ਬਟਾਲਾ, 13 ਜੁਲਾਈ (ਨਰਿੰਦਰ ਬਰਨਾਲ) – ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆ ਨੂੰ ਖ਼ਤਮ ਕਰਕੇ ਨਸ਼ਾ ਮੁਕਤ ਪੰਜਾਬ ਬਣਾਉਣ ਦੀ ਵੱਡੀ ਪੱਧਰ ਤੇ ਆਰੰਭੀ ਗਈ ਮੁਹਿੰਮ ਤਹਿਤ ਹਲਕਾ ਕਾਦੀਆਂ ਦੇ ਹਲਕਾ ਇੰਚਾਰਜ਼ ਤੇ ਸਾਬਕਾ ਮੰਤਰੀ ਜੱਥੇ ਸੇਵਾ ਸਿੰਘ ਸੇਖਵਾਂ ਨੇ ਵਿਸ਼ੇਸ ਤੌਰ ਤੇ ਮੁਹਿੰਮ ਚਲਾਈ ਹੋਈ ਹੈ। ਉਹਨਖ਼ਾਂ ਨੇ ਵਿਧਾਨ ਸਭਾ ਹਲਕਾ ਕਾਦੀਆਂ ਨੂੰ 32 ਜੋਨ ਵਿੱਚ ਵੰਡ ਕੇ ਪਿੰਡ ਪੱਧਰ ਤੇ ਨਸ਼ਿਆ ਖਿਲਾਫ਼ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਹਨਖ਼ਾਂ ਵਿਸ਼ੇਸ ਪ੍ਰੋਗਰਾਮਾਂ ਵਿੱਚ ਲੋਕਾਂ ਨੂੰ ਵੱਖ ਵੱਖ ਨਸ਼ਿਆ ਵਿਰੁੱਧ ਜਾਗਰੂਕ ਕਰਨ ਲਈ ਵੱਖ ਵੱਖ ਬੁਲਾਰਿਆਂ ਤੋਂ ਜਿੱਥੇ ਲੈਕਚਰ ਕਰਵਾਏ ਜਾ ਰਹੇ ਹਨ। ਉਥੇ ਨਸ਼ਿਆਂ ਖਿਲਾਫ਼ ਵਿਸ਼ੇਸ ਤੌਰ ਤੇ ਤਿਆਰ ਕੀਤਾ ਗਿਆ। ਨਾਟਕ ” ਮਿੱਟੀ ਰੁਦਨ ਕਰੇ” ਨਵਚੇਤਨ ਮੰਚ ਬਿਆਸ ਦੇ ਕਲਾਕਾਰਾਂ ਵੱਲੋਂ ਪੇਸ਼ ਕੀਤਾ ਜਾਂਦਾ ਹੈ। ਇਸ ਨਾਟਕ ਰਾਂਹੀ ਨਸ਼ਾ ਕਰਨ ਵਾਲਿਆਂ ਨੂੰ ਸਮਝਾਇਆ ਜਾਂਦਾ ਹੈ ਕਿ ਕਿਸ ਤਰਖ਼ਾਂ ਨਸ਼ਾ ਕਰਨ ਵਾਲੇ ਵਿਅਕਤੀ ਦਾ ਘਰ ਤਬਾਅ ਹੋ ਜਾਂਦਾ ਹੈ ਅਤੇ ਉਸ ਨਸ਼ੇੜੀ ਦੀ ਜੀਵਨ ਲੀਲਾ ਵੀ ਜਲਦੀ ਖ਼ਤਮ ਹੋ ਜਾਂਦੀ ਹੈ।
Check Also
ਸਫਰ-ਏ-ਸ਼ਹਾਦਤ ਪ੍ਰੋਗਰਾਮ ਤਹਿਤ ਸ਼ਹੀਦੀ ਸਪਤਾਹ ਮਨਾਇਆ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਸ੍ਰੀ ਗੁਰੁ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਮਜੀਠਾ …