪ੍ਰਚਾਰ ਅਤੇ ਗਲਤ ਟਿੱਪਣੀਆਂ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ ਹਨ।ਉਹਨਾਂ ਕਿਹਾ ਕਿ ਗੁੰਮਰਾਹਕੁਨ ਅਤੇ ਫਿਰਕਾਪ੍ਰਸਤ ਲਿਖਤਾਂ ਰਾਹੀਂ ਸਿੱਖ ਮਨੋਂ ਭਾਵਨਾਵਾਂ ਅਤੇ ਧਾਰਮਿਕ ਵਿਸ਼ਵਾਸ ਨੂੰ ਵੱਡੀ ਸੱਟ ਮਾਰਨ ਕਾਰਨ ਨਈਅਰ ਕਿਸੇ ਵੀ ਸਿੱਖ ਸੰਸਥਾ ਤੋਂ ਸਨਮਾਨ ਦਾ ਹੱਕਦਾਰ ਨਹੀਂ ਹੈ।ਲਿਹਾਜ਼ਾ ਉਹਨਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਕਮੇਟੀ ਵੱਲੋਂ 3 ਜੁਲਾਈ 2006 ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ 400 ਸਾਲਾ ਸਥਾਪਨਾ ਦਿਵਸ ਮੌਕੇ ਨਈਅਰ ਨੂੰ ਦਿੱਤਾ ਗਿਆ ਸਨਮਾਨ ਵਾਪਸ ਲੈਣ ਲਈ ਉਚਿਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
ਦਮਦਮੀ ਟਕਸਾਲ ਮੁਖੀ ਨੇ ਨਈਅਰ ਦੀ ਸਵੈਜੀਵਨੀ ’’ਬਿਓਂਡ ਦਿ ਲਾਈਨਜ਼` ’ਤੇ ਵੀ ਪਾਬੰਦੀ ਲਾਉਣ ਦੀ ਸਰਕਾਰ ਤੋਂ ਮੰਗ ਕੀਤੀ ਹੈ। ਸੰਤ ਜੀ ਨੂੰ ਅਤਿਵਾਦੀ ਕਹਿਣ ’ਤੇ ਉਹਨਾਂ ਨਈਅਰ ਨੂੰ ਚੁਨੌਤੀ ਦਿੰਦਿਆਂ ਕਿਹਾ ਕਿ ਉਹ ਕੋਈ ਇੱਕ ਅਜਿਹਾ ਸਬੂਤ ਸਾਹਮਣੇ ਲਿਆਵੇ, ਜਿਸ ਨਾਲ ਸੰਤ ਜੀ ਨੂੰ ਅਤਿਵਾਦੀ ਸਿੱਧ ਕੀਤਾ ਜਾ ਸਕੇ ਉਹਨਾਂ ਕਿਹਾ ਕਿ ਭਾਰਤੀ ਗ੍ਰਹਿ ਵਿਭਾਗ ਅਤੇ ਪੰਜਾਬ ਦੀ ਪੁਲੀਸ ਪ੍ਰਸ਼ਾਸਨ ਸਪੱਸ਼ਟ ਕਹਿ ਚੁੱਕੀ ਹੈ ਕਿ ਸੰਤ ਜੀ ਖ਼ਿਲਾਫ਼ ਕੋਈ ਕੇਸ ਦਰਜ ਨਹੀਂ ਸੀ।ਉਹਨਾਂ ਸੰਤਾਂ ਨੂੰ ਕਾਂਗਰਸ ਆਗੂ ਕਮਲ ਨਾਥ ਦੇ ਹਵਾਲੇ ਨਾਲ ਕਾਂਗਰਸ ਪਾਰਟੀ ਦੀ ਸ਼ਹਿ ਹੋਣ ਦੇ ਕੀਤੇ ਜਾਂਦੇ ਦਾਅਵੇ ਨੂੰ ਝੂਠਾ ਅਤੇ ਬੇਬੁਨਿਆਦ ਕਰਾਰ ਦਿੰਦਿਆਂ ਨਈਅਰ ਅਤੇ ਕਮਲ ਨਾਥ ਨੂੰ ਦੋਸ਼ ਸਾਬਤ ਕਰਨ ਲਈ ਕੋਈ ਇੱਕ ਸਬੂਤ ਪੇਸ਼ ਕਰਨ ਦੀ ਵੀ ਚੁਨੌਤੀ ਦਿੱਤੀ।ਅਜਿਹਾ ਨਾ ਹੋਣ ’ਤੇ ਉਹਨਾਂ ਨਈਅਰ ਨੂੰ ਚਿਤਾਵਨੀ ਦਿੱਤੀ ਕਿ ਜਾਂ ਤਾਂ ਉਹ ਸੰਤ ਜੀ ਬਾਰੇ ਬੇਬੁਨਿਆਦ ਲੇਖ ਕਿਤਾਬ ਵਿਚੋਂ ਹਟਾ ਦੇਵੇ ਜਾਂ ਫਿਰ ਪੰਥਕ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply